ਮਲਾਕੀ 3:10 - ਪਵਿੱਤਰ ਬਾਈਬਲ10 ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਇਸ ਪਰੀਖਿਆ ਨੂੰ ਦੇਣ ਦੀ ਕੋਸ਼ਿਸ਼ ਕਰੋ। ਆਪਣਾ ਦਸਵੰਧ ਮੈਨੂੰ ਅਰਪਣ ਕਰੋ। ਉਨ੍ਹਾਂ ਵਸਤਾਂ ਨੂੰ ਮੇਰੇ ਖਜ਼ਾਨੇ ਵਿੱਚ ਦੇਵੋ। ਮੇਰੇ ਭਵਨ ਲਈ ਭੋਜਨ ਲਿਆਓ। ਮੈਨੂੰ ਅਜ਼ਮਾਅ ਲਵੋ। ਜੇਕਰ ਤੁਸੀਂ ਇਸ ਰਸਤੇ ਤੇ ਚੱਲੋਂਗੇ ਤਾਂ ਮੈਂ ਸੱਚਮੁੱਚ ਤੁਹਾਨੂੰ ਵਰਦਾਨ ਦੇਵਾਂਗਾ। ਫ਼ਿਰ ਬਰਕਤਾਂ ਤੁਹਾਡੇ ਉੱਪਰ ਅਕਾਸ਼ ਤੋਂ ਵਰਦੇ ਮੀਂਹ ਵਾਂਗ ਆਉਣਗੀਆਂ। ਹਰ ਵਸਤੂ ਤੁਹਾਨੂੰ ਲੋੜ ਤੋਂ ਵੱਧ ਮਿਲੇਗੀ। See the chapterਪਵਿੱਤਰ ਬਾਈਬਲ O.V. Bible (BSI)10 ਸਾਰੇ ਦਸਵੰਧ ਮੇਰੇ ਮੋਦੀ ਖ਼ਾਨੇ ਵਿੱਚ ਲਿਆਓ ਤਾਂ ਜੋ ਮੇਰੇ ਭਵਨ ਵਿੱਚ ਭੋਜਨ ਹੋਵੇ ਅਤੇ ਉਸੇ ਨਾਲ ਮੈਨੂੰ ਜ਼ਰਾ ਪਰਤਾਓ, ਸੈਨਾਂ ਦਾ ਯਹੋਵਾਹ ਆਖਦਾ ਹੈ, ਕੀ ਮੈਂ ਤੁਹਾਡੇ ਲਈ ਅਕਾਸ਼ ਦੀਆਂ ਖਿੜਕੀਆਂ ਖੋਲ੍ਹਦਾ ਹਾਂ ਕਿ ਨਹੀਂ ਭਈ ਤੁਹਾਡੇ ਲਈ ਬਰਕਤ ਵਰ੍ਹਾਵਾਂ ਏਥੋਂ ਤੀਕ ਕਿ ਉਹ ਦੇ ਲਈ ਥਾਂ ਨਾ ਹੋਵੇਗਾ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਸਾਰੇ ਦਸਵੰਧ ਮੇਰੇ ਮੋਦੀ ਖ਼ਾਨੇ ਵਿੱਚ ਲਿਆਓ ਤਾਂ ਜੋ ਮੇਰੇ ਭਵਨ ਵਿੱਚ ਭੋਜਨ ਹੋਵੇ ਅਤੇ ਉਸੇ ਨਾਲ ਮੈਨੂੰ ਜ਼ਰਾ ਪਰਖੋ, ਸੈਨਾਂ ਦਾ ਯਹੋਵਾਹ ਆਖਦਾ ਹੈ, ਕੀ ਮੈਂ ਤੁਹਾਡੇ ਲਈ ਅਕਾਸ਼ ਦੀਆਂ ਖਿੜਕੀਆਂ ਖੋਲਦਾ ਹਾਂ ਕਿ ਨਹੀਂ, ਤਾਂ ਕਿ ਤੁਹਾਡੇ ਲਈ ਬਰਕਤ ਵਰ੍ਹਾਵਾਂ ਇੱਥੋਂ ਤੱਕ ਕਿ ਉਹ ਦੇ ਲਈ ਥਾਂ ਨਾ ਹੋਵੇਗਾ! See the chapter |