ਮਰਕੁਸ ਦੀ ਇੰਜੀਲ 2:22 - ਪਵਿੱਤਰ ਬਾਈਬਲ22 ਇੰਝ ਹੀ, ਲੋਕ ਨਵੀਂ ਮੈਅ ਪੁਰਾਣੀਆਂ ਮਸ਼ਕਾਂ ਵਿੱਚ ਨਹੀਂ ਰੱਖਦੇ। ਕਿਉਂਕਿ ਨਵੀਂ ਮੈਅ ਪੁਰਾਣੀਆਂ ਮਸ਼ਕਾਂ ਨੂੰ ਪਾੜ ਦੇਵੇਗੀ ਅਤੇ ਦੋਵੇਂ ਹੀ, ਨਵੀਂ ਮੈਅ ਅਤੇ ਮਸ਼ਕਾਂ, ਨਸ਼ਟ ਹੋ ਜਾਣਗੀਆਂ। ਇਸੇ ਲਈ ਲੋਕ ਨਵਾਂ ਦਾਖਰਸ ਨਵੀਂਆਂ ਮਸ਼ਕਾਂ ਵਿੱਚ ਰੱਖਦੇ ਹਨ।” See the chapterਪਵਿੱਤਰ ਬਾਈਬਲ O.V. Bible (BSI)22 ਅਤੇ ਨਵੀਂ ਮੈ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਕੋਈ ਨਹੀਂ ਭਰਦਾ, ਨਹੀਂ ਤਾਂ ਮੈ ਮਸ਼ਕਾਂ ਨੂੰ ਪਾੜ ਦੇਵੇਗੀ ਅਰ ਮੈ ਅਤੇ ਮਸ਼ਕਾਂ ਦੋਹਾਂ ਦਾ ਨਾਸ ਹੋ ਜਾਂਦਾ ਹੈ ਪਰ ਨਵੀਂ ਮੈ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਅਤੇ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਕੋਈ ਨਹੀਂ ਭਰਦਾ, ਨਹੀਂ ਤਾਂ ਮੈਅ ਮਸ਼ਕਾਂ ਨੂੰ ਪਾੜ ਦੇਵੇਗੀ ਅਤੇ ਮੈਅ ਅਤੇ ਮਸ਼ਕਾਂ ਦੋਵੇਂ ਖ਼ਰਾਬ ਹੋ ਜਾਣਗੀਆਂ, ਪਰ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰੀ ਜਾਂਦੀ ਹੈ। See the chapterਪਵਿੱਤਰ ਬਾਈਬਲ (Revised Common Language North American Edition)22 ਇਸੇ ਤਰ੍ਹਾਂ ਨਾ ਕੋਈ ਨਵੀਂ ਮੈਅ ਪੁਰਾਣੀਆਂ ਮਸ਼ਕਾਂ ਵਿੱਚ ਭਰਦਾ ਹੈ । ਜੇਕਰ ਕੋਈ ਇਸ ਤਰ੍ਹਾਂ ਕਰਦਾ ਹੈ ਤਦ ਨਵੀਂ ਮੈਅ ਪੁਰਾਣੀਆਂ ਮਸ਼ਕਾਂ ਨੂੰ ਪਾੜ ਦਿੰਦੀ ਹੈ ਅਤੇ ਇਸ ਤਰ੍ਹਾਂ ਮੈਅ ਅਤੇ ਮਸ਼ਕਾਂ ਦੋਵੇਂ ਨਾਸ਼ ਹੋ ਜਾਂਦੀਆਂ ਹਨ । ਪਰ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਹੀ ਭਰੀ ਜਾਂਦੀ ਹੈ ।” See the chapterਪੰਜਾਬੀ ਮੌਜੂਦਾ ਤਰਜਮਾ22 ਉਸੇ ਤਰ੍ਹਾ ਕੋਈ ਵੀ ਨਵੇਂ ਦਾਖਰਸ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਨਹੀਂ ਰੱਖਦਾ। ਜੇ ਕੋਈ ਅਜਿਹਾ ਕਰੇ ਤਾਂ ਨਵਾਂ ਦਾਖਰਸ ਮਸ਼ਕਾਂ ਨੂੰ ਪਾੜ ਕੇ ਵਗ ਜਾਵੇਗਾ ਅਤੇ ਮਸ਼ਕਾਂ ਵੀ ਨਾਸ਼ ਹੋ ਜਾਣਗੀਆਂ। ਪਰ ਨਵੀਂ ਦਾਖਰਸ ਨਵੀਂ ਮਸ਼ਕਾਂ ਵਿੱਚ ਹੀ ਰੱਖੀ ਜਾਂਦੀ ਹੈ।” See the chapterPunjabi Standard Bible22 ਕੋਈ ਵੀ ਨਵੀਂ ਮੈ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਨਹੀਂ ਭਰਦਾ, ਨਹੀਂ ਤਾਂਮੈ ਮਸ਼ਕਾਂ ਨੂੰ ਪਾੜ ਦੇਵੇਗੀਅਤੇ ਮੈ ਤੇ ਮਸ਼ਕਾਂ ਦੋਵੇਂ ਨਾਸ ਹੋ ਜਾਣਗੀਆਂ। ਇਸ ਲਈ ਨਵੀਂ ਮੈ ਨੂੰ ਨਵੀਆਂ ਮਸ਼ਕਾਂ ਵਿੱਚ ਭਰਿਆ ਜਾਂਦਾ ਹੈ।” See the chapter |