ਮਰਕੁਸ ਦੀ ਇੰਜੀਲ 2:26 - ਪਵਿੱਤਰ ਬਾਈਬਲ26 ਇਹ ਉਸ ਵਕਤ ਦੀ ਗੱਲ ਹੈ ਜਦੋਂ ਅਬਯਾਥਾਰ ਸਰਦਾਰ ਜਾਜਕ ਸੀ। ਉਦੋਂ ਦਾਊਦ ਪਰਮੇਸ਼ੁਰ ਦੇ ਘਰ ਵਿੱਚ ਗਿਆ ਅਤੇ ਉਸ ਨੇ ਪਰਮੇਸ਼ੁਰ ਦੇ ਚੜ੍ਹਾਵੇ ਵਾਲੀਆਂ ਰੋਟੀਆਂ ਖਾ ਲਈਆਂ। ਜਦ ਕਿ ਮੂਸਾ ਦਾ ਨੇਮ, ਆਖਦਾ ਹੈ ਕਿ ਕੇਵਲ ਜਾਜਕ ਹੀ ਉਹ ਰੋਟੀ ਖਾ ਸੱਕਦਾ ਹੈ। ਪਰ ਦਾਊਦ ਨੇ ਖੁਦ ਉਹ ਰੋਟੀ ਖਾਧੀ ਅਤੇ ਉਨ੍ਹਾਂ ਨੂੰ ਵੀ ਦਿੱਤੀ ਜੋ ਉਸ ਦੇ ਨਾਲ ਸਨ।” See the chapterਪਵਿੱਤਰ ਬਾਈਬਲ O.V. Bible (BSI)26 ਜੋ ਉਹ ਕਿੱਕੁਰ ਸਰਦਾਰ ਜਾਜਕ ਅਬਯਾਥਾਰ ਦੇ ਸਮੇਂ ਪਰਮੇਸ਼ੁਰ ਦੇ ਘਰ ਵਿਚ ਗਿਆ ਅਤੇ ਚੜ੍ਹਾਵੇ ਦੀਆਂ ਰੋਟੀਆਂ ਖਾਧੀਆਂ ਜਿਨ੍ਹਾਂ ਦਾ ਖਾਣਾ ਜਾਜਕਾਂ ਦੇ ਬਿਨਾ ਹੋਰ ਕਿਸੇ ਨੂੰ ਜੋਗ ਨਹੀਂ ਅਰ ਆਪਣੇ ਸਾਥੀਆਂ ਨੂੰ ਵੀ ਦਿੱਤੀਆਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਜੋ ਉਹ ਕਿਵੇਂ ਪ੍ਰਧਾਨ ਜਾਜਕ ਅਬਯਾਥਾਰ ਦੇ ਸਮੇਂ ਪਰਮੇਸ਼ੁਰ ਦੇ ਘਰ ਵਿੱਚ ਗਿਆ ਅਤੇ ਚੜ੍ਹਾਵੇ ਦੀਆਂ ਰੋਟੀਆਂ ਖਾਧੀਆਂ ਜਿਨ੍ਹਾਂ ਦਾ ਖਾਣਾ ਜਾਜਕਾਂ ਦੇ ਬਿਨ੍ਹਾਂ ਹੋਰ ਕਿਸੇ ਨੂੰ ਯੋਗ ਨਹੀਂ ਸੀ ਅਤੇ ਆਪਣੇ ਸਾਥੀਆਂ ਨੂੰ ਵੀ ਦਿੱਤੀਆਂ? See the chapterਪਵਿੱਤਰ ਬਾਈਬਲ (Revised Common Language North American Edition)26 ਕਿਸ ਤਰ੍ਹਾਂ ਉਹ ਪਰਮੇਸ਼ਰ ਦੇ ਘਰ ਵਿੱਚ ਗਿਆ ਅਤੇ ਉਸ ਨੇ ਉਹ ਰੋਟੀਆਂ ਖਾਧੀਆਂ ਅਤੇ ਆਪਣੇ ਸਾਥੀਆਂ ਨੂੰ ਵੀ ਦਿੱਤੀਆਂ ਜਿਹੜੀਆਂ ਪਰਮੇਸ਼ਰ ਦੇ ਸਾਹਮਣੇ ਚੜ੍ਹਾਈਆਂ ਹੋਈਆਂ ਸਨ, ਜਦੋਂ ਕਿ ਇਹ ਚੜ੍ਹਾਵੇ ਦੀਆਂ ਰੋਟੀਆਂ ਪੁਰੋਹਿਤ ਨੂੰ ਛੱਡ ਕੇ ਬਾਕੀ ਸਭ ਨੂੰ ਖਾਣੀਆਂ ਮਨ੍ਹਾ ਸਨ । ਇਹ ਘਟਨਾ ਅਬਿਯਾਥਾਰ ਮਹਾਂ-ਪੁਰੋਹਿਤ ਦੇ ਸਮੇਂ ਵਾਪਰੀ ।” See the chapterਪੰਜਾਬੀ ਮੌਜੂਦਾ ਤਰਜਮਾ26 ਮਹਾਂ ਜਾਜਕ ਅਬੀਯਾਥਰ ਦੇ ਸਮੇਂ ਵਿੱਚ ਉਹ ਪਰਮੇਸ਼ਵਰ ਦੇ ਭਵਨ ਵਿੱਚ ਗਿਆ ਅਤੇ ਚੜਾਵੇ ਦੀਆਂ ਰੋਟੀਆ ਖਾਧੀਆਂ ਜਿਸ ਦਾ ਖਾਣਾ ਜਾਜਕਾਂ ਦੇ ਇਲਾਵਾ ਕਿਸੇ ਹੋਰ ਲਈ ਯੋਗ ਨਹੀਂ ਸੀ। ਇਹੀ ਰੋਟੀ ਉਹਨਾਂ ਨੇ ਆਪਣੇ ਸਾਥੀਆਂ ਨੂੰ ਵੀ ਦਿੱਤੀ।” See the chapterPunjabi Standard Bible26 ਮਹਾਂਯਾਜਕ ਅਬਯਾਥਾਰ ਦੇ ਸਮੇਂ ਕਿਵੇਂ ਉਹ ਪਰਮੇਸ਼ਰ ਦੇ ਘਰ ਵਿੱਚ ਗਿਆ ਅਤੇ ਹਜ਼ੂਰੀ ਦੀਆਂ ਰੋਟੀਆਂ ਖਾਧੀਆਂ, ਜਿਨ੍ਹਾਂ ਨੂੰ ਖਾਣਾ ਯਾਜਕਾਂ ਬਿਨਾਂ ਹੋਰ ਕਿਸੇ ਨੂੰ ਯੋਗ ਨਹੀਂ ਅਤੇ ਉਸ ਨੇ ਆਪਣੇ ਸਾਥੀਆਂ ਨੂੰ ਵੀ ਦਿੱਤੀਆਂ?” See the chapter |