ਗਿਣਤੀ 10:29 - ਪਵਿੱਤਰ ਬਾਈਬਲ29 ਹੋਬਾਬ ਰਊਏਲ ਦਾ ਪੁੱਤਰ ਸੀ ਜਿਹੜਾ ਮਿਦਯਾਨੀ ਸੀ। (ਰਊਏਲ ਮੂਸਾ ਦਾ ਸੌਹਰਾ ਸੀ।) ਮੂਸਾ ਨੇ ਹੋਬਾਬ ਨੂੰ ਆਖਿਆ, “ਅਸੀਂ ਉਸ ਧਰਤੀ ਵੱਲ ਸਫ਼ਰ ਕਰ ਰਹੇ ਹਾਂ ਜਿਹੜੀ ਪਰਮੇਸ਼ੁਰ ਨੇ ਸਾਨੂੰ ਦੇਣ ਦਾ ਇਕਰਾਰ ਕੀਤਾ ਸੀ। ਸਾਡੇ ਨਾਲ ਆ ਜਾਉ ਅਤੇ ਅਸੀਂ ਤੁਹਾਡੇ ਨਾਲ ਚੰਗਾ ਸਲੂਕ ਕਰਾਂਗੇ। ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਚੰਗੀਆਂ ਚੀਜ਼ਾਂ ਦੇਣ ਦਾ ਇਕਰਾਰ ਕੀਤਾ ਹੈ।” See the chapterਪਵਿੱਤਰ ਬਾਈਬਲ O.V. Bible (BSI)29 ਮੂਸਾ ਨੇ ਆਪਣੇ ਸਹੁਰੇ ਰਾਊਏਲ ਮਿਦਯਾਨੀ ਦੇ ਪੁੱਤ੍ਰ ਹੋਬਾਬ ਨੂੰ ਆਖਿਆ ਕਿ ਅਸੀਂ ਉਸ ਥਾ ਨੂੰ ਜਿਹੜਾ ਯਹੋਵਾਹ ਨੇ ਸਾਨੂੰ ਦੇਣ ਨੂੰ ਆਖਿਆ ਹੈ ਕੂਚ ਕਰ ਰਹੇ ਹਾਂ। ਤੂੰ ਸਾਡੇ ਨਾਲ ਚੱਲ ਅਤੇ ਅਸੀਂ ਤੇਰੇ ਨਾਲ ਭਲੀਆਈ ਕਰਾਂਗੇ ਕਿਉਂ ਜੋ ਯਹੋਵਾਹ ਨੇ ਇਸਰਾਏਲ ਲਈ ਭਲਿਆਈ ਕਰਨ ਦੀ ਗੱਲ ਕੀਤੀ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਮੂਸਾ ਨੇ ਆਪਣੇ ਸਹੁਰੇ ਰਊਏਲ ਮਿਦਯਾਨੀ ਦੇ ਪੁੱਤਰ ਹੋਬਾਬ ਨੂੰ ਆਖਿਆ ਕਿ ਅਸੀਂ ਉਸ ਥਾਂ ਨੂੰ ਜਿਹੜਾ ਯਹੋਵਾਹ ਨੇ ਸਾਨੂੰ ਦੇਣ ਨੂੰ ਆਖਿਆ ਹੈ ਕੂਚ ਕਰ ਰਹੇ ਹਾਂ। ਤੂੰ ਸਾਡੇ ਨਾਲ ਚੱਲ ਅਤੇ ਅਸੀਂ ਤੇਰੇ ਨਾਲ ਭਲਿਆਈ ਕਰਾਂਗੇ ਕਿਉਂ ਜੋ ਯਹੋਵਾਹ ਨੇ ਇਸਰਾਏਲ ਲਈ ਭਲਿਆਈ ਕਰਨ ਦੀ ਗੱਲ ਕੀਤੀ ਹੈ। See the chapter |