ਗਿਣਤੀ 11:31 - ਪਵਿੱਤਰ ਬਾਈਬਲ31 ਫ਼ੇਰ ਯਹੋਵਾਹ ਨੇ ਸਮੁੰਦਰ ਵੱਲੋਂ ਤੇਜ਼ ਹਵਾ ਵਗਾਈ। ਹਵਾ ਨੇ ਬਟੇਰਾਂ ਨੂੰ ਉਸ ਇਲਾਕੇ ਵੱਲ ਵਹਾ ਦਿੱਤਾ ਬਟੇਰਾ ਨੇ ਡੇਰੇ ਦੇ ਸਾਰੇ ਪਾਸੇ ਉਡਾਰੀ ਲਾਈ ਉੱਥੇ ਇੰਨੇ ਬਟੇਰ ਸਨ ਕਿ ਧਰਤੀ ਕੱਜੀ ਗਈ। ਬਟੇਰ ਤਕਰੀਬਨ ਤਿੰਨ ਫੁੱਟ ਗਹਿਰੇ ਧਰਤੀ ਉੱਤੇ ਸਨ। ਉੱਥੇ ਹਰ ਦਿਸ਼ਾ ਵਿੱਚ ਬਟੇਰ ਹੀ ਬਟੇਰ ਸਨ ਜਿੱਥੇ ਤੱਕ ਕਿ ਬੰਦਾ ਇੱਕ ਦਿਨ ਵਿੱਚ ਚੱਲ ਸੱਕਦਾ ਸੀ। See the chapterਪਵਿੱਤਰ ਬਾਈਬਲ O.V. Bible (BSI)31 ਤਾਂ ਯਹੋਵਾਹ ਵੱਲੋਂ ਇੱਕ ਹਵਾ ਵਗੀ ਅਤੇ ਸਮੁੰਦਰੋਂ ਬਟੇਰੇ ਉਡਾ ਕੇ ਡੇਰੇ ਉੱਤੇ ਸੁੱਟ ਗਈ। ਉਹ ਇੱਕ ਦਿਨ ਦੇ ਪੈਂਡੇ ਤੀਕ ਏਧਰ ਅਤੇ ਇੱਕ ਦਿਨ ਦੇ ਪੈਂਡੇ ਤੀਕ ਓਧਰ ਡੇਰੇ ਦੇ ਆਲੇ ਦੁਆਲੇ ਦੋ ਦੋ ਹੱਥ ਤੇ ਜ਼ਮੀਨ ਦੀ ਪਰਤ ਉੱਤੇ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਤਦ ਯਹੋਵਾਹ ਵੱਲੋਂ ਇੱਕ ਵੱਡੀ ਹਨੇਰੀ ਵਗੀ ਅਤੇ ਸਮੁੰਦਰੋਂ ਬਟੇਰੇ ਉਡਾ ਕੇ ਡੇਰੇ ਉੱਤੇ ਸੁੱਟ ਗਈ। ਉਹ ਇੱਕ ਦਿਨ ਦੇ ਪੈਂਡੇ ਤੱਕ ਇੱਧਰ ਅਤੇ ਇੱਕ ਦਿਨ ਦੇ ਪੈਂਡੇ ਤੱਕ ਉੱਧਰ ਡੇਰੇ ਦੇ ਆਲੇ-ਦੁਆਲੇ ਦੋ-ਦੋ ਹੱਥ ਤੇ ਜ਼ਮੀਨ ਦੀ ਪਰਤ ਉੱਤੇ ਸਨ। See the chapter |