ਗਿਣਤੀ 19:18 - ਪਵਿੱਤਰ ਬਾਈਬਲ18 ਕਿਸੇ ਪਵਿੱਤਰ ਬੰਦੇ ਨੂੰ ਜ਼ੂਫ਼ੇ ਦੀ ਟਹਿਣੀ ਪਾਣੀ ਵਿੱਚ ਡੁਬੋਣੀ ਚਾਹੀਦੀ ਹੈ। ਫ਼ੇਰ ਉਸ ਨੂੰ ਇਸ ਰਾਹੀਂ ਤੰਬੂ, ਪਲੇਟਾਂ ਅਤੇ ਉਨ੍ਹਾਂ ਬੰਦਿਆਂ ਉੱਤੇ ਪਾਣੀ ਛਿੜਕਣਾ ਚਾਹੀਦਾ ਹੈ ਜਿਹੜੇ ਤੰਬੂ ਵਿੱਚ ਸਨ। ਤੁਹਾਨੂੰ ਅਜਿਹਾ ਹਰ ਕਿਸੇ ਉਸ ਬੰਦੇ ਨਾਲ ਵੀ ਕਰਨਾ ਚਾਹੀਦਾ ਹੈ ਜਿਹੜਾ ਕਿਸੇ ਮੁਰਦਾ ਸ਼ਰੀਰ ਨੂੰ ਛੂਹ ਲੈਂਦਾ ਹੈ। ਤੁਹਾਨੂੰ ਅਜਿਹਾ ਉਸ ਬੰਦੇ ਨਾਲ ਵੀ ਕਰਨਾ ਚਾਹੀਦਾ ਹੈ ਜਿਹੜਾ ਕਿਸੇ ਜੰਗ ਵਿੱਚ ਮਰੇ ਹੋਏ ਬੰਦੇ ਨੂੰ ਛੂੰਹਦਾ ਹੈ ਅਤੇ ਉਸ ਨਾਲ ਵੀ, ਜਿਹੜਾ ਕਿਸੇ ਕਬਰ ਜਾਂ ਮੁਰਦਾ ਸ਼ਰੀਰ ਦੀਆਂ ਹੱਡੀਆਂ ਨੂੰ ਛੂੰਹਦਾ ਹੈ। See the chapterਪਵਿੱਤਰ ਬਾਈਬਲ O.V. Bible (BSI)18 ਅਤੇ ਕੋਈ ਸ਼ੁੱਧ ਮਨੁੱਖ ਜ਼ੂਫਾ ਲੈ ਕੇ ਉਸ ਜਲ ਵਿੱਚ ਡਬੋਵੇ, ਫੇਰ ਉਸ ਤੰਬੂ ਉੱਤੇ ਅਤੇ ਸਾਰੇ ਭਾਂਡਿਆਂ ਉੱਤੇ ਅਤੇ ਉਨ੍ਹਾਂ ਪ੍ਰਾਣੀਆਂ ਉੱਤੇ ਜਿਹੜੇ ਉੱਥੇ ਸਨ, ਨਾਲੇ ਉਸ ਉੱਤੇ ਜਿਹ ਨੇ ਹੱਡੀ ਨੂੰ ਯਾ ਵੱਡੇ ਹੋਏ ਨੂੰ ਯਾ ਲੋਥ ਨੂੰ ਯਾ ਕਬਰ ਨੂੰ ਛੋਹਿਆ ਛਿੜਕੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਅਤੇ ਕੋਈ ਸ਼ੁੱਧ ਮਨੁੱਖ ਜੂਫ਼ਾ ਲੈ ਕੇ ਉਸ ਜਲ ਵਿੱਚ ਡਬੋਵੇ, ਫੇਰ ਉਸ ਤੰਬੂ ਉੱਤੇ, ਸਾਰਿਆਂ ਭਾਂਡਿਆਂ ਉੱਤੇ, ਉਨ੍ਹਾਂ ਪ੍ਰਾਣੀਆਂ ਜਿਹੜੇ ਉੱਥੇ ਸਨ, ਨਾਲੇ ਉਸ ਉੱਤੇ ਜਿਸ ਨੇ ਹੱਡੀ ਨੂੰ ਜਾਂ ਵੱਢੇ ਹੋਏ ਨੂੰ ਜਾਂ ਲਾਸ਼ ਨੂੰ ਜਾਂ ਕਬਰ ਨੂੰ ਛੂਹਿਆ ਹੋਵੇ, ਉਸ ਉੱਤੇ ਛਿੜਕੇ। See the chapter |