ਗਿਣਤੀ 22:18 - ਪਵਿੱਤਰ ਬਾਈਬਲ18 ਬਿਲਆਮ ਨੇ ਬਾਲਾਕ ਦੇ ਅਧਿਕਾਰੀਆਂ ਨੂੰ ਜਵਾਬ ਦਿੱਤਾ: ਉਸ ਨੇ ਆਖਿਆ, “ਮੈਨੂੰ ਯਹੋਵਾਹ ਮੇਰੇ ਪਰਮੇਸ਼ੁਰ ਦਾ ਹੁਕਮ ਮੰਨਣਾ ਪੈਂਦਾ ਹੈ। ਮੈਂ ਉਸ ਦੇ ਆਦੇਸ਼ ਦੇ ਵਿਰੁੱਧ ਕੁਝ ਵੀ ਨਹੀਂ ਕਰ ਸੱਕਦਾ। ਜਿੰਨਾ ਚਿਰ ਯਹੋਵਾਹ ਇਹ ਨਾ ਆਖੇ ਕਿ ਮੈਂ ਕਰ ਸੱਕਦਾ ਹਾਂ, ਮੈਂ ਕੁਝ ਵੀ ਨਹੀਂ ਕਰ ਸੱਕਦਾ, ਨਾ ਨਿੱਕੀ ਗੱਲ ਅਤੇ ਨਾ ਵੱਡੀ ਗੱਲ। ਭਾਵੇਂ ਰਾਜਾ ਬਾਲਾਕ ਮੈਨੂੰ ਆਪਣਾ ਸੋਨੇ ਚਾਂਦੀ ਨਾਲ ਭਰਿਆ ਹੋਇਆ ਖੂਬਸੂਰਤ ਘਰ ਹੀ ਕਿਉਂ ਨਾ ਦੇ ਦੇਵੇ, ਮੈਂ ਯਹੋਵਾਹ ਦੇ ਆਦੇਸ਼ ਦੇ ਵਿਰੁੱਧ ਕੁਝ ਵੀ ਨਹੀਂ ਕਰਾਂਗਾ। See the chapterਪਵਿੱਤਰ ਬਾਈਬਲ O.V. Bible (BSI)18 ਅੱਗੋਂ ਬਿਲਆਮ ਨੇ ਉੱਤਰ ਦੇ ਕੇ ਬਾਲਾਕ ਦੇ ਟਹਿਲੂਆਂ ਨੂੰ ਆਖਿਆ, ਜੇ ਬਾਲਾਕ ਮੈਨੂੰ ਆਪਣੇ ਘਰ ਭਰ ਦੀ ਚਾਂਦੀ ਅਰ ਸੋਨਾ ਵੀ ਦੇਵੇ ਤਾਂ ਵੀ ਮੈ ਯਹੋਵਾਹ ਆਪਣੇ ਪਰਮੇਸ਼ੁਰ ਦਾ ਹੁਕਮ ਦੀ ਉਲੰਘਣਾ ਨਹੀਂ ਕਰ ਸੱਕਦਾ ਹਾਂ ਕਿ ਮੈਂ ਘੱਟ ਯਾ ਵੱਧ ਕਰਾਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਅੱਗੋਂ ਬਿਲਆਮ ਨੇ ਬਾਲਾਕ ਦੇ ਸੇਵਕਾਂ ਨੂੰ ਉੱਤਰ ਦੇ ਕੇ ਆਖਿਆ, ਜੇਕਰ ਬਾਲਾਕ ਮੈਨੂੰ ਆਪਣਾ ਸੋਨੇ ਤੇ ਚਾਂਦੀ ਨਾਲ ਭਰਿਆ ਘਰ ਵੀ ਦੇ ਦੇਵੇ ਤਾਂ ਵੀ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਦੀ ਉਲੰਘਣਾ ਨਹੀਂ ਕਰ ਸਕਦਾ ਕਿ ਉਸ ਨੂੰ ਘੱਟ ਜਾਂ ਵੱਧ ਜਾਣ ਕੇ ਮੰਨਾ। See the chapter |