Online Bible

- Advertisements -




ਪ੍ਰਕਾਸ਼ ਪੱਤਰ 22:6 - ਪਵਿੱਤਰ ਬਾਈਬਲ

6 ਦੂਤ ਨੇ ਮੈਨੂੰ ਆਖਿਆ, “ਇਹ ਸ਼ਬਦ ਸੱਚੇ ਹਨ ਅਤੇ ਵਿਸ਼ਵਾਸ ਕਰਨ ਯੋਗ ਹਨ। ਪ੍ਰਭੂ ਆਤਮਿਆਂ ਅਤੇ ਨਬੀਆਂ ਦਾ ਪਰਮੇਸ਼ੁਰ ਹੈ। ਪਰਮੇਸ਼ੁਰ ਨੇ ਆਪਣਾ ਦੂਤ ਆਪਣੇ ਲੋਕਾਂ ਨੂੰ ਉਹ ਘਟਨਾਵਾਂ ਦਰਸਾਉਣ ਲਈ ਭੇਜਿਆ ਹੈ ਜਿਹੜੀਆਂ ਛੇਤੀ ਹੀ ਵਾਪਰਨੀਆਂ ਚਾਹੀਦੀਆਂ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

6 ਫੇਰ ਓਨ ਮੈਨੂੰ ਆਖਿਆ, ਏਹ ਬਚਨ ਨਿਹਚਾ ਜੋਗ ਅਤੇ ਸਤ ਹਨ ਅਤੇ ਪ੍ਰਭੁ ਨੇ ਜਿਹੜਾ ਨਬੀਆਂ ਦਿਆਂ ਆਤਮਿਆਂ ਦਾ ਪਰਮੇਸ਼ੁਰ ਹੈ ਆਪਣਾ ਦੂਤ ਘੱਲਿਆ ਭਈ ਜਿਹੜੀਆਂ ਗੱਲਾਂ ਛੇਤੀ ਹੋਣੀਆਂ ਹਨ ਸੋ ਆਪਣਿਆਂ ਦਾਸਾਂ ਨੂੰ ਵਿਖਾਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਫੇਰ ਉਸ ਨੇ ਮੈਨੂੰ ਆਖਿਆ, ਇਹ ਬਚਨ ਵਿਸ਼ਵਾਸਯੋਗ ਅਤੇ ਸੱਚ ਹਨ ਅਤੇ ਪ੍ਰਭੂ ਨੇ ਜਿਹੜਾ ਨਬੀਆਂ ਦੇ ਆਤਮਿਆਂ ਦਾ ਪਰਮੇਸ਼ੁਰ ਹੈ ਆਪਣਾ ਦੂਤ ਭੇਜਿਆ, ਜੋ ਜਿਹੜੀਆਂ ਗੱਲਾਂ ਛੇਤੀ ਹੋਣੀਆਂ ਹਨ ਸੋ ਆਪਣਿਆਂ ਦਾਸਾਂ ਨੂੰ ਵਿਖਾਵੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

6 ਤਦ ਸਵਰਗਦੂਤ ਨੇ ਮੈਨੂੰ ਕਿਹਾ, “ਇਹ ਵਚਨ ਵਿਸ਼ਵਾਸਯੋਗ ਅਤੇ ਸੱਚੇ ਹਨ । ਪ੍ਰਭੂ ਪਰਮੇਸ਼ਰ ਜਿਹੜੇ ਆਪਣੇ ਨਬੀਆਂ ਨੂੰ ਪ੍ਰੇਰਨਾ ਦਿੰਦੇ ਹਨ, ਉਹਨਾਂ ਨੇ ਸਵਰਗਦੂਤ ਨੂੰ ਭੇਜਿਆ ਕਿ ਉਹ ਆਪਣੇ ਸੇਵਕਾਂ ਉੱਤੇ ਉਹ ਗੱਲਾਂ ਪ੍ਰਗਟ ਕਰੇ ਜਿਹੜੀਆਂ ਛੇਤੀ ਹੋਣ ਵਾਲੀਆਂ ਹਨ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

6 ਸਵਰਗਦੂਤ ਨੇ ਮੈਨੂੰ ਆਖਿਆ, “ਇਹ ਵਚਨ ਵਿਸ਼ਵਾਸਯੋਗ ਅਤੇ ਸੱਚੇ ਹਨ। ਪ੍ਰਭੂ, ਜੋ ਨਬੀਆਂ ਨੂੰ ਪ੍ਰੇਰਨਾ ਦਿੰਦਾ ਹੈ, ਉਹਨਾਂ ਨੇ ਆਪਣੇ ਸਵਰਗਦੂਤ ਨੂੰ ਭੇਜਿਆ, ਜਿਹੜੀਆਂ ਗੱਲਾਂ ਛੇਤੀ ਹੋਣੀਆਂ ਹਨ ਸੋ ਆਪਣਿਆਂ ਦਾਸਾਂ ਨੂੰ ਵਿਖਾਵੇ।”

See the chapter Copy

Punjabi Standard Bible

6 ਫਿਰ ਉਸ ਨੇ ਮੈਨੂੰ ਕਿਹਾ, “ਇਹ ਵਚਨ ਵਿਸ਼ਵਾਸਯੋਗ ਅਤੇ ਸੱਚੇ ਹਨ। ਪ੍ਰਭੂ ਪਰਮੇਸ਼ਰ ਨੇ ਜਿਹੜਾ ਨਬੀਆਂ ਦੀਆਂ ਆਤਮਾਵਾਂ ਦਾ ਪਰਮੇਸ਼ਰ ਹੈ, ਆਪਣੇ ਦੂਤ ਨੂੰ ਭੇਜਿਆ ਕਿ ਆਪਣੇ ਦਾਸਾਂ ਉੱਤੇ ਉਨ੍ਹਾਂ ਗੱਲਾਂ ਨੂੰ ਪਰਗਟ ਕਰੇ ਜੋ ਛੇਤੀ ਹੋਣ ਵਾਲੀਆਂ ਹਨ।”

See the chapter Copy




ਪ੍ਰਕਾਸ਼ ਪੱਤਰ 22:6

Follow us:

Advertisements


Advertisements