Online Bible

- Advertisements -




ਪ੍ਰਕਾਸ਼ ਪੱਤਰ 3:5 - ਪਵਿੱਤਰ ਬਾਈਬਲ

5 ਹਰ ਉਹ ਵਿਅਕਤੀ ਜਿਹੜਾ ਜਿੱਤ ਹਾਸਿਲ ਕਰੇਗਾ ਇਨ੍ਹਾਂ ਲੋਕਾਂ ਵਾਂਗ ਹੀ ਚਿੱਟੇ ਵਸਤਰ ਪਹਿਨੇਗਾ। ਮੈਂ ਉਸ ਵਿਅਕਤੀ ਦਾ ਨਾਂ ਜੀਵਨ ਦੀ ਪੁਸਤਕ ਵਿੱਚੋਂ ਨਹੀਂ ਕੱਢਾਂਗਾ। ਮੈਂ ਆਪਣੇ ਪਿਤਾ ਅਤੇ ਉਸ ਦੇ ਦੂਤਾਂ ਦੇ ਸਨਮੁੱਖ ਆਖਾਂਗਾ ਕਿ ਉਹ ਮੇਰੇ ਨਾਲ ਸੰਬੰਧਿਤ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

5 ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਇਸੇ ਪਰਕਾਰ ਚਿੱਟੇ ਬਸਤਰ ਪਹਿਨਾਏ ਜਾਣਗੇ ਅਤੇ ਮੈਂ ਉਸ ਦਾ ਨਾਉਂ ਜੀਵਨ ਦੀ ਪੋਥੀ ਵਿੱਚੋਂ ਕਦੀ ਨਾ ਮੇਟਾਂਗਾ ਸਗੋਂ ਮੈਂ ਆਪਣੇ ਪਿਤਾ ਦੇ ਅੱਗੇ ਅਤੇ ਓਸ ਦਿਆਂ ਦੂਤਾਂ ਦੇ ਅੱਗੇ ਉਹ ਦੇ ਨਾਉਂ ਦਾ ਕਰਾਰ ਕਰਾਂਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਇਸੇ ਪ੍ਰਕਾਰ ਚਿੱਟੇ ਬਸਤਰ ਪਹਿਨਾਏ ਜਾਣਗੇ ਅਤੇ ਮੈਂ ਉਹ ਦਾ ਨਾਮ ਜੀਵਨ ਦੀ ਪੋਥੀ ਵਿੱਚੋਂ ਕਦੇ ਨਾ ਮਿਟਾਵਾਂਗਾ ਸਗੋਂ ਮੈਂ ਆਪਣੇ ਪਿਤਾ ਅਤੇ ਉਸ ਦੇ ਦੂਤਾਂ ਦੇ ਅੱਗੇ ਉਹ ਦੇ ਨਾਮ ਦਾ ਇਕਰਾਰ ਕਰਾਂਗਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

5 ਉਹ ਜਿਹੜਾ ਜਿੱਤ ਪ੍ਰਾਪਤ ਕਰਦਾ ਹੈ ਉਸ ਨੂੰ ਇਸੇ ਤਰ੍ਹਾਂ ਚਿੱਟਾ ਚੋਗਾ ਪਹਿਨਾਇਆ ਜਾਵੇਗਾ ਅਤੇ ਮੈਂ ਉਸ ਦਾ ਨਾਂ ਜੀਵਨ ਦੀ ਪੁਸਤਕ ਵਿੱਚੋਂ ਨਹੀਂ ਮਿਟਾਵਾਂਗਾ ਸਗੋਂ ਮੈਂ ਆਪਣੇ ਪਿਤਾ ਅਤੇ ਉਹਨਾਂ ਦੇ ਸਵਰਗਦੂਤਾਂ ਦੇ ਸਾਹਮਣੇ ਉਸ ਦੇ ਨਾਂ ਦਾ ਇਕਰਾਰ ਕਰਾਂਗਾ ।

See the chapter Copy

ਪੰਜਾਬੀ ਮੌਜੂਦਾ ਤਰਜਮਾ

5 ਜਿਹੜਾ ਜਿੱਤਣ ਵਾਲਾ ਹੈ, ਉਸ ਨੂੰ ਉਹਨਾਂ ਵਾਂਗ ਚਿੱਟੇ ਕੱਪੜੇ ਦੇਵਾਂਗਾ। ਮੈਂ ਉਸ ਵਿਅਕਤੀ ਦਾ ਨਾਮ ਜੀਵਨ ਦੀ ਕਿਤਾਬ ਵਿੱਚੋਂ ਕਦੇ ਨਹੀਂ ਮਿਟਾਵਾਂਗਾ, ਮੈਂ ਆਪਣੇ ਪਿਤਾ ਅਤੇ ਉਸ ਦੇ ਦੂਤਾਂ ਦੇ ਸਾਹਮਣੇ ਉਸ ਦੇ ਨਾਮ ਦਾ ਐਲਾਨ ਕਰਾਂਗਾ ਕਿ ਉਹ ਮੇਰੇ ਹੈ।

See the chapter Copy

Punjabi Standard Bible

5 “ਜਿਹੜਾ ਜਿੱਤੇਗਾ ਉਸ ਨੂੰ ਇਸੇ ਤਰ੍ਹਾਂ ਸਫ਼ੇਦ ਵਸਤਰ ਪਹਿਨਾਏ ਜਾਣਗੇ ਅਤੇ ਮੈਂ ਉਸ ਦਾ ਨਾਮ ਜੀਵਨ ਦੀ ਪੁਸਤਕ ਵਿੱਚੋਂ ਕਦੇ ਨਾ ਮਿਟਾਵਾਂਗਾ, ਸਗੋਂ ਮੈਂ ਆਪਣੇ ਪਿਤਾ ਦੇ ਸਾਹਮਣੇ ਅਤੇ ਉਸ ਦੇ ਦੂਤਾਂ ਦੇ ਸਾਹਮਣੇ ਉਸ ਦਾ ਨਾਮ ਸਵੀਕਾਰ ਕਰਾਂਗਾ।

See the chapter Copy




ਪ੍ਰਕਾਸ਼ ਪੱਤਰ 3:5

Follow us:

Advertisements


Advertisements