ਰਸੂਲਾਂ 5:28 - ਪੰਜਾਬੀ ਮੌਜੂਦਾ ਤਰਜਮਾ28 “ਅਸੀਂ ਤਾਂ ਤੁਹਾਨੂੰ ਸਖ਼ਤ ਹੁਕਮ ਦਿੱਤੇ ਸਨ ਜੋ ਇਸ ਨਾਮ ਦੀ ਸਿੱਖਿਆ ਨਾ ਦੇਣਾ,” ਉਸ ਨੇ ਕਿਹਾ, “ਫਿਰ ਵੀ ਤੁਸੀਂ ਯੇਰੂਸ਼ਲੇਮ ਨੂੰ ਆਪਣੀ ਸਿੱਖਿਆ ਨਾਲ ਭਰ ਦਿੱਤਾ, ਅਤੇ ਸਾਨੂੰ ਤੁਸੀਂ ਉਸਦੀ ਮੌਤ ਲਈ ਜ਼ਿੰਮੇਵਾਰ ਠਹਿਰਾਉਣ ਦੀ ਕੋਸ਼ਿਸ਼ ਕਰ ਰਹੇ ਹੋ।” See the chapterਪਵਿੱਤਰ ਬਾਈਬਲ O.V. Bible (BSI)28 ਭਈ ਅਸੀਂ ਤਾਂ ਤੁਹਾਨੂੰ ਤਗੀਦ ਨਾਲ ਹੁਕਮ ਕੀਤਾ ਸੀ ਜੋ ਇਸ ਨਾਮ ਦਾ ਉਪਦੇਸ਼ ਨਾ ਕਰਨਾ ਅਤੇ ਵੇਖੋ ਤੁਸਾਂ ਯਰੂਸ਼ਲਮ ਨੂੰ ਆਪਣੀ ਸਿੱਖਿਆ ਨਾਲ ਭਰ ਦਿੱਤਾ, ਨਾਲੇ ਚਾਹੁੰਦੇ ਹੋ ਜੋ ਇਸ ਮਨੁੱਖ ਦਾ ਖੂਨ ਸਾਡੇ ਜੁੰਮੇ ਲਾਓ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਅਸੀਂ ਤਾਂ ਤੁਹਾਨੂੰ ਹੁਕਮ ਕੀਤਾ ਸੀ ਜੋ ਇਸ ਨਾਮ ਦਾ ਉਪਦੇਸ਼ ਨਾ ਦੇਣਾ, ਫਿਰ ਵੀ ਵੇਖੋ, ਤੁਸੀਂ ਯਰੂਸ਼ਲਮ ਨੂੰ ਆਪਣੀ ਸਿੱਖਿਆ ਨਾਲ ਭਰ ਦਿੱਤਾ, ਨਾਲੇ ਇਹ ਚਾਹੁੰਦੇ ਹੋ, ਕਿ ਇਸ ਮਨੁੱਖ ਦਾ ਖੂਨ ਸਾਡੇ ਉੱਤੇ ਆ ਜਾਵੇ। See the chapterਪਵਿੱਤਰ ਬਾਈਬਲ (Revised Common Language North American Edition)28 “ਕੀ ਅਸੀਂ ਤੁਹਾਨੂੰ ਸਖ਼ਤ ਮਨਾਹੀ ਨਹੀਂ ਕੀਤੀ ਸੀ ਕਿ ਇਸ ਨਾਮ ਦੀ ਸਿੱਖਿਆ ਨਾ ਦੇਣਾ ? ਪਰ ਤੁਸੀਂ ਸਾਰਾ ਯਰੂਸ਼ਲਮ ਆਪਣੀ ਸਿੱਖਿਆ ਨਾਲ ਭਰ ਦਿੱਤਾ ਹੈ ਅਤੇ ਇਸ ਆਦਮੀ ਦਾ ਖ਼ੂਨ ਸਾਡੇ ਸਿਰ ਉੱਤੇ ਮੜ੍ਹਨਾ ਚਾਹੁੰਦੇ ਹੋ ।” See the chapterPunjabi Standard Bible28 “ਕੀ ਅਸੀਂ ਤੁਹਾਨੂੰ ਸਖ਼ਤੀ ਨਾਲ ਹਿਦਾਇਤ ਨਹੀਂ ਕੀਤੀ ਸੀ ਕਿ ਇਸ ਨਾਮ ਦੇ ਵਿਖੇ ਉਪਦੇਸ਼ ਨਾ ਦੇਣਾ? ਪਰ ਵੇਖੋ, ਤੁਸੀਂ ਯਰੂਸ਼ਲਮ ਨੂੰ ਆਪਣੀ ਸਿੱਖਿਆ ਨਾਲ ਭਰ ਦਿੱਤਾ ਹੈ ਅਤੇ ਇਸ ਮਨੁੱਖ ਦਾ ਲਹੂ ਸਾਡੇ ਜਿੰਮੇ ਲਾਉਣਾ ਚਾਹੁੰਦੇ ਹੋ।” See the chapterਪਵਿੱਤਰ ਬਾਈਬਲ28 ਉਸ ਨੇ ਆਖਿਆ, “ਅਸੀਂ ਬੜੀ ਦ੍ਰਿੜਤਾ ਨਾਲ ਤੁਹਾਨੂੰ ਦੁਬਾਰਾ ਕਦੇ ਵੀ ਇਸ ਆਦਮੀ ਯਿਸੂ ਬਾਰੇ ਉਪਦੇਸ਼ ਨਾ ਦੇਣ ਵਾਸਤੇ ਕਿਹਾ ਸੀ। ਪਰ ਵੇਖੋ ਤੁਸੀਂ ਕੀ ਕਰ ਰਹੇ ਹੋ? ਤੁਸੀਂ ਸਾਰੇ ਯਰੂਸ਼ਲਮ ਨੂੰ ਆਪਣੇ ਉਪਦੇਸ਼ਾਂ ਨਾਲ ਭਰ ਦਿੱਤਾ ਹੈ। ਇੰਝ ਕਰਕੇ ਤੁਸੀਂ ਸਾਨੂੰ ਉਸਦੀ ਮੌਤ ਦਾ ਜਿੰਮੇਵਾਰ ਠਹਿਰਾ ਰਹੇ ਹੋ।” See the chapter |