ਰਸੂਲਾਂ 5:4 - ਪੰਜਾਬੀ ਮੌਜੂਦਾ ਤਰਜਮਾ4 ਕੀ ਉਹ ਜ਼ਮੀਨ ਵੇਚਣ ਤੋਂ ਪਹਿਲਾਂ ਤੁਹਾਡੀ ਨਹੀਂ ਸੀ? ਅਤੇ ਇਸ ਨੂੰ ਵੇਚਣ ਤੋਂ ਬਾਅਦ, ਕੀ ਤੁਹਾਡੇ ਕੋਲ ਪੈਸੇ ਨਹੀਂ ਸਨ? ਕਿਹੜੀ ਚੀਜ਼ ਨੇ ਤੁਹਾਨੂੰ ਅਜਿਹਾ ਸੋਚਣ ਲਈ ਮਜਬੂਰ ਕੀਤਾ? ਤੁਸੀਂ ਕੇਵਲ ਇਨਸਾਨਾਂ ਨਾਲ ਨਹੀਂ, ਪਰ ਪਰਮੇਸ਼ਵਰ ਨਾਲ ਝੂਠ ਬੋਲਿਆ ਹੈ।” See the chapterਪਵਿੱਤਰ ਬਾਈਬਲ O.V. Bible (BSI)4 ਜਦ ਤੀਕੁਰ ਉਹ ਰਿਹਾ, ਕੀ ਤੇਰਾ ਆਪਣਾ ਨਾ ਰਿਹਾ? ਅਰ ਜਾਂ ਵਿਕ ਗਿਆ ਤਾਂ ਤੇਰੇ ਵੱਸ ਵਿੱਚ ਨਾ ਸੀ? ਤੈਂ ਕਿਉਂ ਇਹ ਗੱਲ ਆਪਣੇ ਮਨ ਵਿੱਚ ਸੋਚੀ? ਤੂੰ ਮਨੁੱਖਾਂ ਨਾਲ ਨਹੀਂ ਸਗੋਂ ਪਰਮੇਸ਼ੁਰ ਨਾਲ ਝੂਠ ਬੋਲਿਆ ਹੈਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਜਦ ਤੱਕ ਉਹ ਜਾਇਦਾਦ ਵੇਚੀ ਨਾ ਗਈ ਸੀ, ਕੀ ਤੇਰੇ ਵੱਸ ਵਿੱਚ ਨਹੀਂ ਸੀ? ਤੂੰ ਇਹ ਗੱਲ ਆਪਣੇ ਮਨ ਵਿੱਚ ਕਿਉਂ ਸੋਚੀ? ਤੂੰ ਮਨੁੱਖਾਂ ਨਾਲ ਨਹੀਂ ਸਗੋਂ ਪਰਮੇਸ਼ੁਰ ਨਾਲ ਝੂਠ ਬੋਲਿਆ ਹੈ। See the chapterਪਵਿੱਤਰ ਬਾਈਬਲ (Revised Common Language North American Edition)4 ਕੀ ਵੇਚੇ ਜਾਣ ਤੋਂ ਪਹਿਲਾਂ ਜਾਇਦਾਦ ਤੇਰੀ ਨਹੀਂ ਸੀ ? ਅਤੇ ਵਿਕਣ ਤੋਂ ਬਾਅਦ ਇਸ ਦਾ ਧਨ ਤੇਰੇ ਅਧਿਕਾਰ ਵਿੱਚ ਨਹੀਂ ਸੀ ? ਫਿਰ ਤੂੰ ਇਹ ਕੰਮ ਕਰਨ ਦਾ ਵਿਚਾਰ ਆਪਣੇ ਦਿਲ ਵਿੱਚ ਕਿਉਂ ਕੀਤਾ ? ਤੂੰ ਮਨੁੱਖਾਂ ਦੇ ਨਾਲ ਨਹੀਂ ਸਗੋਂ ਪਰਮੇਸ਼ਰ ਦੇ ਨਾਲ ਝੂਠ ਬੋਲਿਆ ਹੈ !” See the chapterPunjabi Standard Bible4 ਜਦੋਂ ਇਹ ਤੇਰੇ ਕੋਲ ਸੀ ਤਾਂ ਤੇਰਾ ਨਾ ਸੀ, ਅਤੇ ਜਦੋਂ ਵੇਚਿਆ ਗਿਆ, ਕੀ ਤੇਰੇ ਅਧਿਕਾਰ ਵਿੱਚ ਨਹੀਂ ਸੀ? ਤੂੰ ਆਪਣੇ ਮਨ ਵਿੱਚ ਇਹ ਗੱਲ ਕਿਉਂ ਸੋਚੀ? ਤੂੰ ਮਨੁੱਖਾਂ ਨਾਲ ਨਹੀਂ, ਸਗੋਂ ਪਰਮੇਸ਼ਰ ਨਾਲ ਝੂਠ ਬੋਲਿਆ ਹੈ।” See the chapterਪਵਿੱਤਰ ਬਾਈਬਲ4 ਉਹ ਖੇਤ ਵੇਚਣ ਤੋਂ ਪਹਿਲਾਂ, ਇਹ ਤੇਰੇ ਨਾਲ ਸੰਬੰਧਿਤ ਸੀ। ਅਤੇ ਉਸ ਨੂੰ ਵੇਚਣ ਤੋਂ ਬਾਅਦ ਵੀ, ਤੂੰ ਆਪਣੀ ਇੱਛਾ ਅਨੁਸਾਰ ਇਸ ਧਨ ਨੂੰ ਵਰਤ ਸੱਕਦਾ ਸੀ। ਫ਼ੇਰ ਤੂੰ ਅਜਿਹਾ ਕਰਨ ਦੀ ਕਿਉਂ ਸੋਚੀ? ਤੂੰ ਲੋਕਾਂ ਨੂੰ ਨਹੀਂ ਸਗੋਂ ਪਰਮੇਸ਼ੁਰ ਨੂੰ ਝੂਠ ਬੋਲਿਆ ਹੈ।” See the chapter |