ਗਲਾਤਿਯਾ 2:9 - ਪੰਜਾਬੀ ਮੌਜੂਦਾ ਤਰਜਮਾ9 ਯਾਕੋਬ, ਕੈਫ਼ਾਸ ਅਤੇ ਯੋਹਨ, ਜਿਨ੍ਹਾਂ ਨੂੰ ਥੰਮ੍ਹਾਂ ਵਜੋਂ ਸਤਿਕਾਰਿਆ ਜਾਂਦਾ ਹੈ, ਉਨ੍ਹਾਂ ਨੇ ਮੈਨੂੰ ਅਤੇ ਬਰਨਬਾਸ ਨੂੰ ਸੰਗਤ ਦਾ ਸੱਜਾ ਹੱਥ ਦਿੱਤਾ ਜਦੋਂ ਉਨ੍ਹਾਂ ਨੇ ਮੈਨੂੰ ਮੇਰੇ ਉੱਤੇ ਹੋਈ ਕਿਰਪਾ ਨੂੰ ਪਛਾਣਿਆ। ਉਹ ਮੰਨ ਗਏ ਕਿ ਸਾਨੂੰ ਪਰਾਈਆਂ ਕੌਮਾਂ ਦੇ ਕੋਲ ਜਾਣਾ ਚਾਹੀਦਾ ਹੈ, ਅਤੇ ਉਨ੍ਹਾਂ ਨੂੰ ਸੁੰਨਤੀਆਂ ਦੇ ਕੋਲ। See the chapterਪਵਿੱਤਰ ਬਾਈਬਲ O.V. Bible (BSI)9 ਅਤੇ ਜਾਂ ਉਨ੍ਹਾਂ ਉਸ ਕਿਰਪਾ ਨੂੰ ਜਿਹੜੀ ਮੇਰੇ ਉੱਤੇ ਹੋਈ ਜਾਣ ਲਿਆ ਤਾਂ ਯਾਕੂਬ ਅਤੇ ਕੇਫ਼ਾਸ ਅਤੇ ਯੂਹੰਨਾ ਨੇ ਜਿਹੜੇ ਕਲੀਸਿਯਾ ਦੇ ਥੰਮ੍ਹ ਆਖੀਦੇ ਹਨ ਮੇਰੇ ਨਾਲ ਅਤੇ ਬਰਨਬਾਸ ਨਾਲ ਸਾਂਝ ਦੇ ਸੱਜੇ ਹੱਥ ਮਿਲਾਏ ਭਈ ਅਸੀਂ ਪਰਾਈਆਂ ਕੌਮਾਂ ਕੋਲ ਜਾਈਏ ਅਤੇ ਓਹ ਸੁੰਨਤੀਆਂ ਕੋਲ ਜਾਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਅਤੇ ਜਦੋਂ ਉਨ੍ਹਾਂ ਨੇ ਉਸ ਕਿਰਪਾ ਨੂੰ ਜਿਹੜੀ ਮੇਰੇ ਉੱਤੇ ਹੋਈ ਜਾਣ ਲਿਆ ਤਾਂ ਯਾਕੂਬ, ਕੇਫ਼ਾਸ ਅਤੇ ਯੂਹੰਨਾ ਨੇ ਜਿਹੜੇ ਕਲੀਸਿਯਾ ਦੇ ਥੰਮ੍ਹ ਸਮਝੇ ਜਾਂਦੇ ਹਨ, ਉਹਨਾਂ ਨੇ ਮੇਰੇ ਅਤੇ ਬਰਨਬਾਸ ਨਾਲ ਸਾਂਝ ਦੇ ਸੱਜੇ ਹੱਥ ਮਿਲਾਏ ਕਿ ਅਸੀਂ ਪਰਾਈਆਂ ਕੌਮਾਂ ਕੋਲ ਜਾਈਏ ਅਤੇ ਉਹ ਸੁੰਨਤੀਆਂ ਕੋਲ ਜਾਣ। See the chapterਪਵਿੱਤਰ ਬਾਈਬਲ (Revised Common Language North American Edition)9 ਜਦੋਂ ਯਾਕੂਬ, ਪਤਰਸ ਅਤੇ ਯੂਹੰਨਾ ਨੂੰ ਜਿਹੜੇ ਆਗੂ ਸਮਝੇ ਜਾਂਦੇ ਹਨ ਪਤਾ ਲੱਗਾ ਕਿ ਮੈਨੂੰ ਪਰਮੇਸ਼ਰ ਕੋਲੋਂ ਇਹ ਕਿਰਪਾ ਦਾ ਦਾਨ ਮਿਲਿਆ ਹੈ ਤਾਂ ਉਹਨਾਂ ਨੇ ਬਰਨਬਾਸ ਅਤੇ ਮੈਨੂੰ ਸੇਵਾ ਦੇ ਵਿੱਚ ਸਾਂਝੀ ਸਮਝਦੇ ਹੋਏ ਸਾਡੇ ਨਾਲ ਸੱਜੇ ਹੱਥ ਮਿਲਾਏ ਕਿ ਅਸੀਂ ਪਰਾਈਆਂ ਕੌਮਾਂ ਭਾਵ ਅਸੁੰਨਤੀਆਂ ਕੋਲ ਜਾਈਏ ਅਤੇ ਉਹ ਸੁੰਨਤੀਆਂ ਭਾਵ ਯਹੂਦੀਆਂ ਕੋਲ ਜਾਣ । See the chapterPunjabi Standard Bible9 ਅਤੇ ਜਦੋਂ ਯਾਕੂਬ, ਕੇਫ਼ਾਸ ਅਤੇ ਯੂਹੰਨਾ ਨੇ ਜਿਹੜੇ ਕਲੀਸਿਯਾ ਦੇ ਥੰਮ੍ਹ ਮੰਨੇ ਜਾਂਦੇ ਹਨ ਉਸ ਕਿਰਪਾ ਨੂੰ ਜਾਣ ਲਿਆ ਜੋ ਮੇਰੇ ਉੱਤੇ ਹੋਈ ਤਾਂ ਮੈਨੂੰ ਅਤੇ ਬਰਨਬਾਸ ਨੂੰ ਸਹਿਯੋਗ ਦਾ ਸੱਜਾ ਹੱਥ ਦਿੱਤਾ ਤਾਂਕਿ ਅਸੀਂ ਪਰਾਈਆਂ ਕੌਮਾਂ ਵਿੱਚ ਅਤੇ ਉਹ ਸੁੰਨਤੀ ਲੋਕਾਂ ਵਿੱਚ ਕੰਮ ਕਰਨ। See the chapterਪਵਿੱਤਰ ਬਾਈਬਲ9 ਯਾਕੂਬ ਪਤਰਸ ਅਤੇ ਯੂਹੰਨਾ ਆਗੂ ਦਿਖਾਈ ਦਿੰਦੇ ਸਨ। ਉਨ੍ਹਾਂ ਨੇ ਵੇਖਿਆ ਕਿ ਪਰਮੇਸ਼ੁਰ ਨੇ ਮੇਰੇ ਤੇ ਵੀ ਇਹ ਵਿਸ਼ੇਸ਼ ਕਿਰਪਾ ਕੀਤੀ ਹੈ। ਇਸ ਲਈ ਉਨ੍ਹਾਂ ਨੇ ਮੈਨੂੰ ਅਤੇ ਬਰਨਬਾਸ ਨੂੰ ਪ੍ਰਵਾਨ ਕਰ ਲਿਆ। ਪਤਰਸ ਯਾਕੂਬ ਅਤੇ ਯੂਹੰਨਾ ਨੇ ਆਖਿਆ, “ਪੌਲੁਸ ਤੇ ਬਰਨਾਬਸ ਅਸੀਂ ਇਹ ਮੰਨਦੇ ਹਾਂ ਕਿ ਤੁਸੀਂ ਉਨ੍ਹਾਂ ਲੋਕਾਂ ਕੋਲ ਜਾਓ ਜਿਹੜੇ ਯਹੂਦੀ ਨਹੀਂ ਹਨ। ਅਸੀਂ ਯਹੂਦੀਆਂ ਕੋਲ ਜਾਵਾਂਗੇ।” See the chapter |