ਮੱਤੀਯਾਹ 2:13 - ਪੰਜਾਬੀ ਮੌਜੂਦਾ ਤਰਜਮਾ13 ਜਦ ਉਹ ਚਲੇ ਗਏ ਤਾਂ ਵੇਖੋ ਪ੍ਰਭੂ ਦੇ ਇੱਕ ਸਵਰਗਦੂਤ ਨੇ ਯੋਸੇਫ਼ ਨੂੰ ਸੁਪਨੇ ਵਿੱਚ ਦਰਸ਼ਨ ਦੇ ਕੇ ਆਗਿਆ ਦਿੱਤੀ, “ਉੱਠ, ਬਾਲਕ ਅਤੇ ਉਸਦੀ ਮਾਤਾ ਨੂੰ ਲੈ ਕੇ ਮਿਸਰ ਦੇਸ਼ ਨੂੰ ਭੱਜ ਜਾਓ ਅਤੇ ਉਸ ਸਮੇਂ ਤੱਕ ਉੱਥੇ ਹੀ ਠਹਿਰੇ ਰਹਿਣਾ ਜਦੋਂ ਤੱਕ ਮੈਂ ਤੈਨੂੰ ਆਗਿਆ ਨਾ ਦੇਵਾਂ ਕਿਉਂਕਿ ਹੇਰੋਦੇਸ ਮਾਰਨ ਲਈ ਇਸ ਬਾਲਕ ਨੂੰ ਖੋਜੇਗਾ।” See the chapterਪਵਿੱਤਰ ਬਾਈਬਲ O.V. Bible (BSI)13 ਜਾਂ ਓਹ ਤੁਰ ਗਏ ਸਨ ਤਾਂ ਵੇਖੋ, ਪ੍ਰਭੁ ਦੇ ਇੱਕ ਦੂਤ ਨੇ ਯੂਸੁਫ਼ ਨੂੰ ਸੁਫਨੇ ਵਿੱਚ ਦਰਸ਼ਣ ਦੇ ਕੇ ਆਖਿਆ, ਉੱਠ! ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਮਿਸਰ ਦੇਸ ਨੂੰ ਭੱਜ ਜਾਹ ਅਤੇ ਜਦ ਤੀਕਰ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹੁ ਕਿਉਂ ਜੋ ਹੇਰੇਦੇਸ ਉਹ ਦੇ ਨਾਸ ਕਰਨ ਲਈ ਇਸ ਬਾਲਕ ਨੂੰ ਭਾਲੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਜਦ ਉਹ ਚਲੇ ਗਏ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਯੂਸੁਫ਼ ਨੂੰ ਸੁਫ਼ਨੇ ਵਿੱਚ ਦਰਸ਼ਨ ਦੇ ਕੇ ਆਖਿਆ, ਉੱਠ! ਬਾਲਕ ਅਤੇ ਉਹ ਦੀ ਮਾਤਾ ਨੂੰ ਲੈ ਕੇ ਮਿਸਰ ਦੇਸ ਨੂੰ ਭੱਜ ਜਾ, ਅਤੇ ਜਦੋਂ ਤੱਕ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹੀਂ ਕਿਉਂ ਜੋ ਹੇਰੋਦੇਸ, ਇਸ ਬਾਲਕ ਨੂੰ ਮਾਰਨ ਲਈ ਲੱਭੇਗਾ। See the chapterਪਵਿੱਤਰ ਬਾਈਬਲ (Revised Common Language North American Edition)13 ਉਹਨਾਂ ਦੇ ਚਲੇ ਜਾਣ ਤੋਂ ਬਾਅਦ ਪ੍ਰਭੂ ਦੇ ਇੱਕ ਸਵਰਗਦੂਤ ਨੇ ਯੂਸਫ਼ ਨੂੰ ਸੁਪਨੇ ਵਿੱਚ ਦਰਸ਼ਨ ਦੇ ਕੇ ਕਿਹਾ, “ਉੱਠ, ਬੱਚੇ ਅਤੇ ਉਸ ਦੀ ਮਾਂ ਨੂੰ ਨਾਲ ਲੈ ਕੇ ਮਿਸਰ ਦੇਸ਼ ਨੂੰ ਚਲਾ ਜਾ ਅਤੇ ਜਦੋਂ ਤੱਕ ਮੈਂ ਨਾ ਕਹਾਂ, ਉੱਥੇ ਹੀ ਰਹਿਣਾ ਕਿਉਂਕਿ ਹੇਰੋਦੇਸ ਇਸ ਬੱਚੇ ਦੀ ਖੋਜ ਕਰੇਗਾ ਕਿ ਇਸ ਨੂੰ ਮਾਰ ਦੇਵੇ ।” See the chapterPunjabi Standard Bible13 ਜਦੋਂ ਉਹ ਚਲੇ ਗਏ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਯੂਸੁਫ਼ ਨੂੰ ਸੁਫਨੇ ਵਿੱਚ ਵਿਖਾਈ ਦੇ ਕੇ ਕਿਹਾ, “ਉੱਠ, ਬੱਚੇ ਅਤੇ ਉਸ ਦੀ ਮਾਤਾ ਨੂੰ ਲੈ ਅਤੇ ਮਿਸਰ ਦੇਸ ਨੂੰ ਭੱਜ ਜਾ ਅਤੇ ਜਦੋਂ ਤੱਕ ਮੈਂ ਤੈਨੂੰ ਨਾ ਕਹਾਂ, ਉੱਥੇ ਹੀ ਰਹੀਂ, ਕਿਉਂਕਿ ਹੇਰੋਦੇਸ ਇਸ ਬੱਚੇ ਨੂੰ ਮਾਰ ਸੁੱਟਣ ਲਈ ਲੱਭੇਗਾ।” See the chapterਪਵਿੱਤਰ ਬਾਈਬਲ13 ਜਦੋਂ ਜੋਤਸ਼ੀ ਦੂਰ ਚੱਲੇ ਗਏ, ਤਾਂ ਪ੍ਰਭੂ ਦੇ ਦੂਤ ਨੇ ਯੂਸੁਫ ਦੇ ਸੁਫਨੇ ਵਿੱਚ ਦਰਸ਼ਨ ਦੇਕੇ ਆਖਿਆ, “ਉੱਠ! ਬਾਲਕ ਤੇ ਉਸਦੀ ਮਾਤਾ ਨੂੰ ਲੈ ਕੇ ਮਿਸਰ ਦੇਸ਼ ਵਿੱਚ ਚੱਲਾ ਜਾ। ਅਤੇ ਜਦ ਤੀਕਰ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹਿਣਾ ਕਿਉਂਕਿ ਹੇਰੋਦੇਸ ਬਾਲਕ ਨੂੰ ਮਾਰਣ ਵਾਸਤੇ ਲੱਭੇਗਾ।” See the chapter |