Online Bible

- Advertisements -




ਮੱਤੀਯਾਹ 3:9 - ਪੰਜਾਬੀ ਮੌਜੂਦਾ ਤਰਜਮਾ

9 ਅਤੇ ਆਪਣੇ ਮਨ ਵਿੱਚ ਅਜਿਹਾ ਨਾ ਸੋਚੋ, ‘ਕਿ ਅਸੀਂ ਅਬਰਾਹਾਮ ਦੀ ਸੰਤਾਨ ਹਾਂ।’ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ਵਰ ਇਹਨਾਂ ਪੱਥਰਾਂ ਵਿੱਚੋਂ ਵੀ ਅਬਰਾਹਾਮ ਲਈ ਔਲਾਦ ਪੈਦਾ ਕਰਨ ਦੀ ਸਾਮਰਥ ਰੱਖਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

9 ਅਤੇ ਆਪਣੇ ਮਨ ਵਿੱਚ ਇਸ ਗੱਲ ਦੇ ਕਹਿਣ ਦੀ ਸੋਚ ਨਾ ਕਰੋ ਕਿ ਅਬਰਾਹਾਮ ਸਾਡਾ ਪਿਤਾ ਹੈ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਭਈ ਪਰਮੇਸ਼ੁਰ ਅਬਰਾਹਾਮ ਦੇ ਲਈ ਇੰਨ੍ਹਾਂ ਪੱਥਰਾਂ ਵਿੱਚੋਂ ਬਾਲਕ ਪੈਦਾ ਕਰ ਸੱਕਦਾ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਅਤੇ ਆਪਣੇ ਮਨ ਵਿੱਚ ਇਹ ਨਾ ਸੋਚੋ ਕਿ ਅਬਰਾਹਾਮ ਸਾਡਾ ਪਿਤਾ ਹੈ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਵੀ ਸੰਤਾਨ ਪੈਦਾ ਕਰ ਸਕਦਾ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

9 ਇਹ ਨਾ ਸੋਚੋ ਕਿ ਤੁਸੀਂ ਆਪਣਾ ਬਚਾਅ ਇਹ ਕਹਿ ਕੇ ਕਰ ਸਕਦੇ ਹੋ, ‘ਅਬਰਾਹਾਮ ਸਾਡਾ ਪਿਤਾ ਹੈ ।’ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਪਰਮੇਸ਼ਰ ਇਹਨਾਂ ਪੱਥਰਾਂ ਵਿੱਚੋਂ ਅਬਰਾਹਾਮ ਦੇ ਲਈ ਸੰਤਾਨ ਪੈਦਾ ਕਰ ਸਕਦੇ ਹਨ ।

See the chapter Copy

Punjabi Standard Bible

9 ਅਤੇ ਆਪਣੇ ਮਨਾਂ ਵਿੱਚ ਇਹ ਨਾ ਸੋਚੋ, ‘ਅਬਰਾਹਾਮ ਸਾਡਾ ਪਿਤਾ ਹੈ’, ਕਿਉਂਕਿ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਪਰਮੇਸ਼ਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਸੰਤਾਨ ਪੈਦਾ ਕਰ ਸਕਦਾ ਹੈ।

See the chapter Copy

ਪਵਿੱਤਰ ਬਾਈਬਲ

9 ਆਪਣੇ ਮਨ ਵਿੱਚ ਇਸ ਗੱਲ ਤੇ ਮਾਣ ਕਰਨ ਦੀ ਨਾ ਸੋਚੋ, ‘ਅਸੀਂ ਅਬਰਾਹਾਮ ਦੇ ਬੱਚੇ ਹਾਂ।’ ਮੈਂ ਤੁਹਾਨੂੰ ਦੱਸਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਲਈ ਇਨ੍ਹਾਂ ਪੱਥਰਾਂ ਵਿੱਚੋਂ ਬੱਚੇ ਪੈਦਾ ਕਰ ਸੱਕਦਾ ਹੈ।

See the chapter Copy




ਮੱਤੀਯਾਹ 3:9

Follow us:

Advertisements


Advertisements