ਪ੍ਰਕਾਸ਼ ਪੱਤਰ 2:7 - ਪੰਜਾਬੀ ਮੌਜੂਦਾ ਤਰਜਮਾ7 ਜਿਸ ਦੇ ਕੋਲ ਕੰਨ ਹੋਣ ਉਹ ਸੁਣਨ ਕਿ ਪਵਿੱਤਰ ਆਤਮਾ ਕਲੀਸਿਆ ਨੂੰ ਕੀ ਆਖਦਾ ਹੈ। ਹਰੇਕ ਜਿੱਤਣ ਵਾਲੇ ਨੂੰ ਮੈਂ ਜੀਵਨ ਦੇ ਰੁੱਖ ਤੋਂ ਫਲ ਦੇਵਾਂਗਾ ਜੋ ਪਰਮੇਸ਼ਵਰ ਦੇ ਫ਼ਿਰਦੌਸ ਵਿੱਚ ਹੈ। See the chapterਪਵਿੱਤਰ ਬਾਈਬਲ O.V. Bible (BSI)7 ਜਿਹ ਦੇ ਕੰਨ ਹਨ ਸੋ ਸੁਣੇ ਭਈ ਆਤਮਾ ਕਲੀਸਿਯਾਂ ਨੂੰ ਕੀ ਅਖਦਾ ਹੈ। ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਮੈਂ ਜੀਵਨ ਦੇ ਬਿਰਛ ਵਿੱਚੋਂ ਜੋ ਪਰਮੇਸ਼ੁਰ ਦੇ ਫ਼ਿਰਦੌਸ ਵਿੱਚ ਹੈ ਖਾਣ ਲਈ ਦਿਆਂਗਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਜਿਹ ਦੇ ਕੰਨ ਹੋਣ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਮੈਂ ਜੀਵਨ ਦੇ ਬਿਰਛ ਵਿੱਚੋਂ ਖਾਣ ਲਈ ਦਿਆਂਗਾ, ਜੋ ਪਰਮੇਸ਼ੁਰ ਦੇ ਫ਼ਿਰਦੌਸ ਵਿੱਚ ਹੈ। See the chapterਪਵਿੱਤਰ ਬਾਈਬਲ (Revised Common Language North American Edition)7 “ਜਿਸ ਦੇ ਕੋਲ ਕੰਨ ਹਨ, ਉਹ ਸੁਣੇ ਕਿ ਪਵਿੱਤਰ ਆਤਮਾ ਕਲੀਸੀਯਾਵਾਂ ਨੂੰ ਕੀ ਕਹਿੰਦਾ ਹੈ । “ਉਹ ਜਿਹੜਾ ਜਿੱਤ ਪ੍ਰਾਪਤ ਕਰਦਾ ਹੈ, ਉਸ ਨੂੰ ਮੈਂ ਜੀਵਨ ਦੇ ਉਸ ਰੁੱਖ ਦਾ ਫਲ ਖਾਣ ਦਾ ਅਧਿਕਾਰ ਦੇਵਾਂਗਾ ਜਿਹੜਾ ਪਰਮੇਸ਼ਰ ਦੇ ਪਵਿੱਤਰ ਬਾਗ਼ ਵਿੱਚ ਹੈ ।” See the chapterPunjabi Standard Bible7 “ਜਿਸ ਦੇ ਕੰਨ ਹੋਣ ਉਹ ਸੁਣ ਲਵੇ ਕਿ ਆਤਮਾ ਕਲੀਸਿਆਵਾਂ ਨੂੰ ਕੀ ਕਹਿੰਦਾ ਹੈ; ਜਿਹੜਾ ਜਿੱਤੇਗਾ ਮੈਂ ਉਸ ਨੂੰ ਜੀਵਨ ਦੇ ਦਰਖ਼ਤ ਤੋਂ ਖਾਣ ਦਾ ਅਧਿਕਾਰ ਦਿਆਂਗਾ ਜੋ ਪਰਮੇਸ਼ਰ ਦੇ ਫ਼ਿਰਦੌਸ ਵਿੱਚ ਹੈ । See the chapterਪਵਿੱਤਰ ਬਾਈਬਲ7 “ਹਰ ਵਿਅਕਤੀ ਜਿਹੜਾ ਇਨ੍ਹਾਂ ਗੱਲਾਂ ਨੂੰ ਸੁਣਦਾ ਹੈ ਉਸ ਨੂੰ ਉਸ ਵੱਲ ਹੀ ਧਿਆਨ ਦੇਣਾ ਚਾਹੀਦਾ ਹੈ ਜੋ ਆਤਮਾ ਕਲੀਸਿਯਾਵਾਂ ਨੂੰ ਆਖਦਾ ਹੈ। ਜਿਹੜਾ ਵਿਅਕਤੀ ਜਿੱਤ ਪ੍ਰਾਪਤ ਕਰਦਾ ਹੈ ਉਸ ਨੂੰ ਮੈਂ ਜੀਵਨ ਦੇ ਰੁੱਖ ਤੋਂ ਫ਼ਲ ਖਾਣ ਦਾ ਹੱਕ ਦਿਆਂਗਾ। ਇਹ ਰੁੱਖ ਪਰਮੇਸ਼ੁਰ ਦੇ ਬਾਗ ਵਿੱਚ ਹੈ। See the chapter |