ਰੋਮੀਆਂ 2:4 - ਪੰਜਾਬੀ ਮੌਜੂਦਾ ਤਰਜਮਾ4 ਜਾਂ ਕੀ ਤੁਸੀਂ ਪਰਮੇਸ਼ਵਰ ਦੀ ਦਯਾ, ਧੀਰਜ ਅਤੇ ਸਬਰ ਦੀ ਦੌਲਤ ਦਾ ਅਪਮਾਨ ਕਰਦੇ ਹੋ, ਇਹ ਨਹੀਂ ਸਮਝਦੇ ਹੋ ਕਿ ਪਰਮੇਸ਼ਵਰ ਦੀ ਦਇਆ ਤੁਹਾਨੂੰ ਤੋਬਾ ਕਰਨ ਵੱਲ ਲੈ ਜਾਂਦੀ ਹੈ? See the chapterਪਵਿੱਤਰ ਬਾਈਬਲ O.V. Bible (BSI)4 ਅਥਵਾਂ ਤੂੰ ਉਹ ਦੀ ਮਿਹਰਬਾਨੀ ਅਤੇ ਖਿਮਾ ਅਤੇ ਧੀਰਜ ਦੀ ਦੌਲਤ ਨੂੰ ਤੁੱਝ ਸਮਝਦਾ ਹੈਂ ਅਤੇ ਇਹ ਨਹੀਂ ਜਾਣਦਾ ਜੋ ਪਰਮੇਸ਼ੁਰ ਦੀ ਮਿਹਰਬਾਨੀ ਤੈਨੂੰ ਪਛਤਾਵੇ ਦੇ ਰਾਹ ਪਾਉਂਦੀ ਹੈ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਕੀ ਤੂੰ ਉਹ ਦੀ ਕਿਰਪਾ ਅਤੇ ਮਾਫ਼ੀ ਅਤੇ ਸਬਰ ਦੀ ਦੌਲਤ ਨੂੰ ਤੁੱਛ ਸਮਝਦਾ ਹੈਂ ਅਤੇ ਇਹ ਨਹੀਂ ਜਾਣਦਾ ਜੋ ਪਰਮੇਸ਼ੁਰ ਦੀ ਕਿਰਪਾ ਤੈਨੂੰ ਪਛਤਾਵੇ ਦੇ ਰਾਹ ਪਾਉਂਦੀ ਹੈ। See the chapterਪਵਿੱਤਰ ਬਾਈਬਲ (Revised Common Language North American Edition)4 ਜਾਂ ਕੀ ਤੂੰ ਉਸ ਦੀ ਕਿਰਪਾ, ਸਹਿਣਸ਼ੀਲਤਾ ਅਤੇ ਧੀਰਜ ਨੂੰ ਤੁੱਛ ਸਮਝਦਾ ਹੈਂ ? ਕੀ ਤੂੰ ਨਹੀਂ ਜਾਣਦਾ ਕਿ ਪਰਮੇਸ਼ਰ ਦੀ ਕਿਰਪਾ ਦਾ ਉਦੇਸ਼ ਇਹ ਹੈ ਕਿ ਤੂੰ ਤੋਬਾ ਕਰੇਂ ? See the chapterPunjabi Standard Bible4 ਜਾਂ ਕੀ ਤੂੰ ਉਸ ਦੀ ਕਿਰਪਾ, ਸਹਿਣਸ਼ੀਲਤਾ ਅਤੇ ਧੀਰਜ ਦੇ ਧਨ ਨੂੰ ਤੁੱਛ ਸਮਝਦਾ ਹੈਂ ਅਤੇ ਨਹੀਂ ਜਾਣਦਾ ਕਿ ਪਰਮੇਸ਼ਰ ਦੀ ਕਿਰਪਾ ਤੈਨੂੰ ਤੋਬਾ ਵੱਲ ਲੈ ਜਾਂਦੀ ਹੈ? See the chapterਪਵਿੱਤਰ ਬਾਈਬਲ4 ਪਰਮੇਸ਼ੁਰ ਤੁਹਾਡੇ ਤੇ ਬਹੁਤ ਦਿਆਲੂ ਰਿਹਾ ਹੈ ਅਤੇ ਉਸ ਨੇ ਤੁਹਾਡੇ ਨਾਲ ਬੜੇ ਸਬਰ ਤੋਂ ਕੰਮ ਲਿਆ ਹੈ। ਉਹ ਤੁਹਾਡੇ ਬਦਲਣ ਦਾ ਇੰਤਜ਼ਾਰ ਕਰ ਰਿਹਾ ਹੈ, ਪਰ ਤੁਸੀਂ ਉਸਦੀ ਦਯਾ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਹੋ। ਤੁਸੀਂ ਇਹ ਮਹਿਸੂਸ ਨਹੀਂ ਕਰ ਰਹੇ ਕਿ ਪਰਮੇਸ਼ੁਰ ਦੀ ਦਯਾ, ਦਾ ਉਦੇਸ਼ ਤੁਹਾਡੇ ਦਿਲ ਅਤੇ ਜੀਵਨ ਨੂੰ ਬਦਲਣ ਵਿੱਚ ਤੁਹਾਡੀ ਮਦਦ ਕਰਨ ਦਾ ਹੈ। See the chapter |