1 ਥੱਸਲੁ 2:13 - Punjabi Standard Bible13 ਇਸੇ ਕਰਕੇ ਅਸੀਂ ਵੀ ਲਗਾਤਾਰ ਪਰਮੇਸ਼ਰ ਦਾ ਧੰਨਵਾਦ ਕਰਦੇ ਹਾਂ ਕਿ ਜਦੋਂ ਤੁਸੀਂ ਸਾਡੇ ਦੁਆਰਾ ਪਰਮੇਸ਼ਰ ਦੇ ਵਚਨ ਨੂੰ ਗ੍ਰਹਿਣ ਕੀਤਾ ਤਾਂ ਤੁਸੀਂ ਇਸ ਨੂੰ ਮਨੁੱਖਾਂ ਦਾ ਨਹੀਂ, ਸਗੋਂ ਪਰਮੇਸ਼ਰ ਦਾ ਵਚਨ ਜਾਣ ਕੇ ਗ੍ਰਹਿਣ ਕੀਤਾ ਜੋ ਕਿ ਇਹ ਹੈ ਵੀ; ਇਹੋ ਤੁਹਾਡੇ ਵਿਸ਼ਵਾਸੀਆਂ ਵਿੱਚ ਕੰਮ ਵੀ ਕਰ ਰਿਹਾ ਹੈ। See the chapterਪਵਿੱਤਰ ਬਾਈਬਲ O.V. Bible (BSI)13 ਇਸ ਕਾਰਨ ਅਸੀਂ ਵੀ ਨਿੱਤ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ ਭਈ ਜਦ ਤੁਹਾਨੂੰ ਪਰਮੇਸ਼ੁਰ ਦਾ ਸੁਣਿਆ ਹੋਇਆ ਬਚਨ ਸਾਥੋਂ ਮਿਲਿਆ ਤਾਂ ਉਹ ਨੂੰ ਮਨੁੱਖਾਂ ਦਾ ਬਚਨ ਕਰਕੇ ਨਹੀਂ ਸਗੋਂ ਜਿਵੇਂ ਉਹ ਸੱਚੀਂ ਮੁੱਚੀਂ ਹੈ ਪਰਮੇਸ਼ੁਰ ਦਾ ਬਚਨ ਕਰਕੇ ਕਬੂਲ ਕੀਤਾ ਅਤੇ ਉਹ ਤੁਹਾਡੇ ਨਿਹਚਾਵਾਨਾਂ ਵਿੱਚ ਕੰਮ ਵੀ ਕਰਦਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਇਸ ਕਾਰਨ ਅਸੀਂ ਵੀ ਹਰ ਰੋਜ਼ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ ਕਿ ਜਦ ਤੁਹਾਨੂੰ ਪਰਮੇਸ਼ੁਰ ਦਾ ਸੁਣਿਆ ਹੋਇਆ ਬਚਨ ਸਾਡੇ ਕੋਲੋਂ ਮਿਲਿਆ ਤਾਂ ਤੁਸੀਂ ਉਸ ਨੂੰ ਮਨੁੱਖਾਂ ਦਾ ਬਚਨ ਕਰਕੇ ਨਹੀਂ ਸਗੋਂ ਜਿਵੇਂ ਉਹ ਸੱਚੀਂ-ਮੁੱਚੀ ਪਰਮੇਸ਼ੁਰ ਦਾ ਬਚਨ ਹੈ ਮੰਨ ਕੇ ਕਬੂਲ ਕੀਤਾ ਅਤੇ ਉਹ ਤੁਹਾਡੇ ਵਿਸ਼ਵਾਸੀਆਂ ਵਿੱਚ ਕੰਮ ਵੀ ਕਰਦਾ ਹੈ। See the chapterਪਵਿੱਤਰ ਬਾਈਬਲ (Revised Common Language North American Edition)13 ਇਸ ਕਾਰਨ ਵੀ ਅਸੀਂ ਲਗਾਤਾਰ ਤੁਹਾਡੇ ਲਈ ਪਰਮੇਸ਼ਰ ਦਾ ਧੰਨਵਾਦ ਕਰਦੇ ਹਾਂ । ਜਦੋਂ ਅਸੀਂ ਤੁਹਾਨੂੰ ਪਰਮੇਸ਼ਰ ਦਾ ਸ਼ੁਭ ਸਮਾਚਾਰ ਸੁਣਾਇਆ ਤਾਂ ਤੁਸੀਂ ਉਸ ਨੂੰ ਮਨੁੱਖੀ ਵਚਨ ਸਮਝ ਕੇ ਨਹੀਂ ਸਗੋਂ ਪਰਮੇਸ਼ਰ ਦਾ ਵਚਨ ਸਮਝ ਕੇ ਸਵੀਕਾਰ ਕੀਤਾ ਜਿਹੜਾ ਸੱਚਾ ਹੈ ਅਤੇ ਤੁਹਾਡੇ ਵਿੱਚ ਜਿਹੜੇ ਵਿਸ਼ਵਾਸ ਕਰਦੇ ਹਨ ਕੰਮ ਕਰ ਰਿਹਾ ਹੈ । See the chapterਪੰਜਾਬੀ ਮੌਜੂਦਾ ਤਰਜਮਾ13 ਅਤੇ ਅਸੀਂ ਪਰਮੇਸ਼ਵਰ ਦਾ ਨਿਰੰਤਰ ਧੰਨਵਾਦ ਵੀ ਕਰਦੇ ਹਾਂ ਕਿਉਂਕਿ, ਜਦੋਂ ਤੁਹਾਨੂੰ ਪਰਮੇਸ਼ਵਰ ਦਾ ਬਚਨ ਸਾਡੇ ਕੋਲੋਂ ਮਿਲਿਆ, ਜੋ ਤੁਸੀਂ ਸਾਡੇ ਤੋਂ ਸੁਣਿਆ, ਤਾਂ ਤੁਸੀਂ ਉਸ ਨੂੰ ਮਨੁੱਖਾਂ ਦਾ ਬਚਨ ਕਰਕੇ ਨਹੀਂ ਸਗੋਂ ਜਿਵੇਂ ਉਹ ਸੱਚੀਂ-ਮੁੱਚੀ ਪਰਮੇਸ਼ਵਰ ਦਾ ਬਚਨ ਹੈ ਮੰਨ ਕੇ ਸਵੀਕਾਰ ਕੀਤਾ, ਜੋ ਸੱਚ-ਮੁੱਚ ਤੁਹਾਡੇ ਵਿਸ਼ਵਾਸੀਆ ਵਿੱਚ ਕੰਮ ਕਰ ਰਿਹਾ ਹੈ। See the chapterਪਵਿੱਤਰ ਬਾਈਬਲ13 ਇਹ ਵੀ ਕਿ, ਜਿਸ ਤਰ੍ਹਾਂ ਤੁਸੀਂ ਪਰਮੇਸ਼ੁਰ ਦੇ ਸੰਦੇਸ਼ ਨੂੰ ਕਬੂਲਿਆ ਅਸੀਂ ਨਿਰੰਤਰ ਪਰਮੇਸ਼ੁਰ ਦਾ ਧੰਨਵਾਦ ਕਰਦੇ ਰਹਿੰਦੇ ਹਾਂ। ਤੁਸੀਂ ਸਾਥੋਂ ਇਹ ਸੰਦੇਸ਼ ਸੁਣਿਆ ਅਤੇ ਇਸ ਨੂੰ ਪ੍ਰਮੇਸ਼ੁਰ ਦੇ ਸ਼ਬਦਾਂ ਵਾਂਗ ਕਬੂਲ ਲਿਆ ਨਾ ਕਿ ਇਨਸਾਨੀ ਸ਼ਬਦਾਂ ਵਾਂਗ। ਅਤੇ ਸੱਚਮੁੱਚ ਇਹ ਪਰਮੇਸ਼ੁਰ ਦਾ ਸੰਦੇਸ਼ ਹੈ। ਅਤੇ ਇਹ ਸੰਦੇਸ਼ ਤੁਹਾਡੇ ਵਿੱਚ ਕੰਮ ਕਰਦਾ ਹੈ ਜੋ ਸ਼ਰਧਾਲੂ ਹੋ। See the chapter |