1 ਥੱਸਲੁ 3:6 - Punjabi Standard Bible6 ਪਰ ਹੁਣ ਤਿਮੋਥਿਉਸ ਸਾਡੇ ਕੋਲ ਆ ਗਿਆ ਹੈ ਅਤੇ ਉਸ ਨੇ ਸਾਨੂੰ ਤੁਹਾਡੇ ਵਿਸ਼ਵਾਸ ਅਤੇ ਪ੍ਰੇਮ ਬਾਰੇ ਚੰਗੀ ਖ਼ਬਰ ਦਿੱਤੀ ਹੈ ਅਤੇ ਇਹ ਵੀ ਕਿ ਤੁਸੀਂ ਹਮੇਸ਼ਾ ਸਾਨੂੰ ਪ੍ਰੇਮ ਨਾਲ ਯਾਦ ਕਰਦੇ ਹੋ ਅਤੇ ਸਾਨੂੰ ਮਿਲਣ ਦੀ ਤਾਂਘ ਰੱਖਦੇ ਹੋ ਜਿਵੇਂ ਅਸੀਂ ਤੁਹਾਨੂੰ ਮਿਲਣ ਦੀ। See the chapterਪਵਿੱਤਰ ਬਾਈਬਲ O.V. Bible (BSI)6 ਪਰ ਹੁਣ ਜਾਂ ਤੁਹਾਡੀ ਵੱਲੋਂ ਤਿਮੋਥਿਉਸ ਸਾਡੇ ਕੋਲ ਆਇਆ ਅਤੇ ਤੁਹਾਡੀ ਨਿਹਚਾ ਅਤੇ ਪ੍ਰੇਮ ਦੀ ਖੁਸ਼ ਖਬਰੀ ਲਿਆਇਆ, ਨਾਲੇ ਇਸ ਗੱਲ ਦੀ ਭਈ ਤੁਸੀਂ ਸਾਨੂੰ ਸਦਾ ਚੰਗੀ ਤਰਾਂ ਚੇਤੇ ਰੱਖਦੇ ਹੋ ਅਤੇ ਸਾਡੇ ਦਰਸ਼ਣ ਨੂੰ ਲੋਚਦੇ ਹੋ ਜਿਵੇਂ ਅਸੀਂ ਵੀ ਤੁਹਾਡੇ ਦਰਸ਼ਣ ਨੂੰ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਪਰ ਹੁਣ ਜਦ ਤੁਹਾਡੇ ਵੱਲੋਂ ਤਿਮੋਥਿਉਸ ਸਾਡੇ ਕੋਲ ਆਇਆ ਅਤੇ ਤੁਹਾਡੀ ਵਿਸ਼ਵਾਸ ਅਤੇ ਪਿਆਰ ਦੀ ਖੁਸ਼ਖਬਰੀ ਲਿਆਇਆ, ਨਾਲੇ ਇਸ ਗੱਲ ਦੀ ਕਿ ਤੁਸੀਂ ਸਾਨੂੰ ਹਮੇਸ਼ਾਂ ਚੰਗੀ ਤਰ੍ਹਾਂ ਚੇਤੇ ਰੱਖਦੇ ਹੋ ਅਤੇ ਸਾਡੇ ਦਰਸ਼ਣ ਨੂੰ ਲੋਚਦੇ ਹੋ ਜਿਵੇਂ ਅਸੀਂ ਵੀ ਤੁਹਾਡੇ ਦਰਸ਼ਣ ਨੂੰ ਲੋਚਦੇ ਹਾਂ। See the chapterਪਵਿੱਤਰ ਬਾਈਬਲ (Revised Common Language North American Edition)6 ਪਰ ਤਿਮੋਥਿਉਸ ਕੁਝ ਹੀ ਸਮਾਂ ਪਹਿਲਾਂ ਤੁਹਾਡੇ ਕੋਲੋਂ ਵਾਪਸ ਆਇਆ ਹੈ ਅਤੇ ਉਸ ਨੇ ਸਾਨੂੰ ਤੁਹਾਡੇ ਵਿਸ਼ਵਾਸ ਅਤੇ ਪਿਆਰ ਦੇ ਬਾਰੇ ਚੰਗੀ ਖ਼ਬਰ ਦਿੱਤੀ ਹੈ । ਉਸ ਨੇ ਸਾਨੂੰ ਇਹ ਵੀ ਦੱਸਿਆ ਕਿ ਤੁਸੀਂ ਸਾਨੂੰ ਹਮੇਸ਼ਾ ਪਿਆਰ ਨਾਲ ਯਾਦ ਕਰਦੇ ਹੋ ਅਤੇ ਤੁਸੀਂ ਵੀ ਉਸੇ ਤਰ੍ਹਾਂ ਸਾਨੂੰ ਮਿਲਣਾ ਚਾਹੁੰਦੇ ਹੋ ਜਿਸ ਤਰ੍ਹਾਂ ਅਸੀਂ ਤੁਹਾਨੂੰ ਮਿਲਣਾ ਚਾਹੁੰਦੇ ਹਾਂ । See the chapterਪੰਜਾਬੀ ਮੌਜੂਦਾ ਤਰਜਮਾ6 ਪਰ ਤਿਮੋਥਿਉਸ ਹੁਣੇ ਹੀ ਤੁਹਾਡੇ ਤੋਂ ਸਾਡੇ ਕੋਲ ਆਇਆ ਹੈ ਅਤੇ ਤੁਹਾਡੇ ਵਿਸ਼ਵਾਸ ਅਤੇ ਪਿਆਰ ਬਾਰੇ ਖੁਸ਼ਖ਼ਬਰੀ ਲੈ ਕੇ ਆਇਆ ਹੈ। ਉਸਨੇ ਸਾਨੂੰ ਦੱਸਿਆ ਹੈ ਕਿ ਤੁਹਾਡੀਆਂ ਹਮੇਸ਼ਾ ਸਾਡੇ ਬਾਰੇ ਸੁਹਾਵਣੀਆਂ ਯਾਦਾਂ ਹਨ ਅਤੇ ਤੁਸੀਂ ਸਾਨੂੰ ਵੇਖਣਾ ਚਾਹੁੰਦੇ ਹੋ, ਜਿਵੇਂ ਅਸੀਂ ਵੀ ਤੁਹਾਨੂੰ ਵੇਖਣਾ ਚਾਹੁੰਦੇ ਹਾਂ। See the chapterਪਵਿੱਤਰ ਬਾਈਬਲ6 ਪਰ ਤਿਮੋਥਿਉਸ ਤੁਹਾਡੇ ਕੋਲੋਂ ਸਾਡੇ ਕੋਲ ਵਾਪਸ ਆ ਗਿਆ। ਉਹ ਸਾਡੇ ਲਈ ਤੁਹਾਡੇ ਵਿਸ਼ਵਾਸ ਅਤੇ ਪ੍ਰੇਮ ਬਾਰੇ ਖੁਸ਼ਖਬਰੀ ਲਿਆਇਆ। ਉਸ ਨੇ ਸਾਨੂੰ ਦੱਸਿਆ ਕਿ ਤੁਹਾਡੇ ਕੋਲ ਹਮੇਸ਼ਾ ਸਾਡੀਆਂ ਚੰਗੀਆਂ ਯਾਦਾਂ ਹਨ। ਉਸ ਨੇ ਸਾਨੂੰ ਦੱਸਿਆ ਕਿ ਤੁਹਾਨੂੰ ਸਾਨੂੰ ਫ਼ੇਰ ਮਿਲਣ ਦੀ ਬਹੁਤ ਚਾਹਨਾ ਹੈ। ਇਸੇ ਤਰ੍ਹਾਂ, ਸਾਨੂੰ ਵੀ ਤੁਹਾਨੂੰ ਮਿਲਣ ਦੀ ਬਹੁਤ ਚਾਹਨਾ ਹੈ। See the chapter |