Online Bible

- Advertisements -




1 ਥੱਸਲੁ 4:1 - Punjabi Standard Bible

1 ਇਸ ਲਈ ਅੰਤ ਵਿੱਚ ਹੇ ਭਾਈਓ, ਅਸੀਂ ਤੁਹਾਨੂੰ ਪ੍ਰਭੂ ਯਿਸੂ ਵਿੱਚ ਬੇਨਤੀ ਕਰਦੇ ਅਤੇ ਉਤਸ਼ਾਹਿਤ ਕਰਦੇ ਹਾਂ ਕਿ ਜਿਸ ਤਰ੍ਹਾਂ ਤੁਸੀਂ ਸਾਡੇ ਤੋਂ ਸਿੱਖਿਆ ਜੋ ਕਿਵੇਂ ਜੀਉਣਾ ਅਤੇ ਕਿਵੇਂ ਪਰਮੇਸ਼ਰ ਨੂੰ ਖੁਸ਼ ਕਰਨਾ ਹੈ ਜੋ ਕਿ ਤੁਸੀਂ ਕਰ ਵੀ ਰਹੇ ਹੋ, ਇਹ ਹੋਰ ਵੀ ਵਧੀਕ ਕਰਦੇ ਜਾਓ।

See the chapter Copy

ਪਵਿੱਤਰ ਬਾਈਬਲ O.V. Bible (BSI)

1 ਮੁਕਦੀ ਗੱਲ, ਹੇ ਭਰਾਵੋ, ਅਸੀਂ ਪ੍ਰਭੁ ਯਿਸੂ ਵਿੱਚ ਤੁਹਾਡੇ ਅੱਗੇ ਬੇਨਤੀ ਕਰਦੇ ਅਤੇ ਤੁਹਾਨੂੰ ਤਗੀਦ ਕਰਦੇ ਹਾਂ ਜਿਵੇਂ ਤੁਸਾਂ ਸਾਥੋਂ ਸਿੱਖਿਆ ਪਾਈ ਭਈ ਕਿੱਕੁਰ ਚੱਲਣਾ ਅਤੇ ਪਰਮੇਸ਼ੁਰ ਨੂੰ ਪਰਸੰਨ ਕਰਨਾ ਚਾਹੀਦਾ ਹੈ - ਜਿਵੇਂ ਤੁਸੀਂ ਚੱਲਦੇ ਵੀ ਹੋ - ਸੋ ਇਸ ਵਿੱਚ ਹੋਰ ਭੀ ਵਧਦੇ ਚੱਲੇ ਜਾਓ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਮੁੱਕਦੀ ਗੱਲ, ਹੇ ਭਰਾਵੋ, ਅਸੀਂ ਪ੍ਰਭੂ ਯਿਸੂ ਵਿੱਚ ਤੁਹਾਡੇ ਅੱਗੇ ਬੇਨਤੀ ਕਰਦੇ ਅਤੇ ਤੁਹਾਨੂੰ ਆਗਿਆ ਦਿੰਦੇ ਹਾਂ ਕਿ ਜਿਵੇਂ ਤੁਸੀਂ ਸਾਡੇ ਕੋਲੋਂ ਸਿੱਖਿਆ ਪ੍ਰਾਪਤ ਕੀਤੀ ਕਿ ਕਿਹੋ ਜਿਹਾ ਚਾਲ-ਚੱਲਣ ਸਾਨੂੰ ਚੱਲਣਾ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਨਾ ਚਾਹੀਦਾ ਹੈ - ਜਿਵੇਂ ਤੁਸੀਂ ਚੱਲਦੇ ਵੀ ਹੋ - ਸੋ ਇਸ ਵਿੱਚ ਹੋਰ ਵੀ ਵਧਦੇ ਜਾਵੋ।

See the chapter Copy

ਪਵਿੱਤਰ ਬਾਈਬਲ (Revised Common Language North American Edition)

1 ਇਸ ਲਈ ਅੰਤ ਵਿੱਚ ਹੇ ਭਰਾਵੋ ਅਤੇ ਭੈਣੋ, ਅਸੀਂ ਤੁਹਾਨੂੰ ਹਿਦਾਇਤ ਦਿੱਤੀ ਸੀ ਕਿ ਤੁਸੀਂ ਕਿਸ ਤਰ੍ਹਾਂ ਪਰਮੇਸ਼ਰ ਨੂੰ ਪ੍ਰਸੰਨ ਕਰਨ ਵਾਲਾ ਜੀਵਨ ਜੀਅ ਸਕਦੇ ਹੋ, ਜਿਹੜਾ ਤੁਸੀਂ ਜੀਅ ਵੀ ਰਹੇ ਹੋ । ਹੁਣ ਅਸੀਂ ਤੁਹਾਡੇ ਅੱਗੇ ਬੇਨਤੀ ਕਰਦੇ ਅਤੇ ਤੁਹਾਨੂੰ ਉਤਸ਼ਾਹ ਦਿੰਦੇ ਹਾਂ ਕਿ ਤੁਸੀਂ ਪ੍ਰਭੂ ਯਿਸੂ ਵਿੱਚ ਇਸੇ ਤਰ੍ਹਾਂ ਹੋਰ ਵੀ ਜ਼ਿਆਦਾ ਭਰਪੂਰ ਹੁੰਦੇ ਜਾਓ ।

See the chapter Copy

ਪੰਜਾਬੀ ਮੌਜੂਦਾ ਤਰਜਮਾ

1 ਦੂਸਰੇ ਮਾਮਲਿਆਂ ਲਈ, ਹੇ ਭਰਾਵੋ ਅਤੇ ਭੈਣੋ, ਅਸੀਂ ਤੁਹਾਨੂੰ ਹਦਾਇਤ ਕੀਤੀ ਹੈ ਕਿ ਪਰਮੇਸ਼ਵਰ ਨੂੰ ਖੁਸ਼ ਕਰਨ ਲਈ ਕਿਵੇਂ ਜੀਉਣਾ ਹੈ, ਜਿਵੇਂ ਕਿ ਅਸਲ ਵਿੱਚ ਤੁਸੀਂ ਜੀ ਰਹੇ ਹੋ। ਹੁਣ ਅਸੀਂ ਤੁਹਾਨੂੰ ਪੁੱਛਦੇ ਹਾਂ ਅਤੇ ਤੁਹਾਨੂੰ ਪ੍ਰਭੂ ਯਿਸ਼ੂ ਵਿੱਚ ਬੇਨਤੀ ਕਰਦੇ ਹਾਂ ਕਿ ਇਸ ਨੂੰ ਵੱਧ ਤੋਂ ਵੱਧ ਕਰੋ।

See the chapter Copy

ਪਵਿੱਤਰ ਬਾਈਬਲ

1 ਭਰਾਵੋ ਅਤੇ ਭੈਣੋ ਹੁਣ ਮੈਂ ਤੁਹਾਨੂੰ ਕੁਝ ਹੋਰ ਗੱਲਾਂ ਬਾਰੇ ਦੱਸਦਾ ਹਾਂ। ਅਸੀਂ ਤੁਹਾਨੂੰ ਜੀਵਨ ਦਾ ਉਹ ਢੰਗ ਸਿੱਖਾਇਆ ਹੈ ਜੋ ਪਰਮੇਸ਼ੁਰ ਨੂੰ ਪ੍ਰਸੰਨ ਕਰਦਾ ਹੈ। ਅਤੇ ਅਸੀਂ ਜਾਣਦੇ ਹਾਂ ਕਿ ਤੁਸੀਂ ਉਸੇ ਢੰਗ ਵਿੱਚ ਜਿਉਂ ਰਹੇ ਹੋ। ਹੁਣ ਅਸੀਂ ਤੁਹਾਨੂੰ ਪੁੱਛਦੇ ਹਾਂ ਅਤੇ ਤੁਹਾਨੂੰ ਪ੍ਰਭੂ ਯਿਸੂ ਦੇ ਨਾਂ ਵਿੱਚ ਇਸੇ ਢੰਗ ਵਿੱਚ ਵੱਧ ਤੋਂ ਵੱਧ ਜਿਉਣ ਲਈ ਉਤਸਾਹਤ ਕਰਦੇ ਹਾਂ।

See the chapter Copy




1 ਥੱਸਲੁ 4:1

Follow us:

Advertisements


Advertisements