੨ ਪਤਰਸ 2:1 - Punjabi Standard Bible1 ਜਿਸ ਤਰ੍ਹਾਂ ਉਨ੍ਹਾਂ ਵਿੱਚ ਝੂਠੇ ਨਬੀ ਸਨ ਉਸੇ ਤਰ੍ਹਾਂ ਤੁਹਾਡੇ ਵਿਚਕਾਰ ਵੀ ਝੂਠੇ ਸਿੱਖਿਅਕ ਹੋਣਗੇ। ਉਹ ਨਾਸ ਕਰਨ ਵਾਲੀਆਂ ਸਿੱਖਿਆਵਾਂ ਗੁਪਤ ਰੂਪ ਵਿੱਚ ਲੈ ਕੇ ਆਉਣਗੇ ਅਤੇ ਇੱਥੋਂ ਤੱਕ ਕਿ ਉਸ ਮਾਲਕ ਦਾ ਵੀ ਇਨਕਾਰ ਕਰਨਗੇ ਜਿਸ ਨੇ ਉਨ੍ਹਾਂ ਨੂੰ ਮੁੱਲ ਲਿਆ ਹੈ; ਇਸ ਤਰ੍ਹਾਂ ਉਹ ਛੇਤੀ ਹੀ ਆਪਣੇ ਉੱਤੇ ਨਾਸ ਲੈ ਆਉਣਗੇ। See the chapterਪਵਿੱਤਰ ਬਾਈਬਲ O.V. Bible (BSI)1 ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਉੱਠੇ ਜਿਵੇਂ ਤੁਹਾਡੇ ਵਿੱਚ ਭੀ ਝੂਠੇ ਗੁਰੂ ਹੋਣਗੇ ਜਿਹੜੇ ਨਾਸ ਕਰਨ ਵਾਲੀਆਂ ਬਿੱਦਤਾਂ ਚੋਰੀ ਅੰਦਰ ਲਿਆਉਣਗੇ ਅਤੇ ਓਸ ਸੁਆਮੀ ਦਾ ਜਿਹ ਨੇ ਉਨ੍ਹਾਂ ਨੂੰ ਮੁੱਲ ਲਿਆ ਸੀ ਇਨਕਾਰ ਕਰ ਕੇ ਛੇਤੀ ਆਪਣਾ ਨਾਸ ਕਰਾਉਣਗੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਉੱਠੇ ਜਿਵੇਂ ਤੁਹਾਡੇ ਵਿੱਚ ਵੀ ਝੂਠੇ ਉਪਦੇਸ਼ਕ ਹੋਣਗੇ, ਜਿਹੜੇ ਨਾਸ ਕਰਨ ਵਾਲੀਆਂ ਗੱਲਾਂ ਚੋਰੀ ਅੰਦਰ ਲਿਆਉਣਗੇ ਅਤੇ ਉਸ ਸੁਆਮੀ ਦਾ ਜਿਸ ਨੇ ਉਨ੍ਹਾਂ ਨੂੰ ਮੁੱਲ ਲਿਆ ਸੀ ਇਨਕਾਰ ਕਰ ਕੇ ਛੇਤੀ ਆਪਣਾ ਨਾਸ ਕਰਾਉਣਗੇ। See the chapterਪਵਿੱਤਰ ਬਾਈਬਲ (Revised Common Language North American Edition)1 ਪੁਰਾਣੇ ਸਮੇਂ ਵਿੱਚ ਪਰਮੇਸ਼ਰ ਦੇ ਲੋਕਾਂ ਵਿੱਚ ਝੂਠੇ ਨਬੀ ਸਨ, ਉਸੇ ਤਰ੍ਹਾਂ ਤੁਹਾਡੇ ਵਿੱਚ ਵੀ ਝੂਠੇ ਸਿੱਖਿਅਕ ਹੋਣਗੇ । ਉਹ ਨਾਸ਼ ਕਰਨ ਵਾਲੀਆਂ ਸਿੱਖਿਆਵਾਂ ਗੁਪਤ ਰੂਪ ਵਿੱਚ ਲੈ ਕੇ ਆਉਣਗੇ । ਇੱਥੋਂ ਤੱਕ ਕਿ ਉਹ ਉਸ ਮਾਲਕ ਦਾ ਵੀ ਇਨਕਾਰ ਕਰਨਗੇ ਜਿਹਨਾਂ ਨੇ ਉਹਨਾਂ ਨੂੰ ਮੁੱਲ ਦੇ ਕੇ ਛੁਟਕਾਰਾ ਦਿੱਤਾ ਅਤੇ ਇਸ ਤਰ੍ਹਾਂ ਉਹ ਬਹੁਤ ਛੇਤੀ ਆਪਣੇ ਉੱਤੇ ਨਾਸ਼ ਲਿਆਉਣਗੇ । See the chapterਪੰਜਾਬੀ ਮੌਜੂਦਾ ਤਰਜਮਾ1 ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਸਨ, ਜਿਵੇਂ ਤੁਹਾਡੇ ਵਿੱਚ ਵੀ ਝੂਠੇ ਉਪਦੇਸ਼ਕ ਹੋਣਗੇ। ਉਹ ਗੁਪਤ ਰੂਪ ਵਿੱਚ ਵਿਨਾਸ਼ਕਾਰੀ ਝੂਠੀ ਸਿੱਖਿਆ ਨੂੰ ਤੁਹਾਡੇ ਅੱਗੇ ਪੇਸ਼ ਕਰਨਗੇ, ਇੱਥੋ ਤੱਕ ਕਿ ਉਹ ਉਸ ਸਰਵ ਸ਼ਕਤੀਮਾਨ ਪ੍ਰਭੂ ਦਾ ਵੀ ਇਨਕਾਰ ਕਰਨਗੇ ਜਿਸਨੇ ਉਨ੍ਹਾਂ ਨੂੰ ਖਰੀਦ ਲਿਆ ਹੈ ਅਤੇ ਆਪਣੇ ਆਪ ਉੱਤੇ ਤੇਜ਼ੀ ਨਾਲ ਤਬਾਹੀ ਲਿਆਉਂਦੇ ਹਨ। See the chapterਪਵਿੱਤਰ ਬਾਈਬਲ1 ਅਤੀਤ ਵਿੱਚ, ਪਰਮੇਸ਼ੁਰ ਦੇ ਲੋਕਾਂ ਦਰਮਿਆਨ ਝੂਠੇ ਨਬੀ ਸਨ। ਤੁਹਾਡੇ ਦਰਮਿਆਨ ਵੀ, ਇਸ ਤਰ੍ਹਾਂ ਦੇ ਵਿਅਕਤੀ ਹੋਣਗੇ। ਉਹ ਝੂਠੇ ਉਪਦੇਸ਼ ਦੇਣਗੇ ਜਿਹੜੇ ਲੋਕਾਂ ਦੀ ਗੁਆਚਣ ਵਿੱਚ ਅਗਵਾਈ ਕਰਨਗੇ। ਤੁਹਾਨੂੰ ਇਹ ਵੇਖਣ ਵਿੱਚ ਮੁਸ਼ਕਿਲ ਪੇਸ਼ ਆਵੇਗੀ ਕਿ ਜੋ ਉਪਦੇਸ਼ ਉਹ ਦੇ ਰਹੇ ਹਨ ਉਹ ਗਲਤ ਹਨ। ਉਹ ਉਸ ਪ੍ਰਭੂ ਨੂੰ ਨਹੀਂ ਕਬੂਲਣਗੇ ਜਿਸਨੇ ਉਨ੍ਹਾਂ ਨੂੰ ਅਜ਼ਾਦੀ ਲਿਆਂਦੀ ਹੈ। ਇਸ ਲਈ ਉਹ ਜਲਦੀ ਹੀ ਆਪਣੇ ਉੱਤੇ ਤਬਾਹੀ ਲਿਆਉਣਗੇ। See the chapter |