੨ ਪਤਰਸ 2:12 - Punjabi Standard Bible12 ਪਰ ਇਹ ਲੋਕ ਉਨ੍ਹਾਂ ਬੁੱਧਹੀਣ ਪਸ਼ੂਆਂ ਜਿਹੇ ਹਨ ਜੋ ਫੜੇ ਜਾਣ ਅਤੇ ਮਾਰੇ ਜਾਣ ਲਈ ਪੈਦਾ ਹੋਏ ਹਨ। ਉਹ ਜਿਨ੍ਹਾਂ ਗੱਲਾਂ ਬਾਰੇ ਜਾਣਦੇ ਹੀ ਨਹੀਂ, ਉਨ੍ਹਾਂ ਦੀ ਨਿੰਦਾ ਕਰਦੇ ਹਨ। ਉਹ ਆਪਣੇ ਨਾਸ ਵਿੱਚ ਆਪ ਹੀ ਨਾਸ ਹੋ ਜਾਣਗੇ। See the chapterਪਵਿੱਤਰ ਬਾਈਬਲ O.V. Bible (BSI)12 ਪਰ ਏਹ ਲੋਕ ਉਨ੍ਹਾਂ ਪਸੂਆਂ ਦੀ ਨਿਆਈਂ ਜਿਹੜੇ ਅਸਲੋਂ ਬੁੱਧਹੀਨ ਹਨ ਅਤੇ ਸ਼ਿਕਾਰ ਕੀਤੇ ਜਾਣ ਅਤੇ ਨਸ਼ਟ ਹੋਣ ਲਈ ਉਤਪਤ ਹੋਏ ਜਿਨ੍ਹਾਂ ਗੱਲਾਂ ਨੂੰ ਨਹੀਂ ਸਮਝਦੇ ਹਨ ਏਹਨਾਂ ਦੇ ਵਿਖੇ ਕੁਫ਼ਰ ਬਕਦੇ ਹੋਏ ਉਨ੍ਹਾਂ ਦੇ ਨਾਸ ਕਰਨ ਨਾਲ ਆਪੇ ਨਾਸ ਹੋਣਗੇ ਅਤੇ ਕੁਧਰਮ ਕਰਕੇ ਕੁਧਰਮ ਦਾ ਫਲ ਭੋਗਣਗੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਪਰ ਇਹ ਲੋਕ ਉਨ੍ਹਾਂ ਪਸ਼ੂਆਂ ਦੇ ਵਰਗੇ ਹਨ ਜਿਹੜੇ ਅਸਲ ਵਿੱਚ ਬੁੱਧਹੀਣ ਹਨ ਅਤੇ ਸ਼ਿਕਾਰ ਕੀਤੇ ਜਾਣ ਤੇ ਨਸ਼ਟ ਹੋਣ ਲਈ ਉਤਪਤ ਹੋਏ ਹਨ, ਇਹ ਜਿਨ੍ਹਾਂ ਗੱਲਾਂ ਨੂੰ ਨਹੀਂ ਸਮਝਦੇ ਹਨ ਉਹਨਾਂ ਦੇ ਵਿਰੁੱਧ ਬੋਲਦੇ ਹੋਏ, ਉਨ੍ਹਾਂ ਦੇ ਨਾਸ ਕਰਨ ਨਾਲ ਆਪੇ ਨਾਸ ਹੋਣਗੇ ਅਤੇ ਕੁਧਰਮ ਕਰਕੇ ਕੁਧਰਮ ਦਾ ਫਲ ਭੋਗਣਗੇ। See the chapterਪਵਿੱਤਰ ਬਾਈਬਲ (Revised Common Language North American Edition)12 ਇਹ ਲੋਕ ਤਰਕਹੀਣ ਜਾਨਵਰਾਂ ਦੇ ਵਾਂਗ ਹਨ ਜਿਹੜੇ ਫੜੇ ਅਤੇ ਮਾਰੇ ਜਾਣ ਦੇ ਲਈ ਪੈਦਾ ਹੁੰਦੇ ਹਨ । ਇਹ ਉਹਨਾਂ ਗੱਲਾਂ ਦੀ ਨਿੰਦਾ ਕਰਦੇ ਹਨ ਜਿਹਨਾਂ ਨੂੰ ਇਹ ਨਹੀਂ ਸਮਝਦੇ । ਇਸ ਲਈ ਇਹ ਜੰਗਲੀ ਜਾਨਵਰਾਂ ਦੀ ਤਰ੍ਹਾਂ ਨਾਸ਼ ਕੀਤੇ ਜਾਣਗੇ । See the chapterਪੰਜਾਬੀ ਮੌਜੂਦਾ ਤਰਜਮਾ12 ਪਰ ਇਹ ਝੂਠੇ ਉਪਦੇਸ਼ਕ ਉਨ੍ਹਾਂ ਮਾਮਲਿਆਂ ਵਿੱਚ ਕੁਫ਼ਰ ਬੋਲਦੇ ਹਨ ਜਿਨ੍ਹਾਂ ਨੂੰ ਉਹ ਨਹੀਂ ਸਮਝਦੇ। ਉਹ ਗੈਰ ਵਾਜਬ ਜਾਨਵਰਾਂ, ਸੁਭਾਅ ਦੇ ਜੀਵਾਂ ਵਰਗੇ ਹਨ, ਸਿਰਫ ਫੜੇ ਜਾਣ ਅਤੇ ਨਸ਼ਟ ਹੋਣ ਲਈ ਪੈਦਾ ਹੋਏ ਹਨ, ਅਤੇ ਜਾਨਵਰਾਂ ਦੀ ਤਰ੍ਹਾਂ ਉਹ ਵੀ ਮਰ ਜਾਣਗੇ। See the chapterਪਵਿੱਤਰ ਬਾਈਬਲ12 ਪਰ ਇਹ ਝੂਠੇ ਉਪਦੇਸ਼ਕ ਉਨ੍ਹਾਂ ਗੱਲਾਂ ਦੇ ਵਿਰੁੱਧ ਵੀ ਮੰਦਾ ਬੋਲਦੇ ਹਨ ਜਿਨ੍ਹਾਂ ਨੂੰ ਉਹ ਸਮਝ ਨਹੀਂ ਸੱਕਦੇ। ਇਹ ਝੂਠੇ ਉਪਦੇਸ਼ਕ ਉਨ੍ਹਾਂ ਜਾਨਵਰਾਂ ਵਰਗੇ ਹਨ ਜਿਹੜੇ ਸੋਚ ਨਹੀ ਸੱਕਦੇ। ਉਹ ਇੰਝ ਵਰਤਾਉ ਕਰਦੇ ਹਨ ਜਿਵੇਂ ਉਨ੍ਹਾਂ ਦੀ ਅਗਵਾਈ ਆਪਣੀ ਸਹਿਜ ਪ੍ਰੇਰਣਾ ਦੁਆਰਾ ਕੀਤੀ ਗਈ ਹੋਵੇ। ਉਹ ਫ਼ੜੇ ਜਾਣ ਅਤੇ ਮਰੇ ਜਾਣ ਲਈ ਹੀ ਜੰਮਦੇ ਹਨ। ਇਸ ਲਈ ਜੰਗਲੀ ਪਸ਼ੂਆਂ ਵਾਂਗ ਇਹ ਝੂਠੇ ਪ੍ਰਚਾਰਕ ਵੀ ਤਬਾਹ ਹੋ ਜਾਣਗੇ। See the chapter |