੨ ਪਤਰਸ 2:19 - Punjabi Standard Bible19 ਉਹ ਉਨ੍ਹਾਂ ਨਾਲ ਤਾਂ ਅਜ਼ਾਦੀ ਦਾ ਵਾਇਦਾ ਕਰਦੇ ਹਨ ਪਰ ਆਪ ਭ੍ਰਿਸ਼ਟਤਾ ਦੇ ਗੁਲਾਮ ਹਨ, ਕਿਉਂਕਿ ਜਿਹੜਾ ਜਿਸ ਚੀਜ਼ ਤੋਂ ਹਾਰ ਜਾਂਦਾ ਹੈ ਉਹ ਉਸ ਦਾ ਗੁਲਾਮ ਬਣ ਜਾਂਦਾ ਹੈ। See the chapterਪਵਿੱਤਰ ਬਾਈਬਲ O.V. Bible (BSI)19 ਓਹ ਉਨ੍ਹਾਂ ਨਾਲ ਅਜ਼ਾਦੀ ਦਾ ਵਾਇਦਾ ਤਾਂ ਕਰਦੇ ਹਨ ਪਰ ਓਹ ਆਪ ਵਿਨਾਸ ਦੇ ਗੁਲਾਮ ਹਨ, ਕਿਉਂਕਿ ਜਿਹ ਦਾ ਕੋਈ ਹਠਾੜੂ ਹੋ ਗਿਆ ਸੋ ਉਹ ਦਾ ਗੁਲਾਮ ਵੀ ਬਣਿਆ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਉਹ ਉਨ੍ਹਾਂ ਨਾਲ ਅਜ਼ਾਦੀ ਦਾ ਵਾਇਦਾ ਤਾਂ ਕਰਦੇ ਹਨ ਪਰ ਉਹ ਆਪ ਵਿਨਾਸ਼ ਦੇ ਗੁਲਾਮ ਹਨ, ਕਿਉਂਕਿ ਜਿਸ ਦੇ ਕੋਈ ਅਧੀਨ ਹੋ ਗਿਆ ਸੋ ਉਹ ਦਾ ਗੁਲਾਮ ਹੈ। See the chapterਪਵਿੱਤਰ ਬਾਈਬਲ (Revised Common Language North American Edition)19 ਉਹ ਉਹਨਾਂ ਨੂੰ ਤਾਂ ਆਜ਼ਾਦੀ ਦਾ ਵਾਅਦਾ ਕਰਦੇ ਹਨ ਪਰ ਉਹ ਆਪ ਦੁਸ਼ਟਤਾ ਦੇ ਗ਼ੁਲਾਮ ਹਨ ਕਿਉਂਕਿ ਮਨੁੱਖ ਉਸ ਚੀਜ਼ ਦਾ ਗ਼ੁਲਾਮ ਬਣ ਜਾਂਦਾ ਹੈ ਜਿਸ ਨੇ ਉਸ ਦੇ ਉੱਤੇ ਅਧਿਕਾਰ ਕਰ ਲਿਆ ਹੈ । See the chapterਪੰਜਾਬੀ ਮੌਜੂਦਾ ਤਰਜਮਾ19 ਉਹ ਉਨ੍ਹਾਂ ਨੂੰ ਅਜ਼ਾਦੀ ਦਾ ਵਾਅਦਾ ਕਰਦੇ ਹਨ, ਜਦੋਂ ਕਿ ਉਹ ਖੁਦ ਭ੍ਰਿਸ਼ਟਾਚਾਰ ਦੇ ਗੁਲਾਮ ਹੁੰਦੇ ਹਨ। ਕਿਉਂਕਿ “ਲੋਕ ਉਨ੍ਹਾਂ ਦੇ ਗ਼ੁਲਾਮ ਹੁੰਦੇ ਹਨ ਜੋ ਉਨ੍ਹਾਂ ਵਿੱਚ ਮੁਹਾਰਤ ਰੱਖਦੇ ਹਨ।” See the chapterਪਵਿੱਤਰ ਬਾਈਬਲ19 ਇਹ ਝੂਠੇ ਪ੍ਰਚਾਰਕ ਵਾਅਦਾ ਕਰਦੇ ਹਨ ਕਿ ਉਨ੍ਹਾਂ ਲੋਕਾਂ ਨੂੰ ਆਜ਼ਾਦੀ ਮਿਲੇਗੀ। ਪਰ ਇਹ ਝੂਠੇ ਪ੍ਰਚਾਰਕ ਤਾਂ ਖੁਦ ਵੀ ਅਜ਼ਾਦ ਨਹੀਂ ਹਨ। ਇਹ ਭ੍ਰਸ਼ਟਾਚਾਰ ਦੇ ਗੁਲਾਮ ਹਨ। ਇੱਕ ਵਿਅਕਤੀ ਹਰ ਉਸ ਚੀਜ਼ ਦਾ ਗੁਲਾਮ ਹੈ ਜਿਸਨੇ ਉਸ ਨੂੰ ਆਪਣੇ ਕਾਬੂ ਹੇਠਾਂ ਕਰ ਲਿਆ ਹੈ। See the chapter |