੨ ਪਤਰਸ 3:17 - Punjabi Standard Bible17 ਸੋ ਹੇ ਪਿਆਰਿਓ, ਤੁਸੀਂ ਪਹਿਲਾਂ ਹੀ ਇਨ੍ਹਾਂ ਗੱਲਾਂ ਨੂੰ ਜਾਣਦੇ ਹੋ, ਇਸ ਲਈ ਚੌਕਸ ਰਹੋ ਤਾਂਕਿ ਦੁਸ਼ਟਾਂ ਦੇ ਧੋਖੇ ਵਿੱਚ ਫਸ ਕੇ ਆਪਣੀ ਸਥਿਰਤਾ ਤੋਂ ਡਿੱਗ ਨਾ ਜਾਓ, See the chapterਪਵਿੱਤਰ ਬਾਈਬਲ O.V. Bible (BSI)17 ਸੋ ਹੇ ਪਿਆਰਿਓ, ਜਦੋਂ ਤੁਸੀਂ ਅੱਗੇ ਹੀ ਏਹ ਗੱਲਾਂ ਜਾਣਦੋ ਹੋ ਤਾਂ ਚੌਕਸ ਰਹੋ ਭਈ ਕਿਤੇ ਨਾ ਹੋਵੇ ਜੋ ਦੁਸ਼ਟਾਂ ਦੀ ਭੁੱਲ ਨਾਲ ਭਰਮ ਕੇ ਆਪਣੀ ਦ੍ਰਿੜ੍ਹਤਾ ਤੋਂ ਡਿਗ ਪਓ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਸੋ ਹੇ ਪਿਆਰਿਓ, ਜਦੋਂ ਤੁਸੀਂ ਪਹਿਲਾਂ ਹੀ ਇਹ ਗੱਲਾਂ ਜਾਣਦੇ ਹੋ ਤਾਂ ਚੌਕਸ ਰਹੋ ਜੋ ਕਿਤੇ ਇਹ ਨਾ ਹੋਵੇ ਜੋ ਦੁਸ਼ਟਾਂ ਦੀ ਭੁੱਲ ਨਾਲ ਧੋਖਾ ਖਾ ਕੇ ਆਪਣੀ ਦ੍ਰਿੜ੍ਹਤਾ ਤੋਂ ਡਿੱਗ ਪਓ। See the chapterਪਵਿੱਤਰ ਬਾਈਬਲ (Revised Common Language North American Edition)17 ਇਸ ਲਈ ਮੇਰੇ ਮਿੱਤਰੋ ਕਿਉਂਕਿ ਤੁਸੀਂ ਪਹਿਲਾਂ ਹੀ ਇਹਨਾਂ ਗੱਲਾਂ ਨੂੰ ਜਾਣਦੇ ਹੋ, ਇਸ ਲਈ ਚੌਕਸ ਰਹੋ ਕਿ ਕਿਤੇ ਦੁਸ਼ਟ ਲੋਕ ਤੁਹਾਨੂੰ ਕੁਰਾਹੇ ਨਾ ਪਾ ਦੇਣ ਅਤੇ ਤੁਸੀਂ ਆਪਣੀ ਸੁਰੱਖਿਅਤ ਥਾਂ ਤੋਂ ਡਿੱਗ ਪਵੋ See the chapterਪੰਜਾਬੀ ਮੌਜੂਦਾ ਤਰਜਮਾ17 ਇਸ ਲਈ, ਹੇ ਮੇਰੇ ਪਿਆਰੇ ਮਿੱਤਰੋ, ਕਿਉਂਕਿ ਤੁਹਾਨੂੰ ਪਹਿਲਾਂ ਹੀ ਚੇਤਾਵਨੀ ਦਿੱਤੀ ਗਈ ਹੈ, ਤਾਂ ਜੋ ਤੁਸੀਂ ਆਪਣੀ ਚੌਕਸ ਕਰੋ ਜੋ ਕਿਤੇ ਇਹ ਨਾ ਹੋਵੇ ਜੋ ਦੁਸ਼ਟਾਂ ਦੀ ਭੁੱਲ ਨਾਲ ਧੋਖਾ ਖਾ ਕੇ ਆਪਣੀ ਦ੍ਰਿੜ੍ਹਤਾ ਤੋਂ ਡਿੱਗ ਪਓ। See the chapterਪਵਿੱਤਰ ਬਾਈਬਲ17 ਪਿਆਰੇ ਮਿੱਤਰੋ, ਤੁਸੀਂ ਇਸ ਬਾਰੇ ਪਹਿਲਾਂ ਹੀ ਜਾਣਦੇ ਹੋ। ਇਸ ਲਈ ਹੁਸ਼ਿਆਰ ਰਹੋ। ਮੰਦੇ ਲੋਕਾਂ ਨੂੰ ਇਨ੍ਹਾਂ ਗਲਤ ਅੰਦਾਜ਼ਿਆਂ ਨਾਲ ਤੁਹਾਨੂੰ ਸਹੀ ਰਾਹ ਤੋਂ ਭਟਕਾਉਣ ਅਤੇ ਤੁਹਾਨੂੰ ਅੜ੍ਹਕਾ ਕੇ ਆਪਣੀ ਮਜਬੂਤ ਨਿਹਚਾ ਤੋਂ ਡੇਗਣ ਦਾ ਮੌਕਾ ਨਾ ਦਿਉ। See the chapter |