2 ਥੱਸਲੁ 2:4 - Punjabi Standard Bible4 ਜੋ ਅਖੌਤੀ ਈਸ਼ਵਰ ਅਤੇ ਪੂਜਾ ਦੀ ਵਸਤ ਦਾ ਵਿਰੋਧ ਕਰਦਾ ਹੈ ਅਤੇ ਆਪਣੇ ਆਪ ਨੂੰ ਉਨ੍ਹਾਂ ਤੋਂ ਉੱਚਾ ਕਰਦਾ ਹੈ, ਇੱਥੋਂ ਤੱਕ ਕਿ ਉਹ ਪਰਮੇਸ਼ਰ ਦੀ ਹੈਕਲ ਵਿੱਚ ਬੈਠ ਕੇ ਆਪਣੇ ਆਪ ਨੂੰ ਪਰਮੇਸ਼ਰ ਦੇ ਰੂਪ ਵਿੱਚ ਪੇਸ਼ ਕਰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)4 ਜੋ ਵਿਰੋਧੀ ਹੈ ਅਤੇ ਹਰ ਇੱਕ ਉੱਤੇ ਜਿਹੜਾ ਦੇਵ ਅਖਵਾਉਂਦਾ ਯਾ ਪੂਜਿਆ ਜਾਂਦਾ ਹੈ ਆਪਣੇ ਆਪ ਨੂੰ ਉੱਚਿਆਂ ਕਰਦਾ ਹੈ ਐਥੋਂ ਤੀਕ ਜੋ ਉਹ ਪਰਮੇਸ਼ੁਰ ਦੀ ਹੈਕਲ ਵਿੱਚ ਬਹਿੰਦਾ ਹੈ ਅਤੇ ਆਪਣੇ ਆਪ ਨੂੰ ਪਰਮੇਸ਼ੁਰ ਕਰਕੇ ਵਿਖਾਉਂਦਾ ਹੈ ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਜੋ ਮਸੀਹ ਵਿਰੋਧੀ ਹੈ ਅਤੇ ਹਰ ਇੱਕ ਉੱਤੇ ਜਿਹੜਾ ਦੇਵ ਅਖਵਾਉਂਦਾ ਜਾਂ ਪੂਜਿਆ ਜਾਂਦਾ ਹੈ, ਆਪਣੇ ਆਪ ਨੂੰ ਉੱਚਿਆਂ ਕਰਦਾ ਹੈ ਐਥੋਂ ਤੱਕ ਕਿ ਉਹ ਪਰਮੇਸ਼ੁਰ ਦੀ ਹੈਕਲ ਵਿੱਚ ਬਹਿੰਦਾ ਹੈ ਅਤੇ ਆਪਣੇ ਆਪ ਨੂੰ ਪਰਮੇਸ਼ੁਰ ਵਾਂਗੂੰ ਵਿਖਾਉਂਦਾ ਹੈ। See the chapterਪਵਿੱਤਰ ਬਾਈਬਲ (Revised Common Language North American Edition)4 ਉਹ ਆਪਣੇ ਆਪ ਨੂੰ ਹਰੇਕ ਦੇਵਤੇ ਜਾਂ ਅਰਾਧਨਾ ਕੀਤੀ ਜਾਣ ਵਾਲੀ ਚੀਜ਼ ਤੋਂ ਉੱਚਾ ਕਰੇਗਾ ਅਤੇ ਉਹਨਾਂ ਦਾ ਵਿਰੋਧ ਕਰੇਗਾ । ਇੱਥੋਂ ਤੱਕ ਕਿ ਉਹ ਪਰਮੇਸ਼ਰ ਦੇ ਹੈਕਲ ਵਿੱਚ ਜਾ ਕੇ ਬੈਠੇਗਾ ਅਤੇ ਦਾਅਵਾ ਕਰੇਗਾ ਕਿ ਉਹ ਪਰਮੇਸ਼ਰ ਹੈ । See the chapterਪੰਜਾਬੀ ਮੌਜੂਦਾ ਤਰਜਮਾ4 ਉਹ ਵਿਰੋਧ ਕਰੇਗਾ ਅਤੇ ਆਪਣੇ ਆਪ ਨੂੰ ਉਸ ਹਰ ਚੀਜ਼ ਤੋਂ ਉੱਚਾ ਕਰੇਗਾ ਜਿਸਨੂੰ ਪਰਮੇਸ਼ਵਰ ਕਿਹਾ ਜਾਂਦਾ ਹੈ ਜਾਂ ਜਿਸਦੀ ਪੂਜਾ ਕੀਤੀ ਜਾਂਦੀ ਹੈ, ਤਾਂ ਜੋ ਉਹ ਆਪਣੇ ਆਪ ਨੂੰ ਪਰਮੇਸ਼ਵਰ ਦੇ ਹੈਕਲ ਵਿੱਚ ਸਥਾਪਿਤ ਕਰੇ, ਆਪਣੇ ਆਪ ਨੂੰ ਪਰਮੇਸ਼ਵਰ ਹੋਣ ਦਾ ਐਲਾਨ ਕਰੇ। See the chapterਪਵਿੱਤਰ ਬਾਈਬਲ4 ਕੁਧਰਮੀ ਪਰਮੇਸ਼ੁਰ ਨਾਮੀਂ ਹਰ ਚੀਜ਼ ਦਾ ਜਾਂ ਕੋਈ ਵੀ ਚੀਜ਼ ਜਿਸਦੀ ਲੋਕ ਉਪਾਸਨਾ ਕਰਦੇ ਹਨ ਵਿਰੋਧੀ ਹੈ। ਅਤੇ ਉਸ ਕੁਧਰਮੀ ਨੇ ਆਪਣੇ ਆਪ ਨੂੰ ਹਰ ਉਸ ਚੀਜ਼ ਨਾਲੋਂ; ਜਿਸ ਨੂੰ ਪਰਮੇਸ਼ੁਰ ਆਖਦੇ ਹਨ ਜਾਂ ਜਿਸਦੀ ਲੋਕ ਉਪਾਸਨਾ ਕਰਦੇ ਹਨ, ਆਪਣੇ ਆਪ ਨੂੰ ਉੱਚਾ ਬਣਾਇਆ ਹੈ ਅਤੇ ਬਦੀ ਦਾ ਉਹ ਮਾਨਵ ਪਰਮੇਸ਼ੁਰ ਦੇ ਮੰਦਰ ਵਿੱਚ ਵੀ ਜਾਂਦਾ ਹੈ ਅਤੇ ਉੱਥੇ ਬੈਠਦਾ ਹੈ ਫ਼ੇਰ ਉਹ ਆਖਦਾ ਹੈ ਕਿ ਉਹ ਪਰਮੇਸ਼ੁਰ ਹੈ। See the chapter |