2 ਤਿਮੋਥਿ 2:15 - Punjabi Standard Bible15 ਆਪਣੇ ਆਪ ਨੂੰ ਪਰਮੇਸ਼ਰ ਦੇ ਸਨਮੁੱਖ ਇੱਕ ਅਜਿਹੇ ਪਰਵਾਨਯੋਗ ਕਾਮੇ ਦੇ ਤੌਰ 'ਤੇ ਪੇਸ਼ ਕਰਨ ਦਾ ਯਤਨ ਕਰ ਜਿਸ ਨੂੰ ਸ਼ਰਮਿੰਦਾ ਨਾ ਹੋਣਾ ਪਵੇ ਅਤੇ ਜਿਹੜਾ ਸੱਚ ਦੇ ਵਚਨ ਨੂੰ ਠੀਕ-ਠੀਕ ਸਿਖਾਉਂਦਾ ਹੋਵੇ। See the chapterਪਵਿੱਤਰ ਬਾਈਬਲ O.V. Bible (BSI)15 ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਪਰਵਾਨ ਅਤੇ ਅਜਿਹਾ ਕਾਰੀਗਰ ਠਹਿਰਾਉਣ ਦਾ ਜਤਨ ਕਰ ਜਿਹ ਨੂੰ ਲੱਜਿਆਵਾਨ ਨਾ ਹੋਣਾ ਪਵੇ ਅਤੇ ਜਿਹੜਾ ਸਚਿਆਈ ਦੇ ਬਚਨ ਦਾ ਜਥਾਰਥ ਵਖਿਆਣ ਕਰਨ ਵਾਲਾ ਹੋਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਪਰਵਾਨ ਅਤੇ ਅਜਿਹਾ ਕਾਰੀਗਰ ਠਹਿਰਾਉਣ ਦਾ ਜਤਨ ਕਰ ਜਿਸ ਨੂੰ ਲੱਜਿਆਵਾਨ ਨਾ ਹੋਣਾ ਪਵੇ ਅਤੇ ਜਿਹੜਾ ਸਚਿਆਈ ਦੇ ਬਚਨ ਦੀ ਉੱਚਿਤ ਵਿਆਖਿਆ ਕਰਨ ਵਾਲਾ ਹੋਵੇ। See the chapterਪਵਿੱਤਰ ਬਾਈਬਲ (Revised Common Language North American Edition)15 ਆਪਣੇ ਆਪ ਨੂੰ ਪਰਮੇਸ਼ਰ ਦੇ ਸਾਹਮਣੇ ਪਰਵਾਨ ਕੀਤੇ ਹੋਏ ਕਾਮੇ ਦੀ ਤਰ੍ਹਾਂ ਪੇਸ਼ ਕਰ ਜਿਸ ਨੂੰ ਕਦੀ ਵੀ ਸ਼ਰਮਿੰਦਾ ਨਹੀਂ ਹੋਣਾ ਪੈਂਦਾ ਅਤੇ ਜਿਹੜਾ ਹਮੇਸ਼ਾ ਸੱਚ ਦਾ ਠੀਕ ਸੰਦੇਸ਼ ਦਿੰਦਾ ਹੈ See the chapterਪੰਜਾਬੀ ਮੌਜੂਦਾ ਤਰਜਮਾ15 ਆਪਣੇ ਆਪ ਨੂੰ ਪਰਮੇਸ਼ਵਰ ਅੱਗੇ ਪ੍ਰਵਾਨ ਪੇਸ਼ ਕਰਨ ਦੀ ਪੂਰੀ ਕੋਸ਼ਿਸ਼ ਕਰ, ਇੱਕ ਅਜਿਹਾ ਕਰਮਚਾਰੀ ਜਿਸਨੂੰ ਸ਼ਰਮਿੰਦਾ ਹੋਣ ਦੀ ਜ਼ਰੂਰਤ ਨਹੀਂ ਅਤੇ ਜੋ ਸੱਚ ਦੇ ਬਚਨ ਨੂੰ ਸਹੀ ਤਰ੍ਹਾਂ ਸੰਭਾਲਦਾ ਹੈ। See the chapterਪਵਿੱਤਰ ਬਾਈਬਲ15 ਉਹੋ ਜਿਹਾ ਬਣਨ ਦੀ ਪੂਰਨ ਕੋਸ਼ਿਸ਼ ਕਰੋ ਜਿਸ ਨੂੰ ਪਰਮੇਸ਼ੁਰ ਪ੍ਰਵਾਨ ਕਰੇ ਅਤੇ ਆਪਣੇ ਆਪ ਨੂੰ ਉਸ ਅੱਗੇ ਅਰਪਨ ਕਰ ਦਿਉ। ਇੱਕ ਅਜਿਹਾ ਮਜ਼ਦੂਰ ਬਣੋ ਜਿਹੜਾ ਆਪਣੇ ਕੰਮ ਉੱਤੇ ਸ਼ਰਮਿੰਦਾ ਨਹੀਂ ਅਜਿਹਾ ਮਜ਼ਦੂਰ ਜਿਹੜਾ ਸੱਚੇ ਉਪਦੇਸ਼ ਨੂੰ ਸਹੀ ਢੰਗ ਨਾਲ ਇਸਤੇਮਾਲ ਕਰਦਾ ਹੈ। See the chapter |