ਰਸੂਲਾਂ 2:22 - Punjabi Standard Bible22 “ਹੇ ਇਸਰਾਏਲੀਓ, ਇਹ ਗੱਲਾਂ ਸੁਣੋ: ਯਿਸੂ ਨਾਸਰੀ ਇੱਕ ਅਜਿਹਾ ਮਨੁੱਖ ਸੀ ਜਿਸ ਨੂੰ ਪਰਮੇਸ਼ਰ ਵੱਲੋਂ ਤੁਹਾਡੇ ਸਾਹਮਣੇ ਉਨ੍ਹਾਂ ਚਮਤਕਾਰਾਂ, ਅਚਰਜ ਕੰਮਾਂ ਅਤੇ ਚਿੰਨ੍ਹਾਂ ਦੁਆਰਾ ਪ੍ਰਮਾਣਿਤ ਕੀਤਾ ਗਿਆ ਜੋ ਪਰਮੇਸ਼ਰ ਨੇ ਉਸ ਦੇ ਰਾਹੀਂ ਤੁਹਾਡੇ ਵਿਚਕਾਰ ਕੀਤੇ, ਜਿਵੇਂ ਤੁਸੀਂ ਆਪ ਜਾਣਦੇ ਹੋ। See the chapterਪਵਿੱਤਰ ਬਾਈਬਲ O.V. Bible (BSI)22 ਹੇ ਇਸਰਾਏਲੀਓ ਏਹ ਗੱਲਾਂ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ ਜਿਹ ਦੇ ਸਤ ਹੋਣ ਦਾ ਪ੍ਰਮਾਣ ਪਰਮੇਸ਼ੁਰ ਦੀ ਵੱਲੋਂ ਉਨ੍ਹਾਂ ਕਰਾਮਾਤਾਂ ਅਤੇ ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ ਜੋ ਪਰਮੇਸ਼ੁਰ ਨੇ ਉਸ ਦੇ ਹੱਥੀਂ ਤੁਹਾਡੇ ਵਿੱਚ ਵਿਖਾਲੀਆਂ, ਜਿਹਾ ਤੁਸੀਂ ਆਪ ਜਾਣਦੇ ਹੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਹੇ ਇਸਰਾਏਲੀਓ ਇਹ ਗੱਲਾਂ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ, ਜਿਸ ਦੇ ਸੱਚ ਹੋਣ ਦਾ ਪ੍ਰਮਾਣ ਪਰਮੇਸ਼ੁਰ ਦੇ ਵੱਲੋਂ ਉਨ੍ਹਾਂ ਚਮਤਕਾਰਾਂ, ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ, ਜੋ ਪਰਮੇਸ਼ੁਰ ਨੇ ਉਸ ਦੇ ਹੱਥੀਂ ਵਿਖਾਈਆਂ, ਜਿਸ ਤਰ੍ਹਾਂ ਤੁਸੀਂ ਆਪ ਜਾਣਦੇ ਹੋ। See the chapterਪਵਿੱਤਰ ਬਾਈਬਲ (Revised Common Language North American Edition)22 “ਹੇ ਇਸਰਾਏਲੀਓ, ਇਹ ਗੱਲ ਸੁਣੋ, ਪਰਮੇਸ਼ਰ ਨੇ ਨਾਸਰਤ ਦੇ ਰਹਿਣ ਵਾਲੇ ਯਿਸੂ ਨਾਮ ਦੇ ਮਨੁੱਖ ਨੂੰ ਸ਼ਕਤੀਸ਼ਾਲੀ ਕੰਮਾਂ, ਚਮਤਕਾਰਾਂ ਅਤੇ ਚਿੰਨ੍ਹਾਂ ਦੇ ਦੁਆਰਾ ਤੁਹਾਡੇ ਸਾਹਮਣੇ ਸਿੱਧ ਕੀਤਾ ਜਿਹੜੇ ਪਰਮੇਸ਼ਰ ਨੇ ਯਿਸੂ ਦੇ ਰਾਹੀਂ ਤੁਹਾਡੇ ਵਿਚਕਾਰ ਕੀਤੇ ਸਨ ਅਤੇ ਤੁਸੀਂ ਆਪ ਇਹ ਜਾਣਦੇ ਹੋ । See the chapterਪੰਜਾਬੀ ਮੌਜੂਦਾ ਤਰਜਮਾ22 “ਹੇ ਇਸਰਾਏਲੀਓ, ਇਹ ਗੱਲਾਂ ਸੁਣੋ: ਕਿ ਯਿਸ਼ੂ ਨਾਸਰੀ ਇੱਕ ਅਜਿਹਾ ਮਨੁੱਖ ਸੀ ਜਿਸ ਦੇ ਸੱਚ ਹੋਣ ਦਾ ਪ੍ਰਮਾਣ ਪਰਮੇਸ਼ਵਰ ਦੇ ਵੱਲੋਂ ਉਨ੍ਹਾਂ ਚਮਤਕਾਰਾਂ, ਅਚੰਭਿਆਂ ਅਤੇ ਨਿਸ਼ਾਨਾ ਨਾਲ ਤੁਹਾਨੂੰ ਦਿੱਤੇ, ਜੋ ਪਰਮੇਸ਼ਵਰ ਨੇ ਯਿਸ਼ੂ ਦੇ ਰਾਹੀਂ ਵਿਖਾਏ, ਜਿਸ ਤਰ੍ਹਾਂ ਤੁਸੀਂ ਆਪ ਜਾਣਦੇ ਹੋ। See the chapterਪਵਿੱਤਰ ਬਾਈਬਲ22 “ਮੇਰੇ ਯਹੂਦੀ ਭਰਾਵੋ; ਇਨ੍ਹਾਂ ਵਚਨਾਂ ਨੂੰ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ ਜਿਸਦੇ ਸੱਚਾ ਹੋਣ ਦਾ ਸਬੂਤ ਪਰਮੇਸ਼ੁਰ ਦੀ ਤਰਫ਼ੋਂ ਉਨ੍ਹਾਂ ਕਰਾਮਾਤਾਂ ਅਤੇ ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ, ਜੋ ਪਰਮੇਸ਼ੁਰ ਨੇ ਉਸ ਵੱਲੋਂ ਤੁਹਾਡੇ ਵਿੱਚ ਵਿਖਲਾਈਆਂ। See the chapter |