Online Bible

- Advertisements -




ਰਸੂਲਾਂ 28:17 - Punjabi Standard Bible

17 ਫਿਰ ਇਸ ਤਰ੍ਹਾਂ ਹੋਇਆ ਕਿ ਤਿੰਨਾਂ ਦਿਨਾਂ ਬਾਅਦ ਪੌਲੁਸ ਨੇ ਯਹੂਦੀਆਂ ਦੇ ਆਗੂਆਂ ਨੂੰ ਆਪਣੇ ਕੋਲ ਸੱਦਿਆ ਅਤੇ ਜਦੋਂ ਉਹ ਇਕੱਠੇ ਹੋਏ ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, “ਭਾਈਓ, ਮੈਂ ਆਪਣੇ ਲੋਕਾਂ ਜਾਂ ਆਪਣੇ ਪੁਰਖਿਆਂ ਦੀਆਂ ਰੀਤਾਂ ਦੇ ਖਿਲਾਫ ਕੁਝ ਨਹੀਂ ਕੀਤਾ, ਪਰ ਤਾਂ ਵੀ ਮੈਨੂੰ ਯਰੂਸ਼ਲਮ ਤੋਂ ਕੈਦ ਕਰਕੇ ਰੋਮੀਆਂ ਦੇ ਹੱਥ ਸੌਂਪ ਦਿੱਤਾ ਗਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

17 ਤਾਂ ਐਉਂ ਹੋਇਆ ਜੋ ਤਿੰਨਾਂ ਦਿਨਾਂ ਪਿੱਛੋਂ ਉਹ ਨੇ ਯਹੂਦੀਆਂ ਦੇ ਵੱਡੇ ਆਦਮੀਆਂ ਨੂੰ ਇਕੱਠੇ ਬੁਲਾ ਲਿਆ ਅਰ ਜਾਂ ਓਹ ਇਕੱਠੇ ਹੋਏ ਤਾਂ ਉਨ੍ਹਾਂ ਨੇ ਆਖਿਆ, ਹੇ ਭਰਾਵੋ, ਭਾਵੇਂ ਮੈਂ ਆਪਣੀ ਕੌਮ ਦੇ ਅਤੇ ਵੱਡਿਆਂ ਦੀਆਂ ਰਸਮਾਂ ਦੇ ਉਲਟ ਕੁਝ ਨਹੀਂ ਕੀਤਾ ਪਰ ਤਾਂ ਵੀ ਕੈਦੀ ਹੋ ਕੇ ਯਰੂਸ਼ਲਮ ਤੋਂ ਰੋਮੀਆਂ ਦੇ ਹੱਥ ਹਵਾਲੇ ਕੀਤਾ ਗਿਆ ਹਾਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਤਾਂ ਇਸ ਤਰ੍ਹਾਂ ਹੋਇਆ ਜੋ ਤਿੰਨਾਂ ਦਿਨਾਂ ਤੋਂ ਬਾਅਦ ਉਹ ਨੇ ਯਹੂਦੀਆਂ ਦੇ ਆਗੂਆਂ ਨੂੰ ਇਕੱਠੇ ਬੁਲਾ ਲਿਆ ਅਤੇ ਜਦੋਂ ਉਹ ਇਕੱਠੇ ਹੋਏ ਤਾਂ ਉਨ੍ਹਾਂ ਨੂੰ ਆਖਿਆ, ਹੇ ਭਰਾਵੋ, ਭਾਵੇਂ ਮੈਂ ਆਪਣੀ ਕੌਮ ਦੇ ਅਤੇ ਵੱਡਿਆਂ ਦੀਆਂ ਰੀਤਾਂ ਦੇ ਉਲਟ ਕੁਝ ਨਹੀਂ ਕੀਤਾ ਪਰ ਤਾਂ ਵੀ ਕੈਦੀ ਹੋ ਕੇ ਯਰੂਸ਼ਲਮ ਤੋਂ ਰੋਮੀਆਂ ਦੇ ਹਵਾਲੇ ਕੀਤਾ ਗਿਆ ਹਾਂ!

See the chapter Copy

ਪਵਿੱਤਰ ਬਾਈਬਲ (Revised Common Language North American Edition)

17 ਤਿੰਨ ਦਿਨਾਂ ਦੇ ਬਾਅਦ ਪੌਲੁਸ ਨੇ ਯਹੂਦੀਆਂ ਦੇ ਪ੍ਰਮੁੱਖ ਆਗੂਆਂ ਨੂੰ ਸੱਦਿਆ । ਜਦੋਂ ਉਹ ਇਕੱਠੇ ਹੋ ਗਏ ਤਾਂ ਉਸ ਨੇ ਉਹਨਾਂ ਨੂੰ ਕਿਹਾ, “ਹੇ ਇਸਰਾਏਲੀਓ, ਭਾਵੇਂ ਮੈਂ ਆਪਣੀ ਕੌਮ ਦੇ ਪੁਰਖਿਆਂ ਤੋਂ ਮਿਲੀਆਂ ਰਸਮਾਂ ਦੇ ਵਿਰੁੱਧ ਕੁਝ ਨਹੀਂ ਕੀਤਾ ਪਰ ਫਿਰ ਵੀ ਮੈਨੂੰ ਯਰੂਸ਼ਲਮ ਵਿੱਚ ਕੈਦੀ ਬਣਾਇਆ ਗਿਆ ਅਤੇ ਰੋਮੀਆਂ ਦੇ ਹੱਥਾਂ ਵਿੱਚ ਸੌਂਪ ਦਿੱਤਾ ਗਿਆ ।

See the chapter Copy

ਪੰਜਾਬੀ ਮੌਜੂਦਾ ਤਰਜਮਾ

17 ਪੌਲੁਸ ਦੇ ਆਉਣ ਤੋਂ ਤਿੰਨ ਦਿਨ ਬਾਅਦ, ਉਸਨੇ ਸਥਾਨਕ ਯਹੂਦੀ ਆਗੂਆਂ ਨੂੰ ਇਕੱਠੀਆਂ ਕੀਤਾ। ਜਦੋਂ ਉਹ ਇਕੱਠੇ ਹੋਏ, ਪੌਲੁਸ ਨੇ ਉਨ੍ਹਾਂ ਨੂੰ ਕਿਹਾ: “ਹੇ ਮੇਰੇ ਭਰਾਵੋ, ਹਾਲਾਂਕਿ ਮੈਂ ਆਪਣੇ ਲੋਕਾਂ ਜਾਂ ਆਪਣੇ ਪੁਰਖਿਆਂ ਦੇ ਰਿਵਾਜ ਦੇ ਵਿਰੁੱਧ ਕੁਝ ਗਲਤ ਨਹੀਂ ਕੀਤਾ, ਪਰ ਮੈਨੂੰ ਯੇਰੂਸ਼ਲੇਮ ਤੋਂ ਗਰਿਫ਼ਤਾਰ ਕੀਤਾ ਗਿਆ ਅਤੇ ਰੋਮ ਸਰਕਾਰ ਦੇ ਹਵਾਲੇ ਕਰ ਦਿੱਤਾ ਗਿਆ।

See the chapter Copy

ਪਵਿੱਤਰ ਬਾਈਬਲ

17 ਤਿੰਨ ਦਿਨਾਂ ਬਾਅਦ ਉਸ ਨੇ ਯਹੂਦੀਆਂ ਦੇ ਵੱਡੇ ਆਗੂਆਂ ਨੂੰ ਬੁਲਾਵਾ ਭੇਜਿਆ। ਜਦੋਂ ਉਹ ਇਕੱਠੇ ਹੋਕੇ ਆਏ ਤਾਂ ਪੌਲੁਸ ਨੇ ਆਖਿਆ, “ਹੇ ਮੇਰੇ ਯਹੂਦੀ ਭਰਾਵੋ, ਮੈਂ ਆਪਣੇ ਲੋਕਾਂ ਨਾਲ ਕੋਈ ਗਲਤ ਨਹੀਂ ਕੀਤਾ ਤੇ ਨਾ ਮੈਂ ਆਪਣੇ ਪੁਰਖਿਆਂ ਦੀਆਂ ਰੀਤਾਂ ਦੇ ਵਿਰੁੱਧ ਕੁਝ ਗਲਤ ਕੀਤਾ ਹੈ। ਪਰ ਮੈਨੂੰ ਯਰੂਸ਼ਲਮ ਵਿੱਚ ਗਿਰਫ਼ਤਾਰ ਕਰ ਲਿਆ ਗਿਆ ਅਤੇ ਰੋਮੀਆਂ ਦੇ ਹਵਾਲੇ ਕਰ ਦਿੱਤਾ ਗਿਆ।

See the chapter Copy




ਰਸੂਲਾਂ 28:17

Follow us:

Advertisements


Advertisements