ਰਸੂਲਾਂ 28:27 - Punjabi Standard Bible27 ਕਿਉਂਕਿ ਇਨ੍ਹਾਂ ਲੋਕਾਂ ਦਾ ਮਨ ਮੋਟਾ ਹੋ ਗਿਆ ਹੈ; ਇਹ ਕੰਨਾਂ ਤੋਂ ਉੱਚਾ ਸੁਣਦੇ ਹਨ ਅਤੇ ਇਨ੍ਹਾਂ ਨੇ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ ਕਿ ਕਿਤੇ ਅਜਿਹਾ ਨਾ ਹੋਵੇ ਜੋ ਉਹ ਅੱਖਾਂ ਨਾਲ ਵੇਖਣ, ਕੰਨਾਂ ਨਾਲ ਸੁਣਨ ਅਤੇ ਮਨ ਨਾਲ ਸਮਝਣ ਅਤੇ ਮੁੜ ਆਉਣ ਤੇ ਮੈਂ ਉਨ੍ਹਾਂ ਨੂੰ ਚੰਗਾ ਕਰਾਂ।’ See the chapterਪਵਿੱਤਰ ਬਾਈਬਲ O.V. Bible (BSI)27 ਕਿਉਂ ਜੇ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ, ਅਤੇ ਓਹ ਕੰਨਾ ਨਾਲ ਉੱਚਾ ਸੁਣਦੇ ਹਨ, ਏਹਨਾ ਨੇ ਆਪਣੀਆਂ ਅੱਖਾਂ ਮੀਟ ਲਈਆਂ ਹਨ, ਮਤੇ ਓਹ ਅੱਖਾਂ ਨਾਲ ਵੇਖਣ ਅਤੇ ਕੰਨਾਂ ਨਾਲ ਸੁਣਨ, ਅਤੇ ਮਨ ਨਾਲ ਸਮਝਣ ਅਤੇ ਮੁੜ ਆਉਣ, ਅਤੇ ਮੈਂ ਏਹਨਾਂ ਨੂੰ ਚੰਗਾ ਕਰਾਂ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਕਿਉਂ ਜੋ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ, ਅਤੇ ਉਹ ਕੰਨਾਂ ਨਾਲ ਉੱਚਾ ਸੁਣਦੇ ਹਨ, ਇਹਨਾਂ ਨੇ ਆਪਣੀਆਂ ਅੱਖਾਂ ਬੰਦ ਲਈਆਂ ਹਨ, ਕਿਤੇ ਉਹ ਅੱਖਾਂ ਨਾਲ ਵੇਖਣ ਅਤੇ ਕੰਨਾਂ ਨਾਲ ਸੁਣਨ, ਅਤੇ ਮਨ ਨਾਲ ਸਮਝਣ ਅਤੇ ਮੁੜ ਆਉਣ, ਅਤੇ ਮੈਂ ਇਹਨਾਂ ਨੂੰ ਚੰਗਾ ਕਰਾਂ l See the chapterਪਵਿੱਤਰ ਬਾਈਬਲ (Revised Common Language North American Edition)27 ਕਿਉਂਕਿ ਇਹਨਾਂ ਲੋਕਾਂ ਦੇ ਦਿਲ ਸਖ਼ਤ ਹੋ ਗਏ ਹਨ, ਉਹ ਕੰਨਾਂ ਤੋਂ ਉੱਚਾ ਸੁਣਨ ਲੱਗ ਪਏ ਹਨ । ਉਹਨਾਂ ਨੇ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ, ਕਿ ਕਿਤੇ ਅਜਿਹਾ ਨਾ ਹੋਵੇ ਕਿ ਉਹ ਅੱਖਾਂ ਦੇ ਨਾਲ ਦੇਖਣ, ਕੰਨਾਂ ਦੇ ਨਾਲ ਸੁਣਨ, ਦਿਲ ਦੇ ਨਾਲ ਸਮਝਣ ਅਤੇ ਮੇਰੇ ਵੱਲ ਮੁੜਨ, ਪਰਮੇਸ਼ਰ ਕਹਿੰਦੇ ਹਨ । ਅਤੇ ਮੈਂ ਉਹਨਾਂ ਨੂੰ ਚੰਗਾ ਕਰਾਂ ।’” See the chapterਪੰਜਾਬੀ ਮੌਜੂਦਾ ਤਰਜਮਾ27 ਕਿਉਂ ਜੋ ਇਸ ਲੋਕਾਂ ਦਾ ਦਿਲ ਕਠੋਰ ਹੋਇਆ ਗਿਆ ਹੈ; ਉਹ ਮੁਸ਼ਕਿਲ ਨਾਲ ਆਪਣੇ ਕੰਨਾਂ ਨਾਲ ਸੁਣਦੇ ਹਨ, ਅਤੇ ਉਨ੍ਹਾਂ ਨੇ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ। ਨਹੀਂ ਤਾਂ ਉਹ ਆਪਣੀਆਂ ਅੱਖਾਂ ਨਾਲ ਦੇਖਦੇ, ਅਤੇ ਆਪਣੇ ਕੰਨਾਂ ਨਾਲ ਸੁਣਦੇ, ਉਹ ਦਿਲ ਨਾਲ ਸਮਝਦੇ ਅਤੇ ਮੁੜ ਆਉਣ, ਤਾਂ ਮੈਂ ਉਨ੍ਹਾਂ ਨੂੰ ਚੰਗਾ ਕਰਾਂਗਾ।’ See the chapterਪਵਿੱਤਰ ਬਾਈਬਲ27 ਇਨ੍ਹਾਂ ਲੋਕਾਂ ਦੀ ਬੁੱਧੀ ਮੋਟੀ ਹੋ ਚੁੱਕੀ ਹੈ। ਇਨ੍ਹਾਂ ਲੋਕਾਂ ਦੇ ਕੰਨ ਹਨ ਪਰ ਇਹ ਸੁਣਦੇ ਨਹੀਂ। ਇਹ ਲੋਕ ਵੇਖਣ ਤੋਂ ਇਨਕਾਰ ਕਰਦੇ ਹਨ। ਇਹ ਇਸ ਲਈ ਵਾਪਰਿਆ ਹੈ ਤਾਂ ਜੋ ਇਹ ਆਪਣੀਆਂ ਅੱਖਾਂ ਨਾਲ ਨਹੀਂ ਵੇਖਣਗੇ ਨਾਹੀ ਆਪਣੇ ਕੰਨਾਂ ਨਾਲ ਸੁਨਣਗੇ ਅਤੇ ਨਾ ਹੀ ਆਪਣੇ ਦਿਮਾਗਾਂ ਨਾਲ ਸਮਝਣਗੇ। ਇੰਝ ਇਸ ਲਈ ਵਾਪਰਿਆ ਹੈ ਤਾਂ ਜੋ ਇਹ ਚੰਗੇ ਹੋਣ ਲਈ ਮੇਰੇ ਵੱਲ ਮੁੜਨਗੇ।’ See the chapter |