Online Bible

- Advertisements -




ਰਸੂਲਾਂ 3:13 - Punjabi Standard Bible

13 ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਪਰਮੇਸ਼ਰ ਅਰਥਾਤ ਸਾਡੇ ਪੁਰਖਿਆਂ ਦੇ ਪਰਮੇਸ਼ਰ ਨੇ ਆਪਣੇ ਸੇਵਕ ਯਿਸੂ ਨੂੰ ਮਹਿਮਾ ਦਿੱਤੀ ਜਿਸ ਨੂੰ ਤੁਸੀਂ ਫੜਵਾਇਆ ਅਤੇ ਜਦੋਂ ਪਿਲਾਤੁਸ ਨੇ ਉਸ ਨੂੰ ਛੱਡਣ ਦਾ ਫੈਸਲਾ ਕੀਤਾ ਤਾਂ ਤੁਸੀਂ ਉਸ ਦੇ ਸਾਹਮਣੇ ਇਨਕਾਰ ਕਰ ਦਿੱਤਾ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਅਬਰਾਹਾਮ ਅਤੇ ਇਸਹਾਕ ਅਤੇ ਯਾਕੂਬ ਦੇ ਪਰਮੇਸ਼ੁਰ ਨੇ ਅਰਥਾਤ ਸਾਡੇ ਪਿਓ ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਸੇਵਕ ਯਿਸੂ ਦੀ ਵਡਿਆਈ ਕੀਤੀ ਜਿਹ ਨੂੰ ਤੁਸਾਂ ਹਵਾਲੇ ਕੀਤਾ ਅਤੇ ਪਿਲਾਤੁਸ ਦੇ ਸਾਹਮਣੇ ਉਸ ਤੋਂ ਇਨਕਾਰ ਕੀਤਾ ਜਾਂ ਉਸ ਨੇ ਉਹ ਨੂੰ ਛੱਡ ਦੇਣ ਦੀ ਦਲੀਲ ਕੀਤੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਪਰਮੇਸ਼ੁਰ, ਸਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਸੇਵਕ ਯਿਸੂ ਦੀ ਵਡਿਆਈ ਕੀਤੀ, ਜਿਸ ਨੂੰ ਤੁਸੀਂ ਫੜਵਾ ਦਿੱਤਾ ਅਤੇ ਪਿਲਾਤੁਸ ਦੇ ਸਾਹਮਣੇ ਯਿਸੂ ਤੋਂ ਇਨਕਾਰ ਕੀਤਾ ਜਦੋਂ ਉਸ ਨੇ ਉਹ ਨੂੰ ਛੱਡ ਦੇਣ ਦਾ ਵਿਚਾਰ ਕੀਤਾ ਸੀ।

See the chapter Copy

ਪਵਿੱਤਰ ਬਾਈਬਲ (Revised Common Language North American Edition)

13 ਅਬਰਾਹਾਮ, ਇਸਹਾਕ, ਯਾਕੂਬ ਅਤੇ ਸਾਡੇ ਪੁਰਖਿਆਂ ਦੇ ਪਰਮੇਸ਼ਰ ਨੇ ਆਪਣੇ ਸੇਵਕ ਯਿਸੂ ਨੂੰ ਮਹਿਮਾ ਦਿੱਤੀ ਹੈ । ਉਹਨਾਂ ਨੂੰ ਤੁਸੀਂ ਵੈਰੀਆਂ ਦੇ ਹੱਥਾਂ ਵਿੱਚ ਫੜਵਾ ਦਿੱਤਾ ਅਤੇ ਪਿਲਾਤੁਸ ਦੇ ਸਾਹਮਣੇ ਉਹਨਾਂ ਨੂੰ ਰੱਦਿਆ, ਜਦੋਂ ਕਿ ਪਿਲਾਤੁਸ ਨੇ ਉਹਨਾਂ ਨੂੰ ਛੱਡਣ ਦਾ ਫ਼ੈਸਲਾ ਕੀਤਾ ਸੀ

See the chapter Copy

ਪੰਜਾਬੀ ਮੌਜੂਦਾ ਤਰਜਮਾ

13 ਅਬਰਾਹਾਮ ਦਾ ਪਰਮੇਸ਼ਵਰ, ਇਸਹਾਕ ਦਾ ਪਰਮੇਸ਼ਵਰ ਅਤੇ ਯਾਕੋਬ ਦਾ ਪਰਮੇਸ਼ਵਰ, ਜੋ ਸਾਡੇ ਪਿਉ-ਦਾਦਿਆਂ ਦੇ ਪਰਮੇਸ਼ਵਰ ਨੇ, ਆਪਣੇ ਸੇਵਕ ਯਿਸ਼ੂ ਦੀ ਵਡਿਆਈ ਕੀਤੀ। ਤੁਸੀਂ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ, ਅਤੇ ਤੁਸੀਂ ਉਸਨੂੰ ਪਿਲਾਤੁਸ ਦੇ ਸਾਹਮਣੇ ਠੁਕਰਾ ਦਿੱਤਾ, ਹਾਲਾਂਕਿ ਉਸਨੇ ਉਸਨੂੰ ਜਾਣ ਦੇਣ ਦਾ ਫ਼ੈਸਲਾ ਕੀਤਾ ਸੀ।

See the chapter Copy

ਪਵਿੱਤਰ ਬਾਈਬਲ

13 ਨਹੀਂ। ਅਸੀਂ ਨਹੀਂ। ਪਰਮੇਸ਼ੁਰ ਨੇ ਇਹ ਸਭ ਕੀਤਾ ਹੈ। ਉਹ ਅਬਰਾਹਾਮ, ਇਸਹਾਕ ਅਤੇ ਯਾਕੂਬ ਦਾ ਪਰਮੇਸ਼ੁਰ ਹੈ। ਉਹ ਸਾਡੇ ਪੁਰਖਿਆਂ ਦਾ ਪਰਮੇਸ਼ੁਰ ਹੈ। ਉਸ ਨੇ ਇਹ ਸਭ ਕੁਝ ਕਰਕੇ ਆਪਣੇ ਸੇਵਕ ਯਿਸੂ ਦੀ ਮਹਿਮਾ ਕੀਤੀ ਹੈ। ਪਰ ਤੁਸੀਂ ਯਿਸੂ ਨੂੰ ਮਰਵਾਉਣ ਲਈ ਦੇ ਦਿੱਤਾ, ਪਿਲਾਤੁਸ ਨੇ ਯਿਸੂ ਨੂੰ ਛੱਡ ਦੇਣਾ ਚਾਹਿਆ ਪਰ ਤੁਸੀਂ ਆਖਿਆ ਕਿ ਤੁਹਾਨੂੰ ਯਿਸੂ ਦੀ ਆਜ਼ਾਦੀ ਨਹੀਂ ਚਾਹੀਦੀ।

See the chapter Copy




ਰਸੂਲਾਂ 3:13

Follow us:

Advertisements


Advertisements