ਰਸੂਲਾਂ 3:8 - Punjabi Standard Bible8 ਉਹ ਕੁੱਦ ਕੇ ਖੜ੍ਹਾ ਹੋ ਗਿਆ ਤੇ ਚੱਲਣ- ਫਿਰਨ ਲੱਗਾ ਅਤੇ ਚੱਲਦਾ ਅਤੇ ਕੁੱਦਦਾ ਤੇ ਪਰਮੇਸ਼ਰ ਦੀ ਉਸਤਤ ਕਰਦਾ ਹੋਇਆ ਉਨ੍ਹਾਂ ਦੇ ਨਾਲ ਹੈਕਲ ਵਿੱਚ ਗਿਆ। See the chapterਪਵਿੱਤਰ ਬਾਈਬਲ O.V. Bible (BSI)8 ਅਤੇ ਉਹ ਕੁੱਦ ਕੇ ਉੱਠ ਖੜਾ ਹੋਇਆ ਅਰ ਤੁਰਨ ਲੱਗਾ ਅਰ ਤੁਰਦਾ ਅਤੇ ਛਾਲਾਂ ਮਾਰਦਾ ਅਤੇ ਪਰਮੇਸ਼ੁਰ ਦੀ ਉਸਤਤ ਕਰਦਾ ਹੋਇਆ ਉਨ੍ਹਾਂ ਨਾਲ ਹੈਕਲ ਵਿੱਚ ਗਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਅਤੇ ਉਹ ਉੱਠ ਖੜ੍ਹਾ ਹੋਇਆ ਅਤੇ ਤੁਰਨ ਲੱਗਾ, ਤੁਰਦਾ ਅਤੇ ਛਾਲਾਂ ਮਾਰਦਾ ਅਤੇ ਪਰਮੇਸ਼ੁਰ ਦੀ ਮਹਿਮਾ ਕਰਦਾ ਹੋਇਆ, ਉਨ੍ਹਾਂ ਨਾਲ ਹੈਕਲ ਵਿੱਚ ਗਿਆ। See the chapterਪਵਿੱਤਰ ਬਾਈਬਲ (Revised Common Language North American Edition)8 ਉਹ ਇਕਦਮ ਛਾਲ ਮਾਰ ਕੇ ਉੱਠਿਆ ਅਤੇ ਚੱਲਣ ਫਿਰਨ ਲੱਗਾ । ਫਿਰ ਉਹ ਉਹਨਾਂ ਦੇ ਨਾਲ ਹੈਕਲ ਵਿੱਚ ਚੱਲਦਾ, ਛਾਲਾਂ ਮਾਰਦਾ ਅਤੇ ਪਰਮੇਸ਼ਰ ਦੀ ਵਡਿਆਈ ਕਰਦਾ ਹੋਇਆ ਚਲਾ ਗਿਆ । See the chapterਪੰਜਾਬੀ ਮੌਜੂਦਾ ਤਰਜਮਾ8 ਉਹ ਆਪਣੇ ਪੈਰਾਂ ਤੇ ਛਾਲ ਮਾਰ ਕੇ ਤੁਰਨ ਲੱਗ ਪਿਆ। ਤਦ ਉਹ ਉਨ੍ਹਾਂ ਨਾਲ ਹੈਕਲ ਦੇ ਵਿਹੜੇ ਵਿੱਚ ਗਿਆ, ਚਲਦਿਆਂ ਅਤੇ ਛਾਲਾਂ ਮਾਰਦੀਆਂ, ਅਤੇ ਪਰਮੇਸ਼ਵਰ ਦੀ ਮਹਿਮਾ ਕਰਨ ਲੱਗਾ। See the chapterਪਵਿੱਤਰ ਬਾਈਬਲ8 ਉਹ ਝੱਟ ਆਪਣੇ ਪੈਰਾਂ ਤੇ ਕੁਦਿਆ ਅਤੇ ਚੱਲਣ ਲੱਗ ਪਿਆ ਅਤੇ ਉਨ੍ਹਾਂ ਦੇ ਨਾਲ ਮੰਦਰ ਦੇ ਵਿਹੜੇ ਅੰਦਰ ਗਿਆ। ਉਹ ਚੱਲ ਰਿਹਾ ਸੀ, ਕੁੱਦ ਰਿਹਾ ਸੀ, ਅਤੇ ਪਰਮੇਸ਼ੁਰ ਦੀ ਉਸਤਤਿ ਕਰ ਰਿਹਾ ਸੀ। See the chapter |