Online Bible

- Advertisements -




ਰਸੂਲਾਂ 5:21 - Punjabi Standard Bible

21 ਇਹ ਸੁਣ ਕੇ ਉਹ ਤੜਕੇ ਹੈਕਲ ਵਿੱਚ ਗਏ ਅਤੇ ਉਪਦੇਸ਼ ਦੇਣ ਲੱਗੇ। ਮਹਾਂਯਾਜਕ ਅਤੇ ਉਸ ਦੇ ਨਾਲ ਦਿਆਂ ਨੇ ਆ ਕੇ ਮਹਾਂਸਭਾ ਅਤੇ ਇਸਰਾਏਲ ਦੇ ਸਭ ਬਜ਼ੁਰਗਾਂ ਨੂੰ ਇਕੱਠੇ ਕੀਤਾ ਅਤੇ ਕੈਦਖ਼ਾਨੇ ਵਿੱਚੋਂ ਰਸੂਲਾਂ ਨੂੰ ਲਿਆਉਣ ਲਈ ਸੁਨੇਹਾ ਭੇਜਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

21 ਸੋ ਇਹ ਸੁਣ ਕੇ ਓਹ ਤੜਕੇ ਹੈਕਲ ਵਿੱਚ ਗਏ ਅਤੇ ਉਪਦੇਸ਼ ਦੇਣ ਲੱਗੇ । ਜਾਂ ਸਰਦਾਰ ਜਾਜਕ ਅਰ ਉਹ ਦੇ ਨਾਲ ਦੇ ਆਏ ਤਾਂ ਮਹਾਂ ਸਭਾ ਅਤੇ ਇਸਰਾਏਲੀਆਂ ਦੀ ਸਾਰੀ ਪੰਚਾਇਤ ਨੂੰ ਇਕੱਠਾ ਕੀਤਾ ਅਤੇ ਕੈਦਖ਼ਾਨੇ ਵਿੱਚ ਕਹਾ ਭੇਜਿਆ ਭਈ ਓਹਨਾਂ ਨੂੰ ਲੈ ਆਉਣ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਇਹ ਸੁਣ ਕੇ ਉਹ ਤੜਕੇ ਹੈਕਲ ਵਿੱਚ ਗਏ ਅਤੇ ਉਪਦੇਸ਼ ਦੇਣ ਲੱਗੇ। ਜਦੋਂ ਪ੍ਰਧਾਨ ਜਾਜਕ ਅਤੇ ਉਹ ਦੇ ਨਾਲ ਦੇ ਸਾਥੀ ਆਏ ਤਾਂ ਮਹਾਂ ਸਭਾ ਅਤੇ ਇਸਰਾਏਲੀਆਂ ਦੀ ਸਾਰੀ ਪੰਚਾਇਤ ਨੂੰ ਇਕੱਠਾ ਕੀਤਾ ਅਤੇ ਕੈਦਖ਼ਾਨੇ ਵਿੱਚੋਂ ਉਹਨਾਂ ਨੂੰ ਲੈ ਆਉਣ ਲਈ ਕਿਹਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

21 ਉਹਨਾਂ ਨੇ ਇਹ ਸੁਣਿਆ ਅਤੇ ਸਵੇਰ ਹੁੰਦੇ ਹੀ ਉਹ ਹੈਕਲ ਵਿੱਚ ਗਏ ਅਤੇ ਉਪਦੇਸ਼ ਦੇਣ ਲੱਗੇ । ਜਦੋਂ ਮਹਾਂ-ਪੁਰੋਹਿਤ ਅਤੇ ਉਸ ਦੇ ਸਾਥੀ ਆਏ ਤਾਂ ਉਹਨਾਂ ਨੇ ਸਭਾ ਭਾਵ ਇਸਰਾਏਲ ਦੇ ਸਾਰੇ ਬਜ਼ੁਰਗ ਆਗੂਆਂ ਨੂੰ ਸੱਦਿਆ ਅਤੇ ਹਵਾਲਾਤ ਵਿੱਚ ਹੁਕਮ ਭੇਜਿਆ ਕਿ ਰਸੂਲਾਂ ਨੂੰ ਲਿਆਇਆ ਜਾਵੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

21 ਸਵੇਰ ਵੇਲੇ ਉਹ ਹੈਕਲ ਦੇ ਵਿਹੜੇ ਵਿੱਚ ਗਏ, ਜਿਵੇਂ ਕਿ ਉਹਨਾਂ ਨੂੰ ਕਿਹਾ ਗਿਆ ਸੀ, ਅਤੇ ਉਨ੍ਹਾਂ ਨੇ ਲੋਕਾਂ ਨੂੰ ਉਪਦੇਸ਼ ਦੇਣਾ ਸ਼ੁਰੂ ਕਰ ਦਿੱਤਾ। ਜਦੋਂ ਮਹਾਂ ਜਾਜਕ ਅਤੇ ਉਹ ਦੇ ਨਾਲ ਦੇ ਸਾਥੀ ਪਹੁੰਚੇ, ਤਾਂ ਮਹਾਂਸਭਾ ਅਤੇ ਇਸਰਾਏਲੀਆਂ ਦੀ ਸਾਰੀ ਪੰਚਾਇਤ ਨੂੰ ਇਕੱਠਾ ਕੀਤਾ ਅਤੇ ਉਹਨਾਂ ਨੂੰ ਰਸੂਲਾਂ ਲਈ ਜੇਲ੍ਹ ਭੇਜਿਆ।

See the chapter Copy

ਪਵਿੱਤਰ ਬਾਈਬਲ

21 ਜਦੋਂ ਰਸੂਲਾਂ ਨੇ ਅਜਿਹਾ ਸੁਣਿਆ, ਤਾਂ ਉਹ ਝੱਟ ਕਿਹਾ ਮੰਨ ਕੇ ਮੰਦਰ ਦੇ ਵਿੱਚ ਗਏ। ਇਹ ਅਮ੍ਰਿਤ ਵੇਲਾ ਸੀ ਜਦੋਂ ਰਸੂਲਾਂ ਨੇ ਲੋਕਾਂ ਨੂੰ ਉਪਦੇਸ਼ ਦੇਣੇ ਸ਼ੁਰੂ ਕੀਤੇ। ਸਰਦਾਰ ਜਾਜਕ ਅਤੇ ਉਸ ਦੇ ਸਾਥੀ ਆਏ। ਉਨ੍ਹਾਂ ਨੇ ਯਹੂਦੀ ਆਗੂਆਂ ਅਤੇ ਯਹੂਦੀਆਂ ਦੇ ਮਹੱਤਵਪੂਰਣ ਬਜ਼ੁਰਗਾਂ ਨੂੰ ਸੱਦਿਆ ਅਤੇ ਇੱਕ ਸਭਾ ਕੀਤੀ। ਫ਼ੇਰ ਉਨ੍ਹਾਂ ਨੇ ਕੁਝ ਲੋਕਾਂ ਨੂੰ ਰਸੂਲਾਂ ਨੂੰ ਕੈਦ ਵਿੱਚੋਂ ਲਿਆਉਣ ਲਈ ਭੇਜਿਆ।

See the chapter Copy




ਰਸੂਲਾਂ 5:21

Follow us:

Advertisements


Advertisements