Online Bible

- Advertisements -




ਗਲਾਤਿਯਾ 2:16 - Punjabi Standard Bible

16 ਇਹ ਜਾਣਦੇ ਹੋਏ ਕਿ ਮਨੁੱਖ ਬਿਵਸਥਾ ਦੇ ਕੰਮਾਂ ਤੋਂ ਨਹੀਂ ਪਰ ਯਿਸੂ ਮਸੀਹ 'ਤੇ ਵਿਸ਼ਵਾਸ ਕਰਨ ਦੇ ਦੁਆਰਾ ਧਰਮੀ ਠਹਿਰਾਇਆ ਜਾਂਦਾ ਹੈ, ਅਸੀਂ ਵੀ ਮਸੀਹ ਯਿਸੂ ਉੱਤੇ ਵਿਸ਼ਵਾਸ ਕੀਤਾ ਤਾਂਕਿ ਬਿਵਸਥਾ ਦੇ ਕੰਮਾਂ ਤੋਂ ਨਹੀਂ, ਸਗੋਂ ਮਸੀਹ ਉੱਤੇ ਵਿਸ਼ਵਾਸ ਕਰਨ ਦੇ ਦੁਆਰਾ ਧਰਮੀ ਠਹਿਰਾਏ ਜਾਈਏ; ਕਿਉਂਕਿ ਕੋਈ ਵੀ ਮਨੁੱਖ ਬਿਵਸਥਾ ਦੇ ਕੰਮਾਂ ਤੋਂ ਧਰਮੀ ਨਹੀਂ ਠਹਿਰਾਇਆ ਜਾਵੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

16 ਤਾਂ ਵੀ ਇਹ ਜਾਣ ਕੇ ਭਈ ਮਨੁੱਖ ਸ਼ਰਾ ਦੇ ਕੰਮਾਂ ਤੋਂ ਨਹੀਂ ਸਗੋਂ ਨਿਰਾ ਯਿਸੂ ਮਸੀਹ ਉੱਤੇ ਨਿਹਚਾ ਕਰਨ ਤੋਂ ਧਰਮੀ ਠਹਿਰਾਇਆ ਜਾਂਦਾ ਹੈ ਅਸਾਂ ਵੀ ਮਸੀਹ ਯਿਸੂ ਉੱਤੇ ਨਿਹਚਾ ਕੀਤੀ ਭਈ ਮਸੀਹ ਦੀ ਨਿਹਚਾ ਤੋਂ, ਨਾ ਸ਼ਰਾ ਦੇ ਕੰਮਾਂ ਤੋਂ ਧਰਮੀ ਠਹਿਰਾਏ ਜਾਈਏ ਕਿਉਂਕਿ ਕੋਈ ਬਸ਼ਰ ਸ਼ਰਾ ਦੇ ਕੰਮਾਂ ਤੋਂ ਧਰਮੀ ਨਹੀਂ ਠਹਿਰਾਇਆ ਜਾਵੇਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਤਾਂ ਵੀ ਇਹ ਜਾਣ ਕੇ ਕਿ ਮਨੁੱਖ ਬਿਵਸਥਾ ਦੇ ਕੰਮਾਂ ਤੋਂ ਨਹੀਂ ਸਗੋਂ ਕੇਵਲ ਯਿਸੂ ਮਸੀਹ ਉੱਤੇ ਵਿਸ਼ਵਾਸ ਕਰਨ ਤੋਂ ਧਰਮੀ ਠਹਿਰਾਇਆ ਜਾਂਦਾ ਹੈ, ਅਸੀਂ ਆਪ ਵੀ ਮਸੀਹ ਯਿਸੂ ਉੱਤੇ ਵਿਸ਼ਵਾਸ ਕੀਤਾ ਤਾਂ ਕਿ ਅਸੀਂ ਬਿਵਸਥਾ ਦੇ ਕੰਮਾਂ ਤੋਂ ਨਹੀਂ ਪਰ ਮਸੀਹ ਯਿਸੂ ਉੱਤੇ ਵਿਸ਼ਵਾਸ ਕਰਨ ਦੇ ਕਾਰਨ ਧਰਮੀ ਠਹਿਰਾਏ ਜਾਈਏ ਕਿਉਂਕਿ ਕੋਈ ਵੀ ਬਿਵਸਥਾ ਦੇ ਕੰਮਾਂ ਤੋਂ ਧਰਮੀ ਨਹੀਂ ਠਹਿਰਾਇਆ ਜਾਵੇਗਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

16 ਪਰ ਫਿਰ ਵੀ ਅਸੀਂ ਜਾਣਦੇ ਹਾਂ ਕਿ ਮਨੁੱਖ ਦਾ ਪਰਮੇਸ਼ਰ ਨਾਲ ਨੇਕ ਸੰਬੰਧ ਵਿਵਸਥਾ ਦੇ ਕੰਮਾਂ ਦੁਆਰਾ ਨਹੀਂ ਸਗੋਂ ਯਿਸੂ ਮਸੀਹ ਵਿੱਚ ਵਿਸ਼ਵਾਸ ਕਰਨ ਦੁਆਰਾ ਹੁੰਦਾ ਹੈ । ਇਸੇ ਕਾਰਨ ਅਸੀਂ ਯਿਸੂ ਮਸੀਹ ਵਿੱਚ ਵਿਸ਼ਵਾਸ ਕੀਤਾ ਹੈ ਕਿ ਵਿਵਸਥਾ ਦੇ ਕੰਮਾਂ ਦੁਆਰਾ ਨਹੀਂ ਸਗੋਂ ਮਸੀਹ ਵਿੱਚ ਵਿਸ਼ਵਾਸ ਕਰਨ ਦੁਆਰਾ ਸਾਡਾ ਪਰਮੇਸ਼ਰ ਦੇ ਨਾਲ ਨੇਕ ਸੰਬੰਧ ਹੋਵੇ । ਪਵਿੱਤਰ-ਗ੍ਰੰਥ ਦੇ ਅਨੁਸਾਰ, “ਕੋਈ ਵੀ ਮਨੁੱਖ ਪਰਮੇਸ਼ਰ ਦੇ ਸਾਹਮਣੇ ਵਿਵਸਥਾ ਦੇ ਕੰਮਾਂ ਦੁਆਰਾ ਨੇਕ ਨਹੀਂ ਠਹਿਰੇਗਾ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

16 ਤੁਸੀਂ ਜਾਣਦੇ ਹੋ ਕਿ ਇੱਕ ਵਿਅਕਤੀ ਬਿਵਸਥਾ ਦੇ ਕੰਮਾਂ ਦੁਆਰਾ ਧਰਮੀ ਨਹੀਂ ਠਹਿਰਾਇਆ ਜਾਂਦਾ ਹੈ, ਪਰ ਯਿਸ਼ੂ ਮਸੀਹ ਵਿੱਚ ਵਿਸ਼ਵਾਸ ਕਰਨ ਦੇ ਦੁਆਰਾ ਠਹਿਰਦਾ ਹੈ। ਇਸ ਲਈ, ਅਸੀਂ ਵੀ, ਮਸੀਹ ਯਿਸ਼ੂ ਉੱਤੇ ਆਪਣਾ ਵਿਸ਼ਵਾਸ ਰੱਖਿਆ ਹੈ ਕਿ ਅਸੀਂ ਮਸੀਹ ਵਿੱਚ ਵਿਸ਼ਵਾਸ ਦੁਆਰਾ ਧਰਮੀ ਠਹਿਰਾਏ ਗਏ ਹਾਂ ਨਾ ਕਿ ਬਿਵਸਥਾ ਦੇ ਕੰਮਾਂ ਦੁਆਰਾ, ਕਿਉਂਕਿ ਬਿਵਸਥਾ ਦੇ ਕੰਮਾਂ ਦੁਆਰਾ ਕੋਈ ਵੀ ਧਰਮੀ ਨਹੀਂ ਠਹਿਰਾਇਆ ਜਾ ਸਕਦਾ।

See the chapter Copy

ਪਵਿੱਤਰ ਬਾਈਬਲ

16 ਅਸੀਂ ਜਾਣਦੇ ਹਾਂ ਕਿ ਕੋਈ ਵਿਅਕਤੀ ਸਿਰਫ਼ ਨੇਮ ਦਾ ਅਨੁਸਰਣ ਕਰਕੇ ਧਰਮੀ ਨਹੀਂ ਬਣ ਸੱਕਦਾ। ਇਹ ਯਿਸੂ ਮਸੀਹ ਵਿੱਚ ਵਿਸ਼ਵਾਸ ਹੀ ਹੈ ਜੋ ਕਿਸੇ ਵਿਅਕਤੀ ਨੂੰ ਧਰਮੀ ਬਣਾਉਂਦਾ ਹੈ। ਇਸ ਲਈ ਅਸੀਂ ਯਿਸੂ ਮਸੀਹ ਵਿੱਚ ਆਪਣਾ ਵਿਸ਼ਵਾਸ ਪਾਇਆ ਹੈ ਕਿਉਂਕਿ ਅਸੀਂ ਪਰਮੇਸ਼ੁਰ ਨਾਲ ਧਰਮੀ ਹੋਣਾ ਚਾਹੁੰਦੇ ਹਾਂ। ਅਸੀਂ ਪਰਮੇਸ਼ੁਰ ਨਾਲ ਧਰਮੀ ਹਾਂ ਕਿਉਂ ਜੋ ਅਸੀਂ ਮਸੀਹ ਉੱਤੇ ਵਿਸ਼ਵਾਸ ਕੀਤਾ ਨਾ ਕਿ ਇਸ ਲਈ ਕਿ ਅਸੀਂ ਨੇਮ ਉੱਤੇ ਚੱਲੇ। ਇਹ ਠੀਕ ਹੈ ਕਿ ਕੋਈ ਵੀ ਵਿਅਕਤੀ ਨੇਮ ਉੱਤੇ ਚੱਲ ਕੇ ਧਰਮੀ ਨਹੀਂ ਹੋ ਸੱਕਦਾ।

See the chapter Copy




ਗਲਾਤਿਯਾ 2:16

Follow us:

Advertisements


Advertisements