ਗਲਾਤਿਯਾ 2:2 - Punjabi Standard Bible2 ਪਰ ਮੇਰਾ ਜਾਣਾ ਈਸ਼ਵਰੀ ਪਰਕਾਸ਼ ਦੇ ਅਨੁਸਾਰ ਸੀ ਅਤੇ ਮੈਂ ਉਨ੍ਹਾਂ ਦੇ ਅੱਗੇ ਵੀ ਉਹੋ ਖੁਸ਼ਖ਼ਬਰੀ ਰੱਖੀ ਜਿਹੜੀ ਮੈਂ ਪਰਾਈਆਂ ਕੌਮਾਂ ਨੂੰ ਸੁਣਾਉਂਦਾ ਹਾਂ, ਪਰ ਜਿਹੜੇ ਉੱਘੇ ਮੰਨੇ ਜਾਂਦੇ ਹਨ ਉਨ੍ਹਾਂ ਨੂੰ ਵੱਖਰਿਆਂ ਸੁਣਾਈ, ਤਾਂਕਿ ਕਿਤੇ ਅਜਿਹਾ ਨਾ ਹੋਵੇ ਕਿ ਮੇਰੀ ਇਹ ਅਗਲੀ-ਪਿਛਲੀ ਭੱਜ-ਦੌੜ ਕਿਸੇ ਤਰ੍ਹਾਂ ਵਿਅਰਥ ਠਹਿਰੇ। See the chapterਪਵਿੱਤਰ ਬਾਈਬਲ O.V. Bible (BSI)2 ਅਤੇ ਮੇਰਾ ਜਾਣਾ ਪਰਕਾਸ਼ ਬਾਣੀ ਦੇ ਅਨੁਸਾਰ ਸੀ ਅਤੇ ਉਸ ਖੁਸ਼ ਖਬਰੀ ਨੂੰ ਜਿਹ ਦਾ ਮੈਂ ਪਰਾਈਆਂ ਕੌਮਾਂ ਵਿੱਚ ਪਰਚਾਰ ਕਰਦਾ ਹਾਂ ਉਨ੍ਹਾਂ ਦੇ ਅੱਗੇ ਪੇਸ਼ ਕੀਤਾ ਪਰ ਨਾਮੀ ਗਿਰਾਮੀ ਲੋਕਾਂ ਦੇ ਅੱਗੇ ਨਿਰਾਲੇ ਵਿੱਚ ਭਈ ਕਿਤੇ ਐਉਂ ਨਾ ਹੋਵੇ ਜੋ ਮੇਰੀ ਹੁਣ ਦੀ ਯਾ ਪਿੱਛਲੀ ਦੌੜ ਭੱਜ ਅਕਾਰਥ ਜਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਅਤੇ ਮੇਰਾ ਉਹਨਾਂ ਕੋਲ ਜਾਣਾ ਪਰਮੇਸ਼ੁਰ ਦੇ ਪ੍ਰਕਾਸ਼ਨ ਅਨੁਸਾਰ ਸੀ, ਉਸ ਖੁਸ਼ਖਬਰੀ ਨੂੰ ਜਿਸ ਦਾ ਮੈਂ ਪਰਾਈਆਂ ਕੌਮਾਂ ਵਿੱਚ ਪਰਚਾਰ ਕਰਦਾ ਹਾਂ ਉਹਨਾਂ ਅੱਗੇ ਵੀ ਪਰਚਾਰ ਕੀਤਾ ਪਰ ਉਹਨਾਂ ਲੋਕਾਂ ਨੂੰ ਜਿਹਨਾਂ ਦਾ ਸਮਾਜ ਵਿੱਚ ਵੱਡਾ ਨਾਮ ਹੈ, ਗੁਪਤ ਵਿੱਚ ਪਰਚਾਰ ਕੀਤਾ ਤਾਂ ਕਿ ਕਿਤੇ ਅਜਿਹਾ ਨਾ ਹੋਵੇ ਜੋ ਮੇਰੀ ਹੁਣ ਦੀ ਜਾਂ ਪਿਛਲੀ ਦੌੜ ਭੱਜ ਵਿਅਰਥ ਹੋ ਜਾਵੇ। See the chapterਪਵਿੱਤਰ ਬਾਈਬਲ (Revised Common Language North American Edition)2 ਮੈਂ ਉੱਥੇ ਪਰਮੇਸ਼ਰ ਦੇ ਪ੍ਰਕਾਸ਼ਨ ਅਨੁਸਾਰ ਗਿਆ ਸੀ । ਉੱਥੇ ਮੈਂ ਇਕਾਂਤ ਵਿੱਚ ਆਗੂਆਂ ਨੂੰ ਮਿਲਿਆ ਅਤੇ ਉਹਨਾਂ ਨੂੰ ਉਸ ਸ਼ੁਭ ਸਮਾਚਾਰ ਬਾਰੇ ਦੱਸਿਆ ਜਿਹੜਾ ਮੈਂ ਪਰਾਈਆਂ ਕੌਮਾਂ ਨੂੰ ਸੁਣਾਉਂਦਾ ਹਾਂ ਕਿਉਂਕਿ ਮੈਂ ਨਹੀਂ ਚਾਹੁੰਦਾ ਸੀ ਕਿ ਜਿਹੜੀ ਮਿਹਨਤ ਮੈਂ ਪਹਿਲਾਂ ਕਰ ਚੁੱਕਾ ਹਾਂ ਜਾਂ ਹੁਣ ਕਰ ਰਿਹਾ ਹਾਂ, ਵਿਅਰਥ ਜਾਵੇ । See the chapterਪੰਜਾਬੀ ਮੌਜੂਦਾ ਤਰਜਮਾ2 ਅਤੇ ਮੇਰਾ ਉਹਨਾਂ ਕੋਲ ਜਾਣਾ ਪਰਮੇਸ਼ਵਰ ਦੇ ਪ੍ਰਕਾਸ਼ਨ ਅਨੁਸਾਰ ਸੀ, ਉਸ ਖੁਸ਼ਖ਼ਬਰੀ ਨੂੰ ਜਿਸ ਦਾ ਮੈਂ ਪਰਾਈਆਂ ਕੌਮਾਂ ਵਿੱਚ ਪ੍ਰਚਾਰ ਕਰਦਾ ਹਾਂ ਉਹਨਾਂ ਅੱਗੇ ਵੀ ਪ੍ਰਚਾਰ ਕੀਤਾ ਪਰ ਉਹਨਾਂ ਲੋਕਾਂ ਨੂੰ ਜੋ ਕਲੀਸਿਆ ਦੇ ਆਗੂ ਸਨ, ਗੁਪਤ ਵਿੱਚ ਪ੍ਰਚਾਰ ਕੀਤਾ ਤਾਂ ਕਿ ਕਿਤੇ ਅਜਿਹਾ ਨਾ ਹੋਵੇ ਜੋ ਮੇਰੀ ਹੁਣ ਦੀ ਜਾਂ ਪਿਛਲੀ ਦੌੜ ਭੱਜ ਵਿਅਰਥ ਹੋ ਜਾਵੇ। See the chapterਪਵਿੱਤਰ ਬਾਈਬਲ2 ਮੈਂ ਇਸ ਲਈ ਗਿਆ ਕਿਉਂ ਕਿ ਪਰਮੇਸ਼ੁਰ ਨੇ ਮੈਨੂੰ ਨਿਰਦੇਸ਼ ਦਿੱਤਾ ਸੀ ਕਿ ਮੈਨੂੰ ਜਾਣਾ ਚਾਹੀਦਾ ਹੈ। ਮੈਂ ਉਨ੍ਹਾਂ ਲੋਕਾਂ ਕੋਲ ਗਿਆ ਜਿਹੜੇ ਵਿਸ਼ਵਾਸੀਆਂ ਦੇ ਆਗੂ ਸਨ। ਜਦੋਂ ਅਸੀਂ ਆਗੂਆਂ ਨਾਲ ਇੱਕਲੇ ਸਾਂ, ਮੈਂ ਉਨ੍ਹਾਂ ਗੈਰ ਯਹੂਦੀਆਂ ਨੂੰ ਖੁਸ਼ਖਬਰੀ ਦਾ ਪ੍ਰਚਾਰ ਕੀਤਾ। ਮੈਂ ਚਾਹੁੰਦਾ ਸੀ ਕਿ ਇਹ ਲੋਕ ਮੇਰੇ ਕਾਰਜ ਨੂੰ ਸਮਝ ਲੈਣ ਤਾਂ ਜੋ ਮੇਰਾ ਪਹਿਲਾਂ ਕੀਤਾ ਹੋਇਆ ਕਾਰਜ ਅਤੇ ਹੁਣ ਦਾ ਕਾਰਜ ਵਿਅਰਥ ਨਾ ਜਾਵੇ। See the chapter |