Online Bible

- Advertisements -




ਗਲਾਤਿਯਾ 2:20 - Punjabi Standard Bible

20 ਮੈਂ ਮਸੀਹ ਦੇ ਨਾਲ ਸਲੀਬ ਚੜ੍ਹਾਇਆ ਗਿਆ ਹਾਂ; ਹੁਣ ਤੋਂ ਮੈਂ ਨਹੀਂ ਜੀਉਂਦਾ, ਪਰ ਮਸੀਹ ਮੇਰੇ ਵਿੱਚ ਜੀਉਂਦਾ ਹੈ ਅਤੇ ਹੁਣ ਜੋ ਮੈਂ ਸਰੀਰ ਵਿੱਚ ਜੀਉਂਦਾ ਹਾਂ ਉਹ ਕੇਵਲ ਉਸ ਵਿਸ਼ਵਾਸ ਨਾਲ ਜੀਉਂਦਾ ਹਾਂ ਜਿਹੜਾ ਪਰਮੇਸ਼ਰ ਦੇ ਪੁੱਤਰ ਉੱਤੇ ਹੈ ਜਿਸ ਨੇ ਮੇਰੇ ਨਾਲ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਦੇ ਦਿੱਤਾ।

See the chapter Copy

ਪਵਿੱਤਰ ਬਾਈਬਲ O.V. Bible (BSI)

20 ਮੈਂ ਮਸੀਹ ਦੇ ਨਾਲ ਸਲੀਬ ਦਿੱਤਾ ਗਿਆ ਹਾਂ ਪਰ ਹੁਣ ਤੋਂ ਮੈਂ ਤਾਂ ਨਹੀਂ ਜੀਉਂਦਾ ਸਗੋਂ ਮਸੀਹ ਮੇਰੇ ਵਿੱਚ ਜੀਉਂਦਾ ਹੈ ਅਤੇ ਹੁਣ ਜਿਹੜਾ ਜੀਵਨ ਸਰੀਰ ਵਿੱਚ ਭੋਗਦਾ ਹਾਂ ਸੋ ਪਰਮੇਸ਼ੁਰ ਦੇ ਪੁੱਤ੍ਰ ਉੱਤੇ ਨਿਹਚਾ ਨਾਲ ਭੋਗਦਾ ਹਾਂ ਜਿਹ ਨੇ ਮੇਰੇ ਨਾਲ ਪ੍ਰੇਮ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਦੇ ਦਿੱਤਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਮੈਂ ਮਸੀਹ ਦੇ ਨਾਲ ਸਲੀਬ ਉੱਤੇ ਚੜਾਇਆ ਗਿਆ ਹਾਂ, ਪਰ ਹੁਣ ਮੈਂ ਜਿਉਂਦਾ ਨਹੀਂ ਸਗੋਂ ਮਸੀਹ ਮੇਰੇ ਵਿੱਚ ਜਿਉਂਦਾ ਹੈ ਅਤੇ ਹੁਣ ਜੋ ਮੈਂ ਸਰੀਰ ਵਿੱਚ ਜਿਉਂਦਾ ਹਾਂ ਸੋ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਨਾਲ ਜਿਉਂਦਾ ਹਾਂ, ਜਿਸ ਨੇ ਮੈਨੂੰ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਦੇ ਦਿੱਤਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

20 ਹੁਣ ਮੈਂ ਨਹੀਂ ਜਿਊਂਦਾ ਸਗੋਂ ਮਸੀਹ ਮੇਰੇ ਵਿੱਚ ਜੀਅ ਰਹੇ ਹਨ । ਮੈਂ ਜਿਹੜਾ ਹੁਣ ਜੀਅ ਰਿਹਾ ਹਾਂ, ਇਹ ਕੇਵਲ ਉਸ ਵਿਸ਼ਵਾਸ ਦੇ ਰਾਹੀਂ ਜੀਅ ਰਿਹਾ ਹਾਂ ਜਿਹੜਾ ਪਰਮੇਸ਼ਰ ਦੇ ਪੁੱਤਰ ਵਿੱਚ ਹੈ, ਜਿਹਨਾਂ ਨੇ ਮੇਰੇ ਨਾਲ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਦੇ ਦਿੱਤਾ ।

See the chapter Copy

ਪੰਜਾਬੀ ਮੌਜੂਦਾ ਤਰਜਮਾ

20 ਮੈਂ ਮਸੀਹ ਦੇ ਨਾਲ ਸਲੀਬ ਉੱਤੇ ਚੜਾਇਆ ਗਿਆ ਹਾਂ, ਅਤੇ ਮੈਂ ਹੁਣ ਨਹੀਂ ਜੀਉਂਦਾ, ਪਰ ਮਸੀਹ ਮੇਰੇ ਵਿੱਚ ਜੀਉਂਦਾ ਹੈ। ਜੋ ਜੀਵਨ ਮੈਂ ਹੁਣ ਸਰੀਰ ਵਿੱਚ ਜੀ ਰਿਹਾ ਹਾਂ, ਮੈਂ ਪਰਮੇਸ਼ਵਰ ਦੇ ਪੁੱਤਰ ਉੱਤੇ ਵਿਸ਼ਵਾਸ ਨਾਲ ਜੀਉਂਦਾ ਹਾਂ, ਜਿਸਨੇ ਮੈਨੂੰ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਬਲੀਦਾਨ ਦੇ ਦਿੱਤਾ।

See the chapter Copy

ਪਵਿੱਤਰ ਬਾਈਬਲ

20 ਇਸ ਲਈ ਜਿਹੜਾ ਜੀਵਨ ਮੈਂ ਹੁਣ ਜਿਉਂ ਰਿਹਾ ਹਾਂ ਉਹ ਮੇਰਾ ਨਹੀਂ ਹੈ। ਉਹ ਤਾਂ ਮੇਰੇ ਅੰਦਰ ਮਸੀਹ ਜਿਉਂ ਰਿਹਾ ਹੈ। ਮੈਂ ਹਾਲੇ ਵੀ ਆਪਣੇ ਸਰੀਰ ਵਿੱਚ ਜਿਉਂਦਾ ਹਾਂ ਪਰ ਮੈਂ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਰਾਹੀਂ ਜਿਉਂਦਾ ਹਾਂ। ਉਸ ਨੇ ਮੈਨੂੰ ਪਿਆਰ ਕੀਤਾ ਅਤੇ ਮੈਨੂੰ ਬਚਾਉਣ ਲਈ ਆਪਣੇ ਆਪ ਨੂੰ ਕੁਰਬਾਨ ਕਰ ਦਿੱਤਾ।

See the chapter Copy




ਗਲਾਤਿਯਾ 2:20

Follow us:

Advertisements


Advertisements