ਯਾਕੂਬ 1:17 - Punjabi Standard Bible17 ਹਰੇਕ ਉੱਤਮ ਦਾਨ ਅਤੇ ਹਰੇਕ ਸਿੱਧ ਵਰਦਾਨ ਉੱਪਰੋਂ ਉਸ ਜੋਤਾਂ ਦੇ ਪਿਤਾ ਵੱਲੋਂ ਆਉਂਦਾ ਹੈ ਜਿਸ ਵਿੱਚ ਨਾ ਕੋਈ ਬਦਲਾਵ ਹੈ ਅਤੇ ਨਾ ਹੀ ਘੁੰਮਣ ਵਾਲਾ ਪਰਛਾਵਾਂ। See the chapterਪਵਿੱਤਰ ਬਾਈਬਲ O.V. Bible (BSI)17 ਹਰੇਕ ਚੰਗਾ ਦਾਨ ਅਤੇ ਹਰੇਕ ਪੂਰਨ ਦਾਤ ਉਤਾਹਾਂ ਤੋਂ ਹੈ ਅਤੇ ਜੋਤਾ ਦੇ ਪਿਤਾ ਵੱਲੋਂ ਉਤਰ ਆਉਂਦੀ ਹੈ ਜਿਹ ਦੇ ਵਿੱਚ ਨਾ ਬਦਲ ਅਤੇ ਨਾ ਉਹ ਪਰਛਾਵਾਂ ਹੋ ਸੱਕਦਾ ਜਿਹੜਾ ਘੁੰਮਣ ਨਾਲ ਪੈਂਦਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਕਿਉਂਕਿ ਹਰ ਇੱਕ ਚੰਗਾ ਦਾਨ ਅਤੇ ਹਰ ਇੱਕ ਸੰਪੂਰਨ ਵਰਦਾਨ ਉਤਾਹਾਂ ਤੋਂ ਹੀ ਹੈ ਅਤੇ ਜੋਤਾਂ ਦੇ ਪਿਤਾ ਵੱਲੋਂ ਮਿਲਦਾ ਹੈ, ਜਿਹ ਦੇ ਵਿੱਚ ਨਾ ਤਾਂ ਕੋਈ ਬਦਲਾਵ ਹੋ ਸਕਦਾ ਹੈ, ਅਤੇ ਨਾ ਅਦਲ-ਬਦਲ ਦੇ ਕਾਰਨ ਪਰਛਾਵਾਂ ਪੈਂਦਾ ਹੈ। See the chapterਪਵਿੱਤਰ ਬਾਈਬਲ (Revised Common Language North American Edition)17 ਹਰ ਉੱਤਮ ਅਤੇ ਸੰਪੂਰਨ ਵਰਦਾਨ ਉਪਰੋਂ ਪਿਤਾ ਪਰਮੇਸ਼ਰ ਦੇ ਕੋਲੋਂ ਆਉਂਦਾ ਹੈ ਜਿਹੜੇ ਸਾਰੇ ਸਵਰਗੀ ਪ੍ਰਕਾਸ਼ਾਂ ਦੇ ਸਿਰਜਣਹਾਰ ਹਨ, ਜਿਹੜੇ ਪਰਛਾਵੇਂ ਦੇ ਵਾਂਗ ਬਦਲਦੇ ਨਹੀਂ । See the chapterਪੰਜਾਬੀ ਮੌਜੂਦਾ ਤਰਜਮਾ17 ਹਰ ਇੱਕ ਚੰਗਾ ਅਤੇ ਸੰਪੂਰਨ ਤੋਹਫ਼ਾ ਉੱਪਰ ਤੋਂ ਹੈ, ਸਵਰਗੀ ਰੌਸ਼ਨੀ ਦੇ ਪਿਤਾ ਵੱਲੋਂ ਮਿਲਦਾ ਹੈ, ਜੋ ਪਰਛਾਵੇਂ ਬਦਲਣ ਵਾਂਗ ਨਹੀਂ ਬਦਲਦਾ। See the chapterਪਵਿੱਤਰ ਬਾਈਬਲ17 ਹਰ ਚੰਗੀ ਚੀਜ਼ ਪਰਮੇਸ਼ੁਰ ਵੱਲੋਂ ਆਉਂਦੀ ਹੈ। ਅਤੇ ਹਰ ਸੰਪੂਰਣ ਦਾਤ ਪਰਮੇਸ਼ੁਰ ਵੱਲੋਂ ਆਉਂਦੀ ਹੈ। ਇਹ ਸਾਰੀਆਂ ਚੰਗੀਆਂ ਦਾਤਾਂ ਪਿਤਾ ਵੱਲੋਂ ਆਉਂਦੀਆਂ ਹਨ ਜਿਸਨੇ ਅਕਾਸ਼ ਵਿੱਚਲੀਆਂ ਸਮੂਹ ਰੋਸ਼ਨੀਆਂ ਬਣਾਈਆਂ ਹਨ। ਪਰ ਪਰਮੇਸ਼ੁਰ ਇਨ੍ਹਾਂ ਰੋਸ਼ਨੀਆਂ ਵਾਂਗ ਕਦੇ ਵੀ ਤਬਦੀਲ ਨਹੀਂ ਹੁੰਦਾ। ਉਹ ਸਦਾ ਇੱਕੋ ਜਿਹਾ ਹੀ ਰਹਿੰਦਾ ਹੈ। See the chapter |