ਯਾਕੂਬ 1:6 - Punjabi Standard Bible6 ਪਰ ਉਹ ਵਿਸ਼ਵਾਸ ਨਾਲ ਮੰਗੇ ਅਤੇ ਸ਼ੱਕ ਨਾ ਕਰੇ, ਕਿਉਂਕਿ ਸ਼ੱਕ ਕਰਨ ਵਾਲਾ ਸਮੁੰਦਰ ਦੀ ਲਹਿਰ ਵਰਗਾ ਹੈ ਜੋ ਹਵਾ ਦੁਆਰਾ ਵਹਾਈ ਅਤੇ ਉਛਾਲੀ ਜਾਂਦੀ ਹੈ। See the chapterਪਵਿੱਤਰ ਬਾਈਬਲ O.V. Bible (BSI)6 ਪਰ ਨਿਹਚਾ ਨਾਲ ਮੰਗੇ ਅਤੇ ਕੁਝ ਭਰਮ ਨਾ ਕਰੇ ਕਿਉਂ ਜੋ ਭਰਮ ਕਰਨ ਵਾਲਾ ਸਮੁੰਦਰ ਦੀ ਛੱਲ ਵਰਗਾ ਹੈ ਜਿਹੜੀ ਪੌਣ ਨਾਲ ਟਕਰਾਈ ਅਤੇ ਉਡਾਈ ਜਾਂਦੀ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਪਰ ਵਿਸ਼ਵਾਸ ਨਾਲ ਮੰਗੇ, ਅਤੇ ਕੁਝ ਭਰਮ ਨਾ ਕਰੇ, ਕਿਉਂ ਜੋ ਭਰਮ ਕਰਨ ਵਾਲਾ ਸਮੁੰਦਰ ਦੀ ਲਹਿਰ ਵਰਗਾ ਹੈ ਜਿਹੜੀ ਹਵਾ ਦੇ ਨਾਲ ਵਗਦੀ ਅਤੇ ਉੱਛਲਦੀ ਹੈ। See the chapterਪਵਿੱਤਰ ਬਾਈਬਲ (Revised Common Language North American Edition)6 ਪਰ ਜਦੋਂ ਕੋਈ ਮੰਗੇ ਤਾਂ ਉਹ ਵਿਸ਼ਵਾਸ ਦੇ ਨਾਲ, ਬਿਨਾਂ ਸ਼ੱਕ ਦੇ ਮੰਗੇ ਕਿਉਂਕਿ ਸ਼ੱਕ ਕਰਨ ਵਾਲਾ ਸਮੁੰਦਰ ਦੀ ਲਹਿਰ ਵਰਗਾ ਹੈ ਜਿਸ ਨੂੰ ਹਵਾ ਉਡਾਉਂਦੀ ਅਤੇ ਉਛਾਲਦੀ ਹੈ । See the chapterਪੰਜਾਬੀ ਮੌਜੂਦਾ ਤਰਜਮਾ6 ਪਰ ਜਦੋਂ ਤੁਸੀਂ ਮੰਗਦੇ ਹੋ, ਤੁਹਾਨੂੰ ਵਿਸ਼ਵਾਸ ਨਾਲ ਮੰਗਣਾ ਚਾਹੀਦਾ ਹੈ ਅਤੇ ਸ਼ੱਕ ਨਹੀਂ ਕਰਨਾ ਚਾਹੀਦਾ, ਕਿਉਂਕਿ ਜੋ ਸ਼ੱਕ ਕਰਦਾ ਹੈ ਉਹ ਸਮੁੰਦਰ ਦੀ ਲਹਿਰ ਵਰਗਾ ਹੁੰਦਾ ਹੈ, ਜਿਹੜੀ ਹਵਾ ਦੇ ਨਾਲ ਉੱਡਦੀ ਅਤੇ ਉੱਛਲਦੀ ਹੈ। See the chapterਪਵਿੱਤਰ ਬਾਈਬਲ6 ਪਰ ਜਦੋਂ ਤੁਸੀਂ ਪਰਮੇਸ਼ੁਰ ਪਾਸੋਂ ਮੰਗੋ ਤਾਂ ਤੁਹਾਨੂੰ ਵਿਸ਼ਵਾਸ ਹੋਣਾ ਚਾਹੀਦਾ ਹੈ। ਪਰਮੇਸ਼ੁਰ ਉੱਪਰ ਸ਼ੰਕਾ ਨਾ ਕਰੋ। ਜਿਹੜਾ ਵਿਅਕਤੀ ਸ਼ੰਕਾ ਕਰਦਾ ਹੈ ਉਹ ਸਮੁੰਦਰ ਵਿੱਚਲੀ ਲਹਿਰ ਵਰਗਾ ਹੈ। ਹਵਾ ਉਸ ਨੂੰ ਉੱਪਰ ਹੇਠਾਂ ਕਰਦੀ ਹੈ। ਸ਼ੰਕਾਲੂ ਵਿਅਕਤੀ ਉਸ ਲਹਿਰ ਵਰਗਾ ਹੈ। See the chapter |