ਯਾਕੂਬ 2:25 - Punjabi Standard Bible25 ਇਸੇ ਤਰ੍ਹਾਂ ਕੀ ਰਹਾਬ ਵੇਸਵਾ ਵੀ ਕੰਮਾਂ ਦੁਆਰਾ ਹੀ ਧਰਮੀ ਨਹੀਂ ਠਹਿਰਾਈ ਗਈ ਜਦੋਂ ਉਸ ਨੇ ਸੰਦੇਸ਼ਵਾਹਕਾਂ ਨੂੰ ਆਪਣੇ ਘਰ ਗ੍ਰਹਿਣ ਕੀਤਾ ਅਤੇ ਦੂਜੇ ਰਸਤਿਓਂ ਉਨ੍ਹਾਂ ਨੂੰ ਭੇਜਿਆ? See the chapterਪਵਿੱਤਰ ਬਾਈਬਲ O.V. Bible (BSI)25 ਅਤੇ ਓਸੇ ਪਰਕਾਰ ਕੀ ਰਹਾਬ ਵੇਸਵਾ ਭੀ ਅਮਲਾਂ ਹੀ ਨਾਲ ਧਰਮੀ ਨਾ ਠਹਿਰਾਈ ਗਈ ਜਦੋਂ ਉਹ ਨੇ ਹਲਕਾਰਿਆਂ ਨੂੰ ਘਰ ਉਤਾਰਿਆ ਅਤੇ ਉਨ੍ਹਾਂ ਨੂੰ ਦੂਏ ਰਾਹ ਥਾਣੀ ਤੋਰ ਦਿੱਤਾ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਕੀ ਉਸੇ ਹੀ ਤਰ੍ਹਾਂ ਰਹਾਬ ਵੇਸਵਾ ਵੀ ਅਮਲਾਂ ਹੀ ਨਾਲ ਧਰਮੀ ਨਾ ਠਹਿਰਾਈ ਗਈ ਜਦੋਂ ਉਹ ਨੇ ਭੇਤੀਆਂ ਨੂੰ ਆਪਣੇ ਘਰ ਉਤਾਰਿਆ ਅਤੇ ਉਨ੍ਹਾਂ ਨੂੰ ਦੂਸਰੇ ਰਾਹ ਵੱਲੋਂ ਭੇਜ ਦਿੱਤਾ? See the chapterਪਵਿੱਤਰ ਬਾਈਬਲ (Revised Common Language North American Edition)25 ਇਸੇ ਤਰ੍ਹਾਂ ਜਦੋਂ ਰਹਾਬ ਵੇਸਵਾ ਨੇ ਜਾਸੂਸਾਂ ਨੂੰ ਆਪਣੇ ਘਰ ਵਿੱਚ ਰੱਖਿਆ ਅਤੇ ਉਹਨਾਂ ਨੂੰ ਕਿਸੇ ਹੋਰ ਰਾਹ ਤੋਂ ਭੇਜ ਦਿੱਤਾ, ਕੀ ਉਹ ਆਪਣੇ ਇਸ ਕੰਮ ਦੇ ਕਾਰਨ ਪਰਮੇਸ਼ਰ ਦੇ ਸਾਹਮਣੇ ਨੇਕ ਸਿੱਧ ਨਹੀਂ ਹੋਈ ? See the chapterਪੰਜਾਬੀ ਮੌਜੂਦਾ ਤਰਜਮਾ25 ਇਸੇ ਤਰ੍ਹਾਂ, ਕੀ ਰਾਹਾਬ ਵੇਸਵਾ ਵੀ ਕਰਮਾਂ ਹੀ ਨਾਲ ਧਰਮੀ ਨਾ ਠਹਿਰਾਈ ਗਈ ਜਦੋਂ ਉਸ ਨੇ ਜਾਸੂਸਾਂ ਨੂੰ ਆਪਣੇ ਘਰ ਉਤਾਰਿਆ ਅਤੇ ਉਨ੍ਹਾਂ ਨੂੰ ਦੂਸਰੇ ਰਾਹ ਵੱਲੋਂ ਭੇਜ ਦਿੱਤਾ? See the chapterਪਵਿੱਤਰ ਬਾਈਬਲ25 ਦੂਸਰੀ ਮਿਸਾਲ ਰਹਾਬ ਦੀ ਹੈ। ਰਹਾਬ ਇੱਕ ਵੇਸ਼ਵਾ ਸੀ, ਪਰ ਉਸ ਨੂੰ ਉਸ ਦੇ ਅਮਲ ਰਾਹੀਂ ਧਰਮੀ ਬਣਾਇਆ ਗਿਆ। ਉਸ ਨੇ ਪਰਮੇਸ਼ੁਰ ਦੇ ਲੋਕਾਂ ਲਈ ਸੂਹੀਆਂ ਦੀ ਸਹਾਇਤਾ ਕੀਤੀ। ਉਸ ਨੇ ਉਨ੍ਹਾਂ ਦਾ ਸਵਾਗਤ ਆਪਣੇ ਮਹਿਮਾਨਾਂ ਵਾਂਗ ਕੀਤਾ ਅਤੇ ਇੱਕ ਵੱਖਰੇ ਰਸਤੇ ਦੁਆਰਾ ਉਨ੍ਹਾਂ ਦੀ ਬਚ ਨਿਕਲਣ ਵਿੱਚ ਸਹਾਇਤਾ ਕੀਤੀ। See the chapter |