Online Bible

- Advertisements -




ਯਾਕੂਬ 3:4 - Punjabi Standard Bible

4 ਸਮੁੰਦਰੀ ਜਹਾਜ਼ਾਂ ਨੂੰ ਵੀ ਵੇਖੋ; ਭਾਵੇਂ ਉਹ ਬਹੁਤ ਵੱਡੇ ਹੁੰਦੇ ਹਨ ਅਤੇ ਤੇਜ ਹਵਾਵਾਂ ਦੁਆਰਾ ਚਲਾਏ ਜਾਂਦੇ ਹਨ, ਤਾਂ ਵੀ ਮਲਾਹ ਉਨ੍ਹਾਂ ਨੂੰ ਛੋਟੀ ਜਿਹੀ ਪਤਵਾਰ ਨਾਲ ਜਿੱਧਰ ਚਾਹੁੰਦਾ ਹੈ ਉਸੇ ਦਿਸ਼ਾ ਵਿੱਚ ਮੋੜਦਾ ਹੈ;

See the chapter Copy

ਪਵਿੱਤਰ ਬਾਈਬਲ O.V. Bible (BSI)

4 ਵੇਖੋ, ਜਹਾਜ਼ ਵੀ ਭਾਵੇਂ ਕੇਡੇ ਕੇਡੇ ਵੱਡੇ ਹਨ ਅਤੇ ਡਾਢੀਆਂ ਅਨ੍ਹੇਰੀਆਂ ਨਾਲ ਉਡਾਏ ਜਾਂਦੇ ਹਨ ਤਾਂ ਵੀ ਛੋਟੇ ਜਿਹੇ ਪਤਵਾਰ ਨਾਲ ਜਿੱਧਰ ਮਾਂਝੀ ਦਾ ਜੀ ਕਰੇ ਮੋੜੇ ਜਾਂਦੇ ਹਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਵੇਖੋ, ਜਹਾਜ਼ ਵੀ ਭਾਵੇਂ ਬਹੁਤ ਵੱਡੇ ਹੁੰਦੇ ਹਨ ਅਤੇ ਤੇਜ ਅਨ੍ਹੇਰੀਆਂ ਨਾਲ ਚਲਾਏ ਜਾਂਦੇ ਹਨ ਤਾਂ ਵੀ ਛੋਟੇ ਜਿਹੇ ਪਤਵਾਰ ਨਾਲ ਜਿੱਧਰ ਮਾਂਝੀ ਦਾ ਜੀ ਕਰੇ ਮੋੜੇ ਜਾਂਦੇ ਹਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

4 ਇਸੇ ਤਰ੍ਹਾਂ ਸਮੁੰਦਰੀ ਜਹਾਜ਼ਾਂ ਦੀ ਉਦਾਹਰਨ ਲਵੋ । ਭਾਵੇਂ ਉਹ ਬਹੁਤ ਵੱਡੇ ਹੁੰਦੇ ਹਨ ਅਤੇ ਤੇਜ਼ ਹਵਾ ਦੇ ਨਾਲ ਚੱਲਦੇ ਹਨ ਪਰ ਫਿਰ ਵੀ ਜਹਾਜ਼ ਦੇ ਛੋਟੇ ਜਿਹੇ ਭਾਗ ਦੇ ਨਾਲ ਚਾਲਕ ਉਹਨਾਂ ਨੂੰ ਜਿਸ ਪਾਸੇ ਚਾਹੇ ਲੈ ਜਾਂਦਾ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

4 ਜਾਂ ਜਹਾਜ਼ਾਂ ਨੂੰ ਉਦਾਹਰਣ ਵਜੋਂ ਵੇਖੀਏ। ਹਾਲਾਂਕਿ ਉਹ ਇੰਨੇ ਵੱਡੇ ਹੁੰਦੇ ਹਨ ਅਤੇ ਤੇਜ਼ ਹਵਾਵਾਂ ਨਾਲ ਚਲਾਏ ਜਾਂਦੇ ਹਨ, ਉਨ੍ਹਾਂ ਨੂੰ ਚਾਲਕ ਇੱਕ ਬਹੁਤ ਹੀ ਛੋਟੀ ਜਿਹੀ ਪਤਵਾਰ ਨਾਲ ਜਿੱਥੇ ਵੀ ਲੈ ਜਾਣਾ ਚਾਹੁੰਦਾ ਮੋੜ ਲੈਦਾ ਹੈ।

See the chapter Copy

ਪਵਿੱਤਰ ਬਾਈਬਲ

4 ਜਹਾਜ਼, ਬਾਰੇ ਵੀ ਇਵੇਂ ਹੀ ਹੈ। ਇੱਕ ਜਹਾਜ਼ ਬਹੁਤ ਵੱਡਾ ਹੁੰਦਾ ਹੈ ਅਤੇ ਤੇਜ਼ ਹਵਾਵਾਂ ਦੀ ਸਹਾਇਤਾ ਨਾਲ ਚਲਾਇਆ ਜਾਂਦਾ ਹੈ। ਪਰ ਬਹੁਤ ਛੋਟਾ ਜਿਹਾ ਇੱਕ ਪਤਵਾਰ ਉਸ ਵੱਡੇ ਜਹਾਜ਼ ਨੂੰ ਕਾਬੂ ਵਿੱਚ ਰੱਖਦਾ ਹੈ। ਜਿਹੜਾ ਵਿਅਕਤੀ ਉਸ ਪਤਵਾਰ ਨੂੰ ਕਾਬੂ ਵਿੱਚ ਰੱਖਦਾ ਹੈ ਉਹੀ ਨਿਰਨਾ ਕਰਦਾ ਹੈ ਕਿ ਜਹਾਜ਼ ਕਿਧਰ ਜਾਵੇਗਾ। ਜਹਾਜ਼ ਉਧਰ ਹੀ ਜਾਂਦਾ ਜਿਧਰ ਉਹ ਵਿਅਕਤੀ ਚਾਹੁੰਦਾ ਹੈ।

See the chapter Copy




ਯਾਕੂਬ 3:4

Follow us:

Advertisements


Advertisements