Online Bible

- Advertisements -




ਯਾਕੂਬ 5:12 - Punjabi Standard Bible

12 ਹੇ ਮੇਰੇ ਭਾਈਓ, ਸਭ ਤੋਂ ਵੱਡੀ ਗੱਲ ਇਹ ਕਿ ਸੌਂਹ ਨਾ ਖਾਣੀ; ਨਾ ਸਵਰਗ ਦੀ, ਨਾ ਧਰਤੀ ਦੀ ਅਤੇ ਨਾ ਹੀ ਕਿਸੇ ਹੋਰ ਵਸਤੂ ਦੀ। ਪਰ ਤੁਹਾਡੀ “ਹਾਂ” ਦੀ “ਹਾਂ” ਅਤੇ “ਨਾਂਹ” ਦੀ “ਨਾਂਹ” ਹੋਵੇ, ਤਾਂਕਿ ਅਜਿਹਾ ਨਾ ਹੋਵੇ ਕਿ ਤੁਸੀਂ ਸਜ਼ਾ ਦੇ ਹੇਠ ਆ ਜਾਓ।

See the chapter Copy

ਪਵਿੱਤਰ ਬਾਈਬਲ O.V. Bible (BSI)

12 ਹੇ ਮੇਰੇ ਭਰਾਵੋ, ਸਭ ਤੋਂ ਪਹਿਲਾਂ ਇਹ ਹੈ ਭਈ ਤੁਸਾਂ ਸੌਂਹ ਨਾ ਖਾਣੀ, ਨਾ ਅਕਾਸ਼ ਦੀ, ਨਾ ਧਰਤੀ ਦੀ, ਨਾ ਹੋਰ ਕਾਸੇ ਦੀ ਸੌਂਹ। ਪਰ ਤੁਹਾਡੀ ਹਾਂ ਦੀ ਹਾਂ ਅਤੇ ਨਾ ਦੀ ਨਾ ਹੋਵੇ ਭਈ ਤੁਸੀਂ ਸਜ਼ਾ ਹੇਠਾਂ ਨਾ ਆ ਜਾਓ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਹੇ ਮੇਰੇ ਭਰਾਵੋ, ਸਭ ਤੋਂ ਪਹਿਲਾਂ ਇਹ ਹੈ ਕਿ ਤੁਸੀਂ ਸਹੁੰ ਨਾ ਖਾਣੀ, ਨਾ ਸਵਰਗ ਦੀ, ਨਾ ਧਰਤੀ ਦੀ, ਨਾ ਕਿਸੇ ਹੋਰ ਦੀ ਪਰ ਤੁਹਾਡੀ ਹਾਂ ਦੀ ਹਾਂ ਅਤੇ ਨਾਂਹ ਦੀ ਨਾਂਹ ਹੋਵੇ ਤਾਂ ਕਿ ਤੁਸੀਂ ਸਜ਼ਾ ਹੇਠਾਂ ਨਾ ਆ ਜਾਓ।

See the chapter Copy

ਪਵਿੱਤਰ ਬਾਈਬਲ (Revised Common Language North American Edition)

12 ਮੇਰੇ ਭਰਾਵੋ ਅਤੇ ਭੈਣੋ, ਸਭ ਤੋਂ ਵੱਡੀ ਗੱਲ ਇਹ ਹੈ ਕਿ ਤੁਸੀਂ ਕਦੀ ਵੀ ਸੌਂਹ ਨਾ ਚੁੱਕੋ, ਨਾ ਅਕਾਸ਼ ਦੀ, ਨਾ ਧਰਤੀ ਦੀ ਅਤੇ ਨਾ ਕਿਸੇ ਹੋਰ ਚੀਜ਼ ਦੀ । ਤੁਸੀਂ ਕੇਵਲ ‘ਹਾਂ’ ਜਾਂ ‘ਨਾ’ ਕਹੋ, ਨਹੀਂ ਤਾਂ ਤੁਸੀਂ ਪਰਮੇਸ਼ਰ ਦੇ ਦੁਆਰਾ ਦੋਸ਼ੀ ਠਹਿਰਾਏ ਜਾਵੋਗੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

12 ਹੇ ਮੇਰੇ ਭਰਾਵੋ ਅਤੇ ਭੈਣੋ, ਸਭ ਤੋਂ ਪਹਿਲਾਂ ਇਹ ਹੈ, ਕਿ ਸਹੁੰ ਨਾ ਖਾਓ, ਨਾ ਸਵਰਗ ਦੀ, ਨਾ ਧਰਤੀ ਦੀ, ਨਾ ਹੀ ਕਿਸੇ ਹੋਰ ਚੀਜ਼ ਦੀ ਸਹੁੰ ਖਾਓ। ਤੁਹਾਡੀ “ਹਾਂ ਦੀ ਹਾਂ” ਅਤੇ “ਨਾਂਹ ਦੀ ਨਾਂਹ” ਹੋਵੇ। ਨਹੀਂ ਤਾਂ ਤੁਸੀਂ ਦੋਸ਼ੀ ਠਹਿਰਾਏ ਜਾਓਗੇ।

See the chapter Copy

ਪਵਿੱਤਰ ਬਾਈਬਲ

12 ਮੇਰੇ ਭਰਾਵੋ ਅਤੇ ਭੈਣੋ ਇਹ ਬਹੁਤ ਜ਼ਰੂਰੀ ਹੈ ਕਿ ਜਦੋਂ ਤੁਸੀਂ ਕੋਈ ਵਾਅਦਾ ਕਰੋ ਤਾਂ ਸੌਂਹ ਨਾ ਖਾਓ। ਸਵਰਗ, ਧਰਤੀ ਜਾਂ ਕਿਸੇ ਹੋਰ ਚੀਜ਼ ਦਾ ਨਾਮ ਆਪਣੇ ਬੋਲਾਂ ਨੂੰ ਤਸਦੀਕ ਕਰਨ ਲਈ ਨਾ ਵਰਤੋ। ਜਦੋਂ ਤੁਹਾਡਾ ਭਾਵ “ਹਾਂ” ਹੋਵੇ ਤੁਹਾਨੂੰ ਸਿਰਫ਼ “ਹਾਂ” ਆਖਣੀ ਚਾਹੀਦੀ ਹੈ। ਜਦੋਂ ਤੁਹਾਡਾ ਭਾਵ “ਨਾਹ” ਹੋਵੇ ਤਾਂ ਤੁਸੀਂ ਸਿਰਫ਼ “ਨਾਹ” ਆਖੋ। ਅਜਿਹਾ ਹੀ ਕਰੋ ਤਾਂ ਜੋ ਤੁਹਾਨੂੰ ਦੋਸ਼ੀ ਨਾ ਠਹਿਰਾਇਆ ਜਾਵੇ।

See the chapter Copy




ਯਾਕੂਬ 5:12

Follow us:

Advertisements


Advertisements