ਲੂਕਾ ਦੀ ਇੰਜੀਲ 1:5 - Punjabi Standard Bible5 ਯਹੂਦਿਯਾ ਦੇ ਰਾਜਾ ਹੇਰੋਦੇਸ ਦੇ ਦਿਨੀਂ, ਅਬੀਯਾਹ ਦੇ ਦਲ ਵਿੱਚੋਂ ਜ਼ਕਰਯਾਹ ਨਾਮਕ ਇੱਕ ਯਾਜਕ ਸੀ ਅਤੇ ਉਸ ਦੀ ਪਤਨੀ ਹਾਰੂਨ ਦੇ ਵੰਸ਼ ਵਿੱਚੋਂ ਸੀ ਜਿਸ ਦਾ ਨਾਮ ਇਲੀਸਬਤ ਸੀ। See the chapterਪਵਿੱਤਰ ਬਾਈਬਲ O.V. Bible (BSI)5 ਯਹੂਦਿਯਾ ਦੇ ਰਾਜਾ ਹੇਰੋਦੇਸ ਦੇ ਦਿਨੀਂ ਅਬੀਯਾਹ ਦੇ ਵਾਰੀ ਵਾਲਿਆਂ ਵਿੱਚੋਂ ਜ਼ਕਰਯਾਹ ਕਰਕੇ ਇੱਕ ਜਾਜਕ ਸੀ ਅਤੇ ਉਹ ਦੀ ਪਤਨੀ ਹਾਰੂਨ ਦੀਆਂ ਧੀਆਂ ਵਿੱਚੋਂ ਸੀ ਅਰ ਉਹ ਦਾ ਨਾਉਂ ਸੀ ਇਲੀਸਬਤ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਯਹੂਦਿਯਾ ਦੇ ਰਾਜਾ ਹੇਰੋਦੇਸ ਦੇ ਸਮੇਂ ਅਬੀਯਾਹ ਦੇ ਦਲ ਵਿੱਚੋਂ, ਜ਼ਕਰਯਾਹ ਨਾਮ ਦਾ ਇੱਕ ਜਾਜਕ ਸੀ ਅਤੇ ਉਸ ਦੀ ਪਤਨੀ ਇਲੀਸਬਤ ਹਾਰੂਨ ਦੇ ਘਰਾਣੇ ਦੀ ਸੀ। See the chapterਪਵਿੱਤਰ ਬਾਈਬਲ (Revised Common Language North American Edition)5 ਉਹਨਾਂ ਦਿਨਾਂ ਵਿੱਚ ਜਦੋਂ ਹੇਰੋਦੇਸ ਯਹੂਦਿਯਾ ਦੇਸ਼ ਵਿੱਚ ਰਾਜ ਕਰਦਾ ਸੀ, ਉੱਥੇ ਜ਼ਕਰਯਾਹ ਨਾਂ ਦਾ ਇੱਕ ਪੁਰੋਹਿਤ ਸੀ । ਉਹ ਅਬੀਯਾਹ ਪੁਰੋਹਿਤ ਦੇ ਦਲ ਦੇ ਪੁਰੋਹਿਤਾਂ ਵਿੱਚੋਂ ਸੀ ਅਤੇ ਉਸ ਦੀ ਪਤਨੀ ਇਲੀਸਬਤ, ਹਾਰੂਨ ਪੁਰੋਹਿਤ ਦੀ ਕੁਲ ਵਿੱਚੋਂ ਸੀ । See the chapterਪੰਜਾਬੀ ਮੌਜੂਦਾ ਤਰਜਮਾ5 ਯਹੂਦਿਯਾ ਪ੍ਰਦੇਸ਼ ਦੇ ਰਾਜੇ ਹੇਰੋਦੇਸ ਦੇ ਰਾਜ ਵਿੱਚ ਜ਼ਕਰਯਾਹ ਨਾਮ ਦਾ ਇੱਕ ਜਾਜਕ ਸੀ, ਜੋਂ ਕੀ ਅਬੀਯਾਹ ਦੇ ਜਾਜਕ ਸਮੂਹ ਤੋਂ ਸੀ; ਉਸਦੀ ਪਤਨੀ ਦਾ ਨਾਮ ਏਲਿਜਾਬੇਥ ਸੀ, ਜੋ ਹਾਰੋਨ ਦੇ ਵੰਸ਼ ਵਿੱਚੋਂ ਸੀ। See the chapterਪਵਿੱਤਰ ਬਾਈਬਲ5 ਉਨ੍ਹਾਂ ਦਿਨਾਂ ਵਿੱਚ ਜਦੋਂ ਹੇਰੋਦੇਸ ਯਹੂਦਿਯਾ ਵਿੱਚ ਰਾਜ ਕਰਦਾ ਸੀ, ਉੱਥੇ ਜ਼ਕਰਯਾਹ ਨਾਉਂ ਦਾ ਇੱਕ ਜਾਜਕ ਸੀ। ਉਹ ਅਬੀਯਾਹ ਦੇ ਜਾਜਕ ਸਮੂਹ ਵਿੱਚੋਂ ਸੀ ਅਤੇ ਉਸਦੀ ਪਤਨੀ ਦਾ ਨਾਉਂ ਇਲੀਸਬਤ ਸੀ ਅਤੇ ਉਹ ਹਾਰੂਨ ਦੇ ਖਾਨਦਾਨ ਵਿੱਚੋਂ ਸੀ। See the chapter |