ਲੂਕਾ ਦੀ ਇੰਜੀਲ 3:16 - Punjabi Standard Bible16 ਤਾਂ ਯੂਹੰਨਾ ਨੇ ਸਾਰਿਆਂ ਨੂੰ ਕਿਹਾ, “ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਜਿਹੜਾ ਆ ਰਿਹਾ ਹੈ ਉਹ ਮੇਰੇ ਤੋਂ ਵੱਧ ਸਾਮਰਥੀ ਹੈ; ਮੈਂ ਉਸ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ। See the chapterਪਵਿੱਤਰ ਬਾਈਬਲ O.V. Bible (BSI)16 ਤਾਂ ਯੂਹੰਨਾ ਨੇ ਸਭਨਾਂ ਨੂੰ ਅੱਗੋ ਆਖਿਆ ਕਿ ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਇੱਕ ਮੈਥੋਂ ਬਲਵੰਤ ਆਉਂਦਾ ਹੈ ਜਿਹਦੀ ਜੁੱਤੀ ਦਾ ਤਸਮਾ ਮੈਂ ਖੋਲਣ ਦੇ ਜੋਗ ਨਹੀਂ, ਉਹ ਤੁਹਾਨੂੰ ਪਵਿੱਤ੍ਰ ਆਤਮਾ ਨਾਲ ਬਪਤਿਸਮਾ ਦੇਊ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਤਦ ਯੂਹੰਨਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਤੇ ਕਿਹਾ ਕਿ ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਇੱਕ ਬਲਵੰਤ ਮੇਰੇ ਮਗਰੋਂ ਆਉਂਦਾ ਹੈ, ਜਿਸ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਵੀ ਮੈਂ ਯੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ। See the chapterਪਵਿੱਤਰ ਬਾਈਬਲ (Revised Common Language North American Edition)16 ਯੂਹੰਨਾ ਨੇ ਉਹਨਾਂ ਨੂੰ ਕਿਹਾ, “ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਮੇਰੇ ਬਾਅਦ ਇੱਕ ਮੇਰੇ ਤੋਂ ਵੱਧ ਸ਼ਕਤੀਮਾਨ ਆ ਰਹੇ ਹਨ, ਮੈਂ ਉਹਨਾਂ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਯੋਗ ਨਹੀਂ ਹਾਂ । ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਣਗੇ । See the chapterਪੰਜਾਬੀ ਮੌਜੂਦਾ ਤਰਜਮਾ16 ਯੋਹਨ ਨੇ ਉਨ੍ਹਾਂ ਸਾਰੀਆਂ ਨੂੰ ਉੱਤਰ ਦਿੱਤਾ ਤੇ ਕਿਹਾ, “ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ। ਪਰ ਉਹ ਜੋ ਮੇਰੇ ਤੋਂ ਬਾਅਦ ਆ ਰਿਹਾ ਹੈ, ਉਹ ਮੇਰੇ ਤੋਂ ਵੀ ਜ਼ਿਆਦਾ ਬਲਵੰਤ ਹੈ। ਮੈਂ ਤਾਂ ਉਸ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ। ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ। See the chapterਪਵਿੱਤਰ ਬਾਈਬਲ16 ਫ਼ਿਰ ਯੂਹੰਨਾ ਨੇ ਸਾਰਿਆਂ ਨੂੰ ਜਵਾਬ ਦਿੱਤਾ, “ਮੈਂ ਤਾਂ ਤੁਹਾਨੂੰ ਪਾਣੀ ਵਿੱਚ ਬਪਤਿਸਮਾ ਦਿੰਦਾ ਹਾਂ, ਪਰ ਮੇਰੇ ਤੋਂ ਬਾਦ ਜਿਹੜਾ ਮਨੁੱਖ ਆ ਰਿਹਾ ਹੈ ਉਹ ਮੇਰੇ ਤੋਂ ਕਿਤੇ ਵਡੇਰੇ ਤੇ ਉੱਚੇ ਕੰਮ ਕਰੇਗਾ। ਮੈਂ ਤਾਂ ਉਸਦੀ ਜੁੱਤੀ ਦਾ ਤਸਮਾ ਖੋਲਣ ਦੇ ਜੋਗ ਵੀ ਨਹੀਂ ਹਾਂ। ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ। See the chapter |