ਲੂਕਾ ਦੀ ਇੰਜੀਲ 4:36 - Punjabi Standard Bible36 ਤਦ ਸਾਰੇ ਹੈਰਾਨ ਰਹਿ ਗਏ ਅਤੇ ਆਪਸ ਵਿੱਚ ਗੱਲਾਂ ਕਰਦੇ ਹੋਏ ਕਹਿਣ ਲੱਗੇ, “ਇਹ ਕਿਸ ਤਰ੍ਹਾਂ ਦਾ ਵਚਨ ਹੈ? ਉਹ ਅਧਿਕਾਰ ਅਤੇ ਸਮਰੱਥਾ ਨਾਲ ਭ੍ਰਿਸ਼ਟ ਆਤਮਾਵਾਂ ਨੂੰ ਹੁਕਮ ਦਿੰਦਾ ਹੈ ਅਤੇ ਉਹ ਨਿੱਕਲ ਜਾਂਦੀਆਂ ਹਨ।” See the chapterਪਵਿੱਤਰ ਬਾਈਬਲ O.V. Bible (BSI)36 ਅਤੇ ਸਾਰੇ ਹੈਰਾਨ ਹੋਏ ਅਤੇ ਆਪਸ ਵਿੱਚ ਗੱਲਾਂ ਕਰ ਕੇ ਇੱਕ ਦੂਏ ਨੂੰ ਕਹਿਣ ਲੱਗੇ ਭਈ ਇਹ ਕੀ ਗੱਲ ਹੈ? ਕਿਉਂ ਜੋ ਉਹ ਇਖ਼ਤਿਆਰ ਅਤੇ ਸਮਰੱਥਾ ਨਾਲ ਭ੍ਰਿਸ਼ਟ ਆਤਮਿਆਂ ਨੂੰ ਹੁਕਮ ਕਰਦਾ ਹੈ ਅਤੇ ਓਹ ਨਿੱਕਲ ਜਾਂਦੇ ਹਨ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ36 ਉਹ ਹੈਰਾਨ ਹੋ ਕੇ ਇੱਕ ਦੂਜੇ ਨੂੰ ਆਖਣ ਲੱਗੇ ਜੋ ਇਹ ਕੀ ਗੱਲ ਹੈ? ਕਿਉਂਕਿ ਉਹ ਅਧਿਕਾਰ ਅਤੇ ਸਮਰੱਥਾ ਨਾਲ ਅਸ਼ੁੱਧ ਆਤਮਾਵਾਂ ਨੂੰ ਹੁਕਮ ਦਿੰਦਾ ਹੈ ਅਤੇ ਉਹ ਨਿੱਕਲ ਜਾਂਦੇ ਹਨ। See the chapterਪਵਿੱਤਰ ਬਾਈਬਲ (Revised Common Language North American Edition)36 ਸਾਰੇ ਲੋਕ ਹੈਰਾਨ ਰਹਿ ਗਏ । ਉਹ ਇੱਕ ਦੂਜੇ ਨੂੰ ਕਹਿਣ ਲੱਗੇ, “ਇਹ ਕਿਸ ਤਰ੍ਹਾਂ ਦਾ ਵਚਨ ਹੈ ? ਉਹ ਅਧਿਕਾਰ ਅਤੇ ਸਮਰੱਥਾ ਨਾਲ ਅਸ਼ੁੱਧ ਆਤਮਾਵਾਂ ਨੂੰ ਹੁਕਮ ਦਿੰਦੇ ਹਨ ਅਤੇ ਉਹ ਨਿੱਕਲ ਜਾਂਦੀਆਂ ਹਨ !” See the chapterਪੰਜਾਬੀ ਮੌਜੂਦਾ ਤਰਜਮਾ36 ਇਹ ਵੇਖ ਕੇ ਸਾਰੇ ਲੋਕ ਹੈਰਾਨ ਹੋ ਗਏ ਅਤੇ ਆਪਸ ਵਿੱਚ ਕਹਿਣ ਲੱਗੇ, “ਇਹ ਕੀ ਸ਼ਬਦ ਹਨ! ਇਹ ਦੁਸ਼ਟ ਆਤਮਾਵਾਂ ਨੂੰ ਵੱਡੇ ਅਧਿਕਾਰ ਅਤੇ ਸ਼ਕਤੀ ਨਾਲ ਆਗਿਆ ਦਿੰਦਾ ਹੈ ਅਤੇ ਉਹ ਮਨੁੱਖਾਂ ਵਿੱਚੋਂ ਬਾਹਰ ਆ ਜਾਂਦਿਆਂ ਹਨ!” See the chapterਪਵਿੱਤਰ ਬਾਈਬਲ36 ਲੋਕ ਹੈਰਾਨ ਹੋਏ ਤੇ ਇੱਕ ਦੂਜੇ ਨੂੰ ਕਹਿਣ ਲੱਗੇ, “ਇਹ ਕਿਸ ਤਰ੍ਹਾਂ ਦੇ ਉਪਦੇਸ਼ ਹਨ? ਕਿ ਉਹ ਭਰਿਸ਼ਟ ਆਤਮਿਆਂ ਨੂੰ ਸ਼ਕਤੀ ਅਤੇ ਅਧਿਕਾਰ ਨਾਲ ਹੁਕਮ ਦਿੰਦਾ ਹੈ ਅਤੇ ਉਹ ਬਾਹਰ ਆ ਜਾਂਦੇ ਹਨ।” See the chapter |