ਲੂਕਾ ਦੀ ਇੰਜੀਲ 6:34 - Punjabi Standard Bible34 ਫਿਰ ਜੇ ਤੁਸੀਂ ਉਨ੍ਹਾਂ ਨੂੰ ਹੀ ਉਧਾਰ ਦਿਓ ਜਿਨ੍ਹਾਂ ਤੋਂ ਵਾਪਸ ਮਿਲਣ ਦੀ ਆਸ ਹੈ ਤਾਂ ਇਸ ਵਿੱਚ ਤੁਹਾਡੀ ਕੀ ਸੋਭਾ ਹੈ? ਪਾਪੀ ਵੀ ਪਾਪੀਆਂ ਨੂੰ ਉਧਾਰ ਦਿੰਦੇ ਹਨ ਤਾਂਕਿ ਉਨ੍ਹਾਂ ਕੋਲੋਂ ਓਨਾ ਹੀ ਵਾਪਸ ਲੈਣ। See the chapterਪਵਿੱਤਰ ਬਾਈਬਲ O.V. Bible (BSI)34 ਜੇ ਤੁਸੀਂ ਉਨ੍ਹਾਂ ਹੀ ਨੂੰ ਉਧਾਰ ਦਿਓ ਜਿਨ੍ਹਾਂ ਕੋਲੋਂ ਲੈਣ ਦੀ ਆਸਾ ਹੋਵੇ ਤਾਂ ਤੁਹਾਡਾ ਕੀ ਹਸਾਨ ਹੈ? ਪਾਪੀ ਲੋਕ ਵੀ ਪਾਪੀਆਂ ਨੂੰ ਉਧਾਰ ਦਿੰਦੇ ਹਨ ਭਈ ਮੁੜ ਕੇ ਉਨ੍ਹਾਂ ਤੋਂ ਉੱਨਾ ਹੀ ਲੈ ਲੈਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ34 ਜੇ ਤੁਸੀਂ ਉਨ੍ਹਾਂ ਹੀ ਨੂੰ ਉਧਾਰ ਦਿੰਦੇ ਹੋ ਜਿਨ੍ਹਾਂ ਕੋਲੋਂ ਲੈਣ ਦੀ ਆਸ ਹੋਵੇ ਤਾਂ ਤੁਹਾਡੀ ਕੀ ਭਲਿਆਈ ਹੈ? ਪਾਪੀ ਲੋਕ ਵੀ ਪਾਪੀਆਂ ਨੂੰ ਉਧਾਰ ਦਿੰਦੇ ਹਨ ਕਿ ਮੁੜ ਕੇ ਉਨ੍ਹਾਂ ਤੋਂ ਉਹਨਾਂ ਹੀ ਵਾਪਸ ਲੈ ਲੈਣ। See the chapterਪਵਿੱਤਰ ਬਾਈਬਲ (Revised Common Language North American Edition)34 ਜੇਕਰ ਤੁਸੀਂ ਉਹਨਾਂ ਨੂੰ ਹੀ ਉਧਾਰ ਦਿੰਦੇ ਹੋ ਜਿਹਨਾਂ ਤੋਂ ਵਾਪਸ ਮਿਲਣ ਦੀ ਆਸ ਹੈ ਤਾਂ ਇਹ ਕਿਹੜੀ ਵੱਡੀ ਗੱਲ ਹੈ ? ਕਿਉਂਕਿ ਇਸ ਤਰ੍ਹਾਂ ਤਾਂ ਪਾਪੀ ਵੀ ਇੱਕ ਦੂਜੇ ਨੂੰ ਉਧਾਰ ਦਿੰਦੇ ਹਨ ਕਿ ਜੋ ਉਹਨਾਂ ਨੇ ਦਿੱਤਾ ਹੈ ਉਹ ਹੀ ਵਾਪਸ ਲੈਣ । See the chapterਪੰਜਾਬੀ ਮੌਜੂਦਾ ਤਰਜਮਾ34 ਅਤੇ ਜੇ ਤੁਸੀਂ ਉਹਨਾਂ ਨੂੰ ਹੀ ਉਧਾਰ ਦਿੰਦੇ ਹੋ ਜਿਨ੍ਹਾਂ ਤੋਂ ਪੈਸੇ ਵਾਪਸ ਮਿਲਣ ਦੀ ਉਮੀਦ ਹੋਵੇ, ਤਾਂ ਤੁਸੀਂ ਕੀ ਵੱਖਰਾ ਕਰਦੇ ਹੋ? ਪਾਪੀ ਵੀ ਇਸੇ ਤਰ੍ਹਾਂ ਕਰਦੇ ਹਨ, ਇਸ ਉਮੀਦ ਵਿੱਚ ਕਿ ਉਹਨਾਂ ਦੇ ਸਾਰੇ ਪੈਸੇ ਉਹਨਾਂ ਨੂੰ ਵਾਪਸ ਮਿਲ ਜਾਣਗੇ। See the chapterਪਵਿੱਤਰ ਬਾਈਬਲ34 ਜੇਕਰ ਤੁਸੀਂ ਸਿਰਫ਼ ਉਨ੍ਹਾਂ ਨੂੰ ਹੀ ਉਧਾਰ ਦਿਉ, ਜਿਨ੍ਹਾਂ ਕੋਲੋਂ ਵਾਪਸ ਆਉਣ ਦੀ ਆਸ ਹੋਵੇ ਤਾਂ ਤੁਸੀਂ ਪਰਮੇਸ਼ੁਰ ਵੱਲੋਂ ਕਿਹੜੀ ਵਡਿਆਈ ਦੀ ਆਸ ਰੱਖ ਸੱਕਦੇ ਹੋ? ਇੰਝ ਤਾਂ ਪਾਪੀ ਲੋਕ ਵੀ ਦੂਜੇ ਪਾਪੀ ਲੋਕਾਂ ਨੂੰ ਉਧਾਰ ਦਿੰਦੇ ਹਨ ਤਾਂ ਜੋ ਉਹ ਆਪਣਾ ਪੂਰਾ ਪੈਸਾ ਵਾਪਸ ਲੈ ਸੱਕਣ। See the chapter |