Online Bible

- Advertisements -




ਲੂਕਾ ਦੀ ਇੰਜੀਲ 6:42 - Punjabi Standard Bible

42 ਤੂੰ ਆਪਣੇ ਭਰਾ ਨੂੰ ਇਹ ਕਿਵੇਂ ਕਹਿ ਸਕਦਾ ਹੈਂ, ‘ਭਰਾ, ਲਿਆ ਮੈਂ ਤੇਰੀ ਅੱਖ ਵਿੱਚੋਂ ਕੱਖ ਕੱਢ ਦੇਵਾਂ, ਪਰ ਆਪਣੀ ਅੱਖ ਵਿਚਲੇ ਸ਼ਤੀਰ ਨੂੰ ਨਹੀਂ ਵੇਖਦਾ’? ਹੇ ਪਖੰਡੀ! ਪਹਿਲਾਂ ਆਪਣੀ ਅੱਖ ਵਿੱਚੋਂ ਸ਼ਤੀਰ ਕੱਢ ਅਤੇ ਫਿਰ ਤੂੰ ਆਪਣੇ ਭਰਾ ਦੀ ਅੱਖ ਵਿਚਲੇ ਕੱਖ ਨੂੰ ਚੰਗੀ ਤਰ੍ਹਾਂ ਵੇਖ ਕੇ ਕੱਢ ਸਕੇਂਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

42 ਯਾ ਕਿੱਕੁਰ ਤੂੰ ਆਪਣੇ ਭਾਈ ਨੂੰ ਆਖ ਸੱਕਦਾ ਹੈਂ ,ਭਾਈ ਲਿਆ ! ਉਸ ਕੱਖ ਨੂੰ ਜੋ ਤੇਰੀ ਅੱਖ ਵਿੱਚ ਹੈ ਕੱਢ ਸੁੱਟਾਂ ? ਪਰ ਤੂੰ ਉਸ ਸ਼ਤੀਰ ਨੂੰ ਜਿਹੜਾ ਤੇਰੀ ਆਪਣੀ ਅੱਖ ਵਿੱਚ ਹੈ ਨਹੀਂ ਵੇਖਦਾ । ਹੇ ਕਪਟੀ , ਪਹਿਲਾ ਉਸ ਸ਼ਤੀਰ ਨੂੰ ਆਪਣੀ ਅੱਖੋਂ ਕੱਢ ਤਾਂ ਅੱਛੀ ਤਰਾਂ ਵੇਖ ਕੇ ਤੂੰ ਉਸ ਕੱਖ ਨੂੰ ਜੋ ਤੇਰੇ ਭਾਈ ਦੀ ਅੱਖ ਵਿੱਚ ਹੈ ਕੱਢ ਸੱਕੇਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

42 ਤੂੰ ਕਿਵੇਂ ਆਪਣੇ ਭਰਾ ਨੂੰ ਆਖ ਸਕਦਾ ਹੈਂ, ਕਿ ਲਿਆ! ਉਸ ਕੱਖ ਨੂੰ ਜੋ ਤੇਰੀ ਅੱਖ ਵਿੱਚ ਹੈ ਕੱਢ ਦਿਆਂ? ਪਰ ਤੂੰ ਉਸ ਸ਼ਤੀਰ ਨੂੰ ਜਿਹੜਾ ਤੇਰੀ ਆਪਣੀ ਅੱਖ ਵਿੱਚ ਹੈ ਨਹੀਂ ਵੇਖਦਾ। ਹੇ ਕਪਟੀ, ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢ ਤਾਂ ਚੰਗੀ ਤਰ੍ਹਾਂ ਵੇਖ ਕੇ ਤੂੰ ਉਸ ਕੱਖ ਨੂੰ ਜੋ ਤੇਰੇ ਭਰਾ ਦੀ ਅੱਖ ਵਿੱਚ ਹੈ ਕੱਢ ਸਕੇਂਗਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

42 ਤੂੰ ਕਿਸ ਤਰ੍ਹਾਂ ਕਹਿ ਸਕਦਾ ਹੈਂ, ‘ਭਰਾ, ਲਿਆ ਮੈਂ ਤੇਰੀ ਅੱਖ ਵਿੱਚੋਂ ਤੀਲਾ ਕੱਢ ਦੇਵਾਂ,’ ਕੀ ਤੂੰ ਆਪਣੀ ਅੱਖ ਵਿਚਲਾ ਸ਼ਤੀਰ ਨਹੀਂ ਦੇਖਦਾ ? ਪਖੰਡੀ, ਪਹਿਲਾਂ ਆਪਣੀ ਅੱਖ ਵਿੱਚੋਂ ਸ਼ਤੀਰ ਕੱਢ ਤਾਂ ਤੂੰ ਚੰਗੀ ਤਰ੍ਹਾਂ ਦੇਖ ਕੇ ਆਪਣੇ ਭਰਾ ਦੀ ਅੱਖ ਵਿੱਚੋਂ ਤੀਲਾ ਕੱਢ ਸਕੇਂਗਾ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

42 ਤੂੰ ਆਪਣੇ ਭਰਾ ਨੂੰ ਇਹ ਕਿਵੇਂ ਆਖ ਸਕਦਾ ਹੈ, ‘ਕਿ ਲਿਆ ਤੇਰੀ ਅੱਖ ਵਿੱਚੋਂ ਕੱਖ ਕੱਢ ਦਿਆਂ,’ ਜਦਕਿ ਤੇਰੀ ਆਪਣੀ ਅੱਖ ਵਿੱਚ ਸ਼ਤੀਰ ਹੈ ਤੂੰ ਦੇਖ ਨਹੀਂ ਪਾਉਂਦਾ? ਹੇ ਪਖੰਡੀ, ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢ ਤਾਂ ਫਿਰ ਤੂੰ ਸਾਫ਼ ਤਰੀਕੇ ਨਾਲ ਦੇਖ ਕੇ ਉਸ ਕੱਖ ਨੂੰ ਜਿਹੜਾ ਤੇਰੇ ਭਰਾ ਦੀ ਅੱਖ ਵਿੱਚ ਹੈ ਕੱਢ ਸਕੇਂਗਾ।

See the chapter Copy

ਪਵਿੱਤਰ ਬਾਈਬਲ

42 ਤੁਸੀਂ ਆਪਣੇ ਭਰਾ ਨੂੰ ਕਿਵੇਂ ਆਖ ਸੱਕਦੇ ਹੋਂ, ‘ਵੀਰ, ਮੈਨੂੰ ਤੇਰੀ ਅੱਖ ਚੋਂ ਕੱਖ ਦਾ ਕਣ ਕੱਢ ਲੈਣਦੇ’ ਜਦੋਂ ਕਿ ਤੁਸੀਂ ਉਹ ਸ਼ਤੀਰ ਨਹੀਂ ਵੇਖਦੇ ਜੋ ਤੁਹਾਡੀ ਆਪਣੀ ਅੱਖ ਵਿੱਚ ਹੈ। ਹੇ ਕਪਟੀਓ, ਪਹਿਲਾਂ ਆਪਣੀ ਅੱਖ ਵਿੱਚੋਂ ਸ਼ਤੀਰ ਨੂੰ ਕੱਢੋ ਤਾਂ ਹੀ ਤੁਸੀਂ ਆਪਣੇ ਭਰਾ ਦੀ ਅੱਖ ਵਿੱਚ ਉਸ ਕੱਖ ਦੇ ਕਣ ਨੂੰ ਕੱਢਣ ਲਈ ਠੀਕ ਤਰ੍ਹਾਂ ਵੇਖ ਸੱਕਦੇ ਹੋ।

See the chapter Copy




ਲੂਕਾ ਦੀ ਇੰਜੀਲ 6:42

Follow us:

Advertisements


Advertisements