Online Bible

- Advertisements -




ਲੂਕਾ ਦੀ ਇੰਜੀਲ 7:8 - Punjabi Standard Bible

8 ਕਿਉਂਕਿ ਮੈਂ ਵੀ ਹਕੂਮਤ ਦੇ ਅਧੀਨ ਇੱਕ ਮਨੁੱਖ ਹਾਂ ਅਤੇ ਸਿਪਾਹੀ ਮੇਰੇ ਅਧੀਨ ਹਨ। ਮੈਂ ਇੱਕ ਨੂੰ ਕਹਿੰਦਾ ਹਾਂ, ‘ਜਾ’ ਤਾਂ ਉਹ ਜਾਂਦਾ ਹੈ ਅਤੇ ਦੂਜੇ ਨੂੰ, ‘ਆ’ ਤਾਂ ਉਹ ਆਉਂਦਾ ਹੈ ਅਤੇ ਆਪਣੇ ਸੇਵਕ ਨੂੰ, ‘ਇਹ ਕਰ’ ਤਾਂ ਉਹ ਕਰਦਾ ਹੈ।”

See the chapter Copy

ਪਵਿੱਤਰ ਬਾਈਬਲ O.V. Bible (BSI)

8 ਕਿਉਂ ਜੋ ਮੈਂ ਭੀ ਇੱਕ ਮਨੁੱਖ ਦੂਏ ਦੇ ਹੁਕਮ ਵਿੱਚ ਕੀਤਾ ਹੋਇਆ ਹਾਂ ਅਤੇ ਸਿਪਾਹੀਆਂ ਨੂੰ ਆਪਣੇ ਇਖ਼ਤਿਆਰ ਵਿੱਚ ਰੱਖਦਾ ਹਾਂ ਅਰ ਇੱਕ ਨੂੰ ਆਖਦਾ ਹਾਂ, ਜਾਹ ਤਾਂ ਉਹ ਜਾਂਦਾ ਹੈ ਅਤੇ ਦੂਏ ਨੂੰ ਕਿ ਆ, ਤਾਂ ਉਹ ਆਉਂਦਾ ਹੈ ਅਰ ਆਪਣੇ ਨੌਕਰ ਨੂੰ ਕਿ ਇਹ ਕਰ, ਤਾਂ ਉਹ ਕਰਦਾ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਮੈਂ ਆਪ ਵੀ ਅਧਿਕਾਰੀਆਂ ਦੇ ਅਧੀਨ ਹਾਂ ਅਤੇ ਮੇਰੇ ਅਧਿਕਾਰ ਵਿੱਚ ਵੀ ਸਿਪਾਹੀ ਹਨ। ਜਿਸ ਸਿਪਾਹੀ ਨੂੰ ਮੈਂ ਹੁਕਮ ਦਿੰਦਾ ਹਾਂ, “ਜਾ” ਤਾਂ ਉਹ ਜਾਂਦਾ ਹੈ ਅਤੇ ਦੂਜੇ ਨੂੰ ਬੁਲਾਵਾਂ “ਆ” ਤਾਂ ਉਹ ਆਉਂਦਾ ਹੈ ਅਤੇ ਇਸੇ ਤਰ੍ਹਾਂ ਆਪਣੇ ਨੌਕਰ ਨੂੰ ਕਹਿੰਦਾਂ ਹਾਂ “ਇਹ ਕਰ”, ਤਾਂ ਉਹ ਕਰਦਾ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

8 ਮੈਂ ਆਪ ਵੀ ਅਧਿਕਾਰੀਆਂ ਦੇ ਅਧੀਨ ਹਾਂ ਅਤੇ ਮੇਰੇ ਅਧਿਕਾਰ ਵਿੱਚ ਵੀ ਸਿਪਾਹੀ ਹਨ । ਜਿਸ ਸਿਪਾਹੀ ਨੂੰ ਮੈਂ ਹੁਕਮ ਦਿੰਦਾ ਹਾਂ, ‘ਜਾ’ ਤਾਂ ਉਹ ਜਾਂਦਾ ਹੈ ਅਤੇ ਜਿਸ ਨੂੰ ਕਹਿੰਦਾ ਹਾਂ, ‘ਆ’ ਤਾਂ ਉਹ ਆਉਂਦਾ ਹੈ । ਇਸੇ ਤਰ੍ਹਾਂ ਆਪਣੇ ਨੌਕਰ ਨੂੰ ਕਹਿੰਦਾ ਹਾਂ, ‘ਇਹ ਕਰ’ ਤਾਂ ਉਹ ਕਰਦਾ ਹੈ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

8 ਮੈਂ ਵੀ ਇੱਕ ਅਜਿਹਾ ਆਦਮੀ ਹਾਂ ਜੋ ਵੱਡੇ ਅਧਿਕਾਰੀਆਂ ਦੇ ਅਧਿਕਾਰ ਹੇਠਾਂ ਹਾਂ ਅਤੇ ਸਿਪਾਹੀ ਮੇਰੇ ਅਧੀਨ ਹਨ। ਮੈਂ ਕਿਸੇ ਨੂੰ ਹੁਕਮ ਦਿੰਦਾ ਹਾਂ, ‘ਜਾਓ!’ ਅਤੇ ਉਹ ਚਲਾ ਜਾਂਦਾ ਹੈ। ਮੈਂ ਕਿਸੇ ਨੂੰ ਹੁਕਮ ਦਿੰਦਾ ਹਾਂ, ‘ਇਧਰ ਆਓ!’ ਅਤੇ ਉਹ ਆ ਜਾਂਦਾ ਹੈ, ਅਤੇ ਮੈਂ ਆਪਣੇ ਨੌਕਰ ਨੂੰ ਕਹਿੰਦਾ ਹਾਂ, ‘ਇਹ ਕਰੋ!’ ਤਾਂ ਉਹ ਉਹੀ ਕਰਦਾ ਹੈ।”

See the chapter Copy

ਪਵਿੱਤਰ ਬਾਈਬਲ

8 ਕਿਉਂਕਿ ਮੈਂ ਖੁਦ ਆਪਣੇ ਤੋਂ ਉਚਿਆਂ ਦੇ ਅਧੀਨ ਕੰਮ ਕਰਦਾ ਹਾਂ। ਕੁਝ ਸਿਪਾਹੀ ਹਨ ਜੋ ਮੇਰੇ ਹੇਠਾਂ ਹਨ। ਜੇਕਰ ਮੈਂ ਕਿਸੇ ਨੂੰ ਆਖਦਾ ਹਾਂ, ‘ਜਾ’, ਤਾਂ ਉਹ ਜਾਂਦਾ ਹੈ ਤੇ ਜੇਕਰ ਮੈਂ ਕਿਸੇ ਹੋਰ ਨੂੰ ਆਖਦਾ ਹਾਂ, ‘ਆ’, ਉਹ ਆਉਂਦਾ ਹੈ। ਜੇਕਰ ਮੈਂ ਆਪਣੇ ਨੌਕਰ ਨੂੰ ਕਹਾਂ, ‘ਇਹ ਕਰ’, ਤਾਂ ਉਹ ਕਰਦਾ ਹੈ।”

See the chapter Copy




ਲੂਕਾ ਦੀ ਇੰਜੀਲ 7:8

Follow us:

Advertisements


Advertisements