ਮੱਤੀਯਾਹ 2:16 - Punjabi Standard Bible16 ਜਦੋਂ ਹੇਰੋਦੇਸ ਨੇ ਵੇਖਿਆ ਕਿ ਜੋਤਸ਼ੀਆਂ ਨੇ ਮੇਰੇ ਨਾਲ ਚਾਲ ਖੇਡੀ ਹੈ ਤਾਂ ਉਸ ਨੂੰ ਬਹੁਤ ਕ੍ਰੋਧ ਆਇਆ ਅਤੇ ਉਸ ਨੇ ਆਦਮੀ ਭੇਜ ਕੇ ਉਸ ਸਮੇਂ ਦੇ ਅਨੁਸਾਰ ਜਿਸ ਦਾ ਉਸ ਨੇ ਜੋਤਸ਼ੀਆਂ ਤੋਂ ਠੀਕ-ਠੀਕ ਪਤਾ ਲਿਆ ਸੀ, ਬੈਤਲਹਮ ਅਤੇ ਉਸ ਦੇ ਨੇੜਲੇ ਇਲਾਕਿਆਂ ਦੇ ਸਭ ਲੜਕਿਆਂ ਨੂੰ ਜਿਹੜੇ ਦੋ ਸਾਲ ਦੇ ਅਤੇ ਉਸ ਤੋਂ ਘੱਟ ਸਨ, ਮਰਵਾ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)16 ਜਾਂ ਹੇਰੋਦੇਸ ਨੇ ਵੇਖਿਆ ਕਿ ਜੋਤਸ਼ੀਆ ਨੇ ਮੇਰੇ ਨਾਲ ਮਖ਼ੌਲ ਕੀਤਾ ਤਾਂ ਉਹ ਨੂੰ ਵੱਡਾ ਕ੍ਰੋਧ ਆਇਆ ਅਤੇ ਮਨੁੱਖਾਂ ਨੂੰ ਘੱਲ ਕੇ ਬੈਤਲਹਮ ਅਤੇ ਉਹ ਦੇ ਆਲੇ ਦੁਆਲੇ ਦੇ ਸਭਨਾਂ ਨੀਂਗਰਾਂ ਨੂੰ ਮਰਵਾ ਸੁੱਟਿਆ ਜਿਹੜੇ ਦੋ ਵਰਿਹਾਂ ਦੇ ਅਤੇ ਏਦੋਂ ਸਿਆਣੇ ਸਨ ਉਸ ਸਮੇ ਦੇ ਅਨੁਸਾਰ ਜਿਹੜਾ ਜੋਤਸ਼ੀਆਂ ਤੋਂ ਠੀਕ ਪਤਾ ਲਿਆ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਜਦ ਹੇਰੋਦੇਸ ਨੇ ਵੇਖਿਆ ਕਿ ਵਿਦਵਾਨ ਖੋਜੀਆਂ ਨੇ ਮੇਰੇ ਨਾਲ ਚਲਾਕੀ ਕੀਤੀ, ਤਦ ਉਸ ਨੂੰ ਬਹੁਤ ਗੁੱਸਾ ਆਇਆ ਅਤੇ ਸਿਪਾਹੀਆਂ ਨੂੰ ਭੇਜ ਕੇ ਬੈਤਲਹਮ ਅਤੇ ਉਹ ਦੇ ਆਲੇ-ਦੁਆਲੇ ਦੇ ਸਭਨਾਂ ਬਾਲਕਾਂ ਨੂੰ ਮਰਵਾ ਦਿੱਤਾ, ਜਿਹੜੇ ਦੋ ਸਾਲਾਂ ਦੇ ਅਤੇ ਜੋ ਇਸ ਤੋਂ ਛੋਟੇ ਸਨ, ਉਸ ਸਮੇਂ ਦੇ ਅਨੁਸਾਰ ਜਿਹੜਾ ਵਿਦਵਾਨ ਖੋਜੀਆਂ ਤੋਂ ਠੀਕ ਪਤਾ ਪ੍ਰਾਪਤ ਕੀਤਾ ਸੀ। See the chapterਪਵਿੱਤਰ ਬਾਈਬਲ (Revised Common Language North American Edition)16 ਜਦੋਂ ਹੇਰੋਦੇਸ ਨੇ ਦੇਖਿਆ ਕਿ ਜੋਤਸ਼ੀਆਂ ਨੇ ਉਸ ਨੂੰ ਮੂਰਖ ਬਣਾਇਆ ਹੈ ਤਾਂ ਉਹ ਬਹੁਤ ਗੁੱਸੇ ਵਿੱਚ ਆਇਆ । ਇਸ ਲਈ ਉਸ ਨੇ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਬੈਤਲਹਮ ਅਤੇ ਉਸ ਦੇ ਆਲੇ-ਦੁਆਲੇ ਦੇ ਸਾਰੇ ਲੜਕਿਆਂ ਨੂੰ ਮਾਰ ਦਿੱਤਾ ਜਾਵੇ ਜਿਹੜੇ ਜੋਤਸ਼ੀਆਂ ਦੇ ਦੱਸੇ ਅਨੁਸਾਰ ਦੋ ਸਾਲ ਦੀ ਉਮਰ ਦੇ ਜਾਂ ਉਸ ਤੋਂ ਛੋਟੇ ਸਨ । See the chapterਪੰਜਾਬੀ ਮੌਜੂਦਾ ਤਰਜਮਾ16 ਇਹ ਪਤਾ ਹੋਣ ਤੇ ਕਿ ਜੋਤਸ਼ੀ ਉਸ ਨੂੰ ਮੂਰਖ ਬਣਾ ਗਏ, ਹੇਰੋਦੇਸ ਬਹੁਤ ਹੀ ਗੁੱਸੇ ਵਿੱਚ ਆ ਗਿਆ। ਜੋਤਸ਼ੀਆਂ ਵਲੋਂ ਮਿਲੀ ਸੂਚਨਾ ਦੇ ਅਧਾਰ ਤੇ ਉਸ ਨੇ ਬੇਥਲੇਹੇਮ ਨਗਰ ਅਤੇ ਉਸਦੇ ਨਜ਼ਦੀਕੀ ਖੇਤਰ ਵਿੱਚੋਂ ਦੋ ਸਾਲ ਅਤੇ ਉਸ ਤੋਂ ਘੱਟ ਉਮਰ ਦੇ ਬੱਚਿਆਂ ਦਾ ਕਤਲ ਕਰਵਾਉਣ ਲਈ ਹੁਕਮ ਦੇ ਦਿੱਤਾ। See the chapterਪਵਿੱਤਰ ਬਾਈਬਲ16 ਜਦੋਂ ਹੇਰੋਦੇਸ ਨੂੰ ਇਹ ਸਮਝ ਆਈ ਕਿ ਉਸ ਨੂੰ ਜੋਤਸ਼ੀਆਂ ਦੁਆਰਾ ਧੋਖਾ ਦਿੱਤਾ ਗਿਆ ਹੈ, ਤਾਂ ਉਸ ਨੂੰ ਬੜਾ ਕ੍ਰੋਧ ਆਇਆ। ਫ਼ੇਰ ਉਸ ਨੇ ਬੈਤਲਹਮ ਅਤੇ ਆਸੇ-ਪਾਸੇ ਦੇ ਸਾਰੇ ਇਲਾਕਿਆਂ ਦੇ ਬਾਲਕਾਂ ਨੂੰ ਮਾਰਨ ਦਾ ਹੁਕਮ ਦੇ ਦਿੱਤਾ। ਉਸ ਨੇ ਦੋ ਸਾਲ ਅਤੇ ਇਸਤੋਂ ਛੋਟੀ ਉਮਰ ਦੇ ਬਾਲਕਾਂ ਨੂੰ ਮਾਰ ਦੇਣ ਦਾ ਹੁਕਮ ਦੇ ਦਿੱਤਾ ਕਿਉਂਕਿ ਉਸ ਨੇ ਜੋਤਸ਼ੀਆਂ ਤੋਂ ਜਨਮ ਦੇ ਸਹੀ ਸਮੇਂ ਦਾ ਪਤਾ ਲਾਇਆ ਸੀ। See the chapter |