ਮਰਕੁਸ ਦੀ ਇੰਜੀਲ 1:7 - Punjabi Standard Bible7 ਉਹ ਇਹ ਕਹਿੰਦੇ ਹੋਏ ਪ੍ਰਚਾਰ ਕਰਦਾ ਸੀ, “ਜਿਹੜਾ ਮੇਰੇ ਤੋਂ ਬਾਅਦ ਆ ਰਿਹਾ ਹੈ, ਉਹ ਮੇਰੇ ਤੋਂ ਵੱਧ ਸਾਮਰਥੀ ਹੈ; ਜਿਸ ਦੇ ਅੱਗੇ ਝੁਕ ਕੇ ਮੈਂ ਉਸ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ। See the chapterਪਵਿੱਤਰ ਬਾਈਬਲ O.V. Bible (BSI)7 ਅਰ ਉਸ ਨੇ ਪਰਚਾਰ ਕੀਤਾ ਭਈ ਮੇਰੇ ਪਿੱਛੇ ਉਹ ਆਉਂਦਾ ਹੈ ਜੋ ਮੈਥੋਂ ਬਲਵੰਤ ਹੈ ਅਰ ਮੈਂ ਇਸ ਲਾਇਕ ਨਹੀਂ ਜੋ ਨਿਉਂ ਕੇ ਉਹ ਦੀ ਜੁੱਤੀ ਦਾ ਤਸਮਾ ਖੋਲ੍ਹਾਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਅਤੇ ਉਸ ਨੇ ਪਰਚਾਰ ਕੀਤਾ ਕਿ ਮੇਰੇ ਪਿਛੋਂ ਉਹ ਆਉਂਦਾ ਹੈ, ਜੋ ਮੇਰੇ ਨਾਲੋਂ ਬਲਵੰਤ ਹੈ ਅਤੇ ਮੈਂ ਇਸ ਲਾਇਕ ਨਹੀਂ ਜੋ ਝੁੱਕ ਕੇ ਉਸ ਦੀ ਜੁੱਤੀ ਦਾ ਤਸਮਾ ਖੋਲ੍ਹਾਂ। See the chapterਪਵਿੱਤਰ ਬਾਈਬਲ (Revised Common Language North American Edition)7 ਉਹ ਲੋਕਾਂ ਨੂੰ ਉਪਦੇਸ਼ ਦਿੰਦਾ ਸੀ, “ਮੇਰੇ ਬਾਅਦ ਉਹ ਆਉਣ ਵਾਲੇ ਹਨ ਜਿਹੜੇ ਮੇਰੇ ਤੋਂ ਜ਼ਿਆਦਾ ਸ਼ਕਤੀਮਾਨ ਹਨ, ਇੱਥੋਂ ਤੱਕ ਕਿ ਮੈਂ ਝੁੱਕ ਕੇ ਉਹਨਾਂ ਦੀ ਜੁੱਤੀ ਦੇ ਤਸਮੇ ਵੀ ਖੋਲ੍ਹਣ ਦੇ ਯੋਗ ਨਹੀਂ ਹਾਂ । See the chapterਪੰਜਾਬੀ ਮੌਜੂਦਾ ਤਰਜਮਾ7 ਅਤੇ ਇਹ ਉਸਦਾ ਪ੍ਰਚਾਰ ਸੀ: “ਮੇਰੇ ਤੋਂ ਬਾਅਦ ਇੱਕ ਅਜਿਹਾ ਵਿਅਕਤੀ ਆਵੇਗਾ, ਜੋ ਮੇਰੇ ਤੋਂ ਵੀ ਜ਼ਿਆਦਾ ਬਲਵੰਤ ਹੈ, ਮੈਂ ਤਾਂ ਉਸ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ। See the chapterਪਵਿੱਤਰ ਬਾਈਬਲ7 ਅਤੇ ਉਸ ਨੇ ਲੋਕਾਂ ਵਿੱਚ ਇਹ ਪ੍ਰਚਾਰ ਕੀਤਾ ਕਿ ਭਈ: “ਮੇਰੇ ਤੋਂ ਬਾਦ ਉਹ ਇੱਕ ਆਵੇਗਾ ਅਤੇ ਉਹ ਮੇਰੇ ਤੋਂ ਵੱਧ ਮਹਾਨ ਹੈ ਅਤੇ ਮੈਂ ਇਸ ਲਾਇੱਕ ਵੀ ਨਹੀਂ ਕਿ ਨਿਉਂ ਕੇ ਉਸਦੀ ਜੁੱਤੀ ਦਾ ਤਸਮਾ ਖੋਲ੍ਹਾਂ। See the chapter |