Online Bible

- Advertisements -




ਪ੍ਰਕਾਸ਼ ਪੱਤਰ 2:20 - Punjabi Standard Bible

20 ਪਰ ਮੈਨੂੰ ਤੇਰੇ ਵਿਰੁੱਧ ਇਹ ਕਹਿਣਾ ਹੈ; ਤੂੰ ਉਸ ਔਰਤ ਈਜ਼ਬਲ ਨੂੰ ਸਹਿਣ ਕਰਦਾ ਹੈਂ ਜਿਹੜੀ ਆਪਣੇ ਆਪ ਨੂੰ ਨਬੀਆ ਕਹਿੰਦੀ ਹੈ ਅਤੇ ਮੇਰੇ ਦਾਸਾਂ ਨੂੰ ਇਹ ਸਿੱਖਿਆ ਦੇ ਕੇ ਭਰਮਾਉਂਦੀ ਹੈ ਕਿ ਉਹ ਵਿਭਚਾਰ ਕਰਨ ਅਤੇ ਮੂਰਤੀਆਂ ਨੂੰ ਚੜ੍ਹਾਇਆ ਹੋਇਆ ਭੋਜਨ ਖਾਣ।

See the chapter Copy

ਪਵਿੱਤਰ ਬਾਈਬਲ O.V. Bible (BSI)

20 ਪਰ ਤਾਂ ਵੀ ਤੇਰੇ ਉੱਤੇ ਮੈਨੂੰ ਇਹ ਗਿਲਾ ਹੈ ਭਈ ਤੂੰ ਓਸ ਤੀਵੀਂ ਈਜ਼ਬਲ ਨੂੰ ਜਿਹੜੀ ਆਪਣੇ ਆਪ ਨੂੰ ਨਬੀਆ ਕਰਕੇ ਦੱਸਦੀ ਹੈ ਝੱਲੀ ਜਾਂਦਾ ਹੈਂ ਅਤੇ ਉਹ ਮੇਰੇ ਦਾਸਾਂ ਨੂੰ ਸਿਖਾਉਂਦੀ ਅਤੇ ਭਰਮਾਉਂਦੀ ਹੈ ਭਈ ਉਹ ਹਰਾਮਕਾਰੀ ਕਰਨ ਅਤੇ ਮੂਰਤੀਆਂ ਦੇ ਚੜ੍ਹਾਵੇ ਖਾਣ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਪਰ ਤਾਂ ਵੀ ਮੈਨੂੰ ਤੇਰੇ ਤੋਂ ਇਹ ਸ਼ਿਕਾਇਤ ਹੈ ਕਿ ਤੂੰ ਉਸ ਔਰਤ ਈਜ਼ਬਲ ਨੂੰ ਆਪਣੇ ਵਿਚਕਾਰ ਰਹਿਣ ਦਿੰਦਾ ਹੈਂ, ਜਿਹੜੀ ਆਪਣੇ ਆਪ ਨੂੰ ਨਬੀਆ ਕਰਕੇ ਦੱਸਦੀ ਹੈ ਅਤੇ ਉਹ ਮੇਰੇ ਦਾਸਾਂ ਨੂੰ ਸਿਖਾਉਂਦੀ ਅਤੇ ਭਰਮਾਉਂਦੀ ਹੈ ਕਿ ਉਹ ਹਰਾਮਕਾਰੀ ਕਰਨ ਅਤੇ ਮੂਰਤੀਆਂ ਦੇ ਚੜ੍ਹਾਵੇ ਖਾਣ।

See the chapter Copy

ਪਵਿੱਤਰ ਬਾਈਬਲ (Revised Common Language North American Edition)

20 ਪਰ ਮੈਨੂੰ ਤੇਰੇ ਤੋਂ ਇਹ ਸ਼ਿਕਾਇਤ ਹੈ ਕਿ ਤੂੰ ਉਸ ਔਰਤ ਈਜ਼ਬਲ ਨੂੰ ਸਹਿਣ ਕਰਦਾ ਹੈਂ ਜਿਹੜੀ ਆਪਣੇ ਆਪ ਨੂੰ ਪਰਮੇਸ਼ਰ ਦੀ ਨਬੀਆ ਕਹਿੰਦੀ ਅਤੇ ਮੇਰੇ ਸੇਵਾਦਾਰਾਂ ਨੂੰ ਕੁਰਾਹੇ ਪਾਉਂਦੀ ਹੈ । ਉਹ ਉਹਨਾਂ ਕੋਲੋਂ ਵਿਭਚਾਰ ਕਰਨ ਅਤੇ ਮੂਰਤੀਆਂ ਅੱਗੇ ਚੜਾਏ ਭੋਜਨ ਖਾਣ ਦੁਆਰਾ ਪਾਪ ਕਰਵਾਉਂਦੀ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

20 ਫਿਰ ਵੀ ਮੈਂ ਤੁਹਾਡੇ ਵਿਰੁੱਧ ਇਹ ਆਖਦਾ ਹਾਂ: ਤੁਸੀਂ ਉਸ ਔਰਤ ਈਜ਼ਬਲ ਨੂੰ ਬਰਦਾਸ਼ਤ ਕਰਦੇ ਹੋ, ਜੋ ਆਪਣੇ ਆਪ ਨੂੰ ਨਬੀ ਕਹਿੰਦੀ ਹੈ। ਉਸਦੇ ਉਪਦੇਸ਼ ਦੁਆਰਾ ਉਹ ਮੇਰੇ ਸੇਵਕਾਂ ਨੂੰ ਹਰਾਮਕਾਰੀ ਕਰਨ ਅਤੇ ਮੂਰਤੀਆਂ ਦੇ ਚੜ੍ਹਾਵੇ ਖਾਣ ਲਈ ਗੁਮਰਾਹ ਕਰਦੀ ਹੈ।

See the chapter Copy

ਪਵਿੱਤਰ ਬਾਈਬਲ

20 ਪਰ ਤੁਹਾਡੇ ਖਿਲਾਫ਼ ਮੇਰੀ ਇੱਕ ਸ਼ਿਕਾਇਤ ਹੈ; ਤੁਸੀਂ ਈਜ਼ਬਲ ਨਾਮੇਂ ਉਸ ਔਰਤ ਨੂੰ ਉਹੀ ਕਰਦੇ ਰਹੇ ਹੋ ਜੋ ਵੀ ਉਸ ਨੂੰ ਕਰਨਾ ਪਸੰਦ ਹੈ। ਉਹ ਆਖਦੀ ਹੈ ਕਿ ਉਹ ਇੱਕ ਨਬੀਆ ਹੈ ਪਰ ਉਹ ਆਪਣੇ ਉਪਦੇਸ਼ਾਂ ਨਾਲ ਮੇਰੇ ਲੋਕਾਂ ਨੂੰ ਕੁਰਾਹੇ ਪਾ ਰਹੀ ਹੈ। ਉਹ ਮੇਰੇ ਲੋਕਾਂ ਨੂੰ ਜਿਨਸੀ ਪਾਪ ਕਰਨ ਲਈ ਅਤੇ ਮੂਰਤੀਆਂ ਨੂੰ ਭੇਂਟ ਭੋਜਨ ਖਾਣ ਲਈ ਪ੍ਰੇਰ ਰਹੀ ਹੈ।

See the chapter Copy




ਪ੍ਰਕਾਸ਼ ਪੱਤਰ 2:20

Follow us:

Advertisements


Advertisements