Online Bible

- Advertisements -




ਪ੍ਰਕਾਸ਼ ਪੱਤਰ 3:18 - Punjabi Standard Bible

18 ਮੈਂ ਤੈਨੂੰ ਸਲਾਹ ਦਿੰਦਾ ਹਾਂ ਕਿ ਤੂੰ ਮੇਰੇ ਕੋਲੋਂ ਅੱਗ ਨਾਲ ਸ਼ੁੱਧ ਕੀਤਾ ਹੋਇਆ ਸੋਨਾ ਖਰੀਦ ਲੈ ਤਾਂਕਿ ਤੂੰ ਧਨਵਾਨ ਹੋ ਜਾਵੇਂ ਅਤੇ ਪਹਿਨਣ ਲਈ ਸਫ਼ੇਦ ਵਸਤਰ, ਤਾਂਕਿ ਤੇਰੇ ਨੰਗੇਜ ਦੀ ਲੱਜਾ ਪਰਗਟ ਨਾ ਹੋਵੇ ਅਤੇ ਅੱਖਾਂ ਵਿੱਚ ਪਾਉਣ ਲਈ ਸੁਰਮਾ, ਤਾਂਕਿ ਤੂੰ ਵੇਖ ਸਕੇਂ।

See the chapter Copy

ਪਵਿੱਤਰ ਬਾਈਬਲ O.V. Bible (BSI)

18 ਤਾਂ ਮੈਂ ਤੈਨੂੰ ਸਲਾਹ ਦਿੰਦਾ ਹਾਂ ਭਈ ਅੱਗ ਵਿੱਚ ਤਾਇਆ ਹੋਇਆ ਸੋਨਾ ਮੇਰੇ ਕੋਲੋਂ ਮੁੱਲ ਲੈ ਤਾਂ ਜੋ ਤੂੰ ਧੰਨਵਾਨ ਹੋ ਜਾਵੇਂ ਅਤੇ ਚਿੱਟੇ ਬਸਤਰ ਲੈ ਤਾਂ ਜੋ ਤੂੰ ਆਪਣੇ ਉਦਾਲੇ ਪਾਵੇਂ ਅਤੇ ਤੇਰੇ ਨੰਗੇਜ ਦੀ ਲੱਜਾ ਪਰਗਟ ਨਾ ਹੋਵੇ ਅਤੇ ਆਪਣੀਆਂ ਅੱਖੀਆਂ ਵਿੱਚ ਪਾਉਣ ਨੂੰ ਸੁਰਮਾ ਲੈ ਭਈ ਤੂੰ ਸੁਜਾਖਾ ਹੋ ਜਾਵੇਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਮੈਂ ਤੈਨੂੰ ਸਲਾਹ ਦਿੰਦਾ ਹਾਂ ਕਿ ਅੱਗ ਵਿੱਚ ਤਾਇਆ ਹੋਇਆ ਸੋਨਾ ਮੇਰੇ ਕੋਲੋਂ ਮੁੱਲ ਲੈ, ਤਾਂ ਜੋ ਤੂੰ ਧਨਵਾਨ ਜੋ ਜਾਵੇਂ ਅਤੇ ਚਿੱਟੇ ਬਸਤਰ ਲੈ ਤਾਂ ਜੋ ਤੂੰ ਪਹਿਨ ਲਵੇਂ ਅਤੇ ਤੇਰੇ ਨੰਗੇਜ਼ ਦੀ ਸ਼ਰਮ ਪਰਗਟ ਨਾ ਹੋਵੇ ਅਤੇ ਆਪਣੀਆਂ ਅੱਖਾਂ ਵਿੱਚ ਪਾਉਣ ਨੂੰ ਸੁਰਮਾ ਲੈ, ਜੋ ਤੂੰ ਸੁਜਾਖਾ ਹੋ ਜਾਵੇਂ।

See the chapter Copy

ਪਵਿੱਤਰ ਬਾਈਬਲ (Revised Common Language North American Edition)

18 ਇਸ ਲਈ ਮੈਂ ਤੈਨੂੰ ਸਲਾਹ ਦਿੰਦਾ ਹਾਂ ਕਿ ਤੂੰ ਮੇਰੇ ਕੋਲੋਂ ਅੱਗ ਵਿੱਚ ਸ਼ੁੱਧ ਕੀਤਾ ਹੋਇਆ ਸੋਨਾ ਖ਼ਰੀਦ ਲੈ ਤਾਂ ਜੋ ਤੂੰ ਅਮੀਰ ਬਣ ਜਾਵੇਂ ਅਤੇ ਪਹਿਨਣ ਦੇ ਲਈ ਚਿੱਟੇ ਕੱਪੜੇ ਖ਼ਰੀਦ ਲੈ ਤਾਂ ਜੋ ਆਪਣਾ ਸ਼ਰਮਨਾਕ ਨੰਗਾਪਨ ਢੱਕ ਸਕੇਂ । ਇਸੇ ਤਰ੍ਹਾਂ ਤੂੰ ਮੇਰੇ ਕੋਲੋਂ ਆਪਣੀਆਂ ਅੱਖਾਂ ਦੇ ਲਈ ਸੁਰਮਾ ਖ਼ਰੀਦ ਲੈ ਕਿ ਤੂੰ ਦੇਖ ਸਕੇਂ ।

See the chapter Copy

ਪੰਜਾਬੀ ਮੌਜੂਦਾ ਤਰਜਮਾ

18 ਮੈਂ ਤੁਹਾਨੂੰ ਸਲਾਹ ਦਿੰਦਾ ਹਾਂ ਕਿ ਮੇਰੇ ਕੋਲੋਂ ਅੱਗ ਵਿੱਚ ਸ਼ੁੱਧ ਕੀਤਾ ਹੋਇਆ ਸੋਨਾ ਖਰੀਦੋ, ਤਾਂ ਜੋ ਤੁਸੀਂ ਅਮੀਰ ਬਣ ਸਕੋ; ਅਤੇ ਪਹਿਨਣ ਲਈ ਚਿੱਟੇ ਕੱਪੜੇ, ਤਾਂ ਜੋ ਤੁਸੀਂ ਆਪਣੀ ਸ਼ਰਮਨਾਕ ਨੰਗੇਜ਼ ਨੂੰ ਢੱਕ ਸਕੋ; ਅਤੇ ਆਪਣੀਆਂ ਅੱਖਾਂ ਵਿੱਚ ਪਾਉਣ ਲਈ ਸੁਰਮਾ, ਤਾਂ ਜੋ ਤੁਸੀਂ ਵੇਖ ਸਕੋ।

See the chapter Copy

ਪਵਿੱਤਰ ਬਾਈਬਲ

18 ਮੈਂ ਤੁਹਾਨੂੰ ਸਲਾਹ ਦਿੰਦਾ ਹਾਂ ਕਿ ਤੁਸੀਂ ਮੇਰੇ ਪਾਸੋਂ ਸੋਨਾ ਖਰੀਦੋ ਅੱਗ ਵਿੱਚ ਸ਼ੁੱਧ ਕੀਤਾ ਹੋਇਆ ਸੋਨਾ। ਫ਼ੇਰ ਤੁਸੀਂ ਸੱਚਮੁੱਚ ਅਮੀਰ ਹੋ ਸੱਕੋਂਗੇ। ਮੈਂ ਤੁਹਾਨੂੰ ਇਹ ਦੱਸਦਾ ਹਾਂ; ਉਹ ਕੱਪੜੇ ਖਰੀਦੋ ਜਿਹੜੇ ਸਫ਼ੇਦ ਹਨ। ਫ਼ੇਰ ਤੁਸੀਂ ਆਪਣਾ ਬੇਸ਼ਰਮੀ ਭਰਿਆ ਨੰਗ ਢੱਕ ਸੱਕੋਂਗੇ। ਮੈਂ ਤੁਹਾਨੂੰ ਇਹ ਵੀ ਆਖਦਾ ਹਾਂ ਕਿ ਆਪਣੀਆਂ ਅੱਖਾਂ ਵਿੱਚ ਪਾਉਣ ਲਈ ਦਵਾਈ ਖਰੀਦੋ। ਫ਼ੇਰ ਤੁਸੀਂ ਸੱਚਮੁੱਚ ਦੇਖ ਸੱਕੋਂਗੇ।

See the chapter Copy




ਪ੍ਰਕਾਸ਼ ਪੱਤਰ 3:18

Follow us:

Advertisements


Advertisements