ਪ੍ਰਕਾਸ਼ ਪੱਤਰ 3:8 - Punjabi Standard Bible8 ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ। ਵੇਖ, ਮੈਂ ਤੇਰੇ ਸਾਹਮਣੇ ਇੱਕ ਖੁੱਲ੍ਹਾ ਹੋਇਆ ਦਰਵਾਜ਼ਾ ਰੱਖਿਆ ਹੈ ਜਿਸ ਨੂੰ ਕੋਈ ਬੰਦ ਨਹੀਂ ਕਰ ਸਕਦਾ; ਭਾਵੇਂ ਤੇਰੇ ਕੋਲ ਥੋੜ੍ਹੀ ਹੀ ਸਮਰੱਥਾ ਹੈ, ਤਾਂ ਵੀ ਤੂੰ ਮੇਰੇ ਵਚਨ ਦੀ ਪਾਲਣਾ ਕੀਤੀ ਅਤੇ ਮੇਰੇ ਨਾਮ ਦਾ ਇਨਕਾਰ ਨਹੀਂ ਕੀਤਾ। See the chapterਪਵਿੱਤਰ ਬਾਈਬਲ O.V. Bible (BSI)8 ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ। ਵੇਖ, ਮੈਂ ਤੇਰੇ ਸਾਹਮਣੇ ਇੱਕ ਖੁਲ੍ਹਾ ਹੋਇਆ ਬੂਹਾ ਜਿਹੜਾ ਕਿਸੇ ਤੋਂ ਬੰਦ ਨਹੀਂ ਹੁੰਦਾ ਧਰਿਆ ਹੈ, ਇਸ ਲਈ ਜੋ ਤੈਨੂੰ ਕੁਝ ਸਮਰੱਥਾ ਹੈ ਅਤੇ ਤੈਂ ਮੇਰੇ ਬਚਨ ਦੀ ਪਾਲਨਾ ਕੀਤੀ ਹੈ ਅਤੇ ਮੇਰੇ ਨਾਮ ਤੋਂ ਇਨਕਾਰ ਨਹੀਂ ਕੀਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ। ਵੇਖ, ਮੈਂ ਤੇਰੇ ਸਾਹਮਣੇ ਇੱਕ ਖੁੱਲ੍ਹਾ ਹੋਇਆ ਦਰਵਾਜ਼ਾ ਰੱਖਿਆ ਹੈ, ਜਿਹੜਾ ਕਿਸੇ ਤੋਂ ਬੰਦ ਨਹੀਂ ਹੋ ਸਕਦਾ, ਕਿਉਂਕਿ ਭਾਵੇਂ ਤੇਰੀ ਸਮਰੱਥਾ ਥੋੜੀ ਹੈ ਪਰ ਤੂੰ ਮੇਰੇ ਬਚਨ ਦੀ ਪਾਲਨਾ ਕੀਤੀ ਅਤੇ ਮੇਰੇ ਨਾਮ ਦਾ ਇਨਕਾਰ ਨਹੀਂ ਕੀਤਾ। See the chapterਪਵਿੱਤਰ ਬਾਈਬਲ (Revised Common Language North American Edition)8 “ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ ਮੈਂ ਇਹ ਵੀ ਜਾਣਦਾ ਹਾਂ ਕਿ ਤੇਰੇ ਵਿੱਚ ਥੋੜ੍ਹੀ ਹੀ ਸਮਰੱਥਾ ਹੈ ਤਾਂ ਵੀ ਤੂੰ ਮੇਰੇ ਵਚਨ ਦੀ ਪਾਲਣਾ ਕੀਤੀ ਹੈ ਅਤੇ ਮੇਰੇ ਨਾਮ ਦਾ ਇਨਕਾਰ ਨਹੀਂ ਕੀਤਾ । ਦੇਖ, ਮੈਂ ਤੇਰੇ ਅੱਗੇ ਇੱਕ ਦਰਵਾਜ਼ਾ ਖੋਲ੍ਹਿਆ ਹੈ ਜਿਸ ਨੂੰ ਕੋਈ ਬੰਦ ਨਹੀਂ ਕਰ ਸਕਦਾ । See the chapterਪੰਜਾਬੀ ਮੌਜੂਦਾ ਤਰਜਮਾ8 ਮੈਂ ਤੁਹਾਡੇ ਕੰਮਾਂ ਨੂੰ ਜਾਣਦਾ ਹਾਂ। ਵੇਖੋ, ਮੈਂ ਤੁਹਾਡੇ ਸਾਹਮਣੇ ਇੱਕ ਖੁੱਲ੍ਹਾ ਦਰਵਾਜ਼ਾ ਰੱਖਿਆ ਹੈ ਜਿਸਨੂੰ ਕੋਈ ਵੀ ਬੰਦ ਨਹੀਂ ਕਰ ਸਕਦਾ। ਮੈਂ ਜਾਣਦਾ ਹਾਂ ਕਿ ਤੁਹਾਡੇ ਕੋਲ ਬਹੁਤ ਘੱਟ ਤਾਕਤ ਹੈ, ਫਿਰ ਵੀ ਤੁਸੀਂ ਮੇਰੇ ਬਚਨ ਦੀ ਪਾਲਣਾ ਕੀਤੀ ਹੈ ਅਤੇ ਮੇਰੇ ਨਾਮ ਤੋਂ ਇਨਕਾਰ ਨਹੀਂ ਕੀਤਾ ਹੈ। See the chapterਪਵਿੱਤਰ ਬਾਈਬਲ8 ਮੈਂ ਜਾਣਦਾ ਹਾਂ ਤੁਸੀਂ ਕਿਹੜੀਆਂ ਗੱਲਾਂ ਕਰ ਰਹੇ ਹੋ। ਮੈਂ ਤੁਹਾਡੇ ਸਾਹਮਣੇ ਇੱਕ ਖੁਲ੍ਹਾ ਦਰਵਾਜ਼ਾ ਰੱਖ ਦਿੱਤਾ ਹੈ। ਕੋਈ ਵੀ ਵਿਅਕਤੀ ਇਸ ਨੂੰ ਬੰਦ ਨਹੀਂ ਕਰ ਸੱਕਦਾ। ਮੈਂ ਜਾਣਦਾ ਹਾਂ ਕਿ ਤੁਸੀਂ ਕਮਜ਼ੋਰ ਹੋ। ਪਰ ਤੁਸੀਂ ਮੇਰੀ ਸਿੱਖਿਆ ਤੇ ਅਮਲ ਕੀਤਾ ਹੈ। ਤੁਸੀਂ ਮੇਰਾ ਨਾਮ ਲੈਣ ਤੋਂ ਨਹੀਂ ਡਰਦੇ ਸੀ। See the chapter |